June 9, 2026, 3:07 pm
----------- Advertisement -----------
HomeNewsBreaking Newsਪੰਜਾਬ ਵਿੱਚ 20 ਹਜ਼ਾਰ ਖੇਤੀ ਟਿਊਬਵੈੱਲ ਸੂਰਜੀ ਊਰਜਾ ‘ਤੇ ਕੀਤੇ ਜਾਣਗੇ: ਅਮਨ...

ਪੰਜਾਬ ਵਿੱਚ 20 ਹਜ਼ਾਰ ਖੇਤੀ ਟਿਊਬਵੈੱਲ ਸੂਰਜੀ ਊਰਜਾ ‘ਤੇ ਕੀਤੇ ਜਾਣਗੇ: ਅਮਨ ਅਰੋੜਾ

Published on

----------- Advertisement -----------

ਚੰਡੀਗੜ੍ਹ, 20 ਦਸੰਬਰ:(ਬਲਜੀਤ ਮਰਵਾਹਾ) – ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੌਰ ਊਰਜਾ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਖੇਤੀਬਾੜੀ ਸੈਕਟਰ ਨੂੰ ਕਾਰਬਨ ਮੁਕਤ ਕਰਨ ਲਈ ਪੰਜਾਬ ਸਰਕਾਰ ਸੂਬੇ ਵਿੱਚ 20,000 ਖੇਤੀ ਟਿਊਬਵੈੱਲਾਂ ਨੂੰ ਸੂਰਜੀ-ਊਰਜਾ ਉੱਤੇ ਕਰੇਗੀ।

ਅੱਜ ਇੱਥੇ ਆਪਣੇ ਦਫ਼ਤਰ ਵਿਖੇ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਦੀ ਸਮੀਖਿਆ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖੇਤੀ ਪੰਪ ਸੈੱਟਾਂ ਦੀ ਸੋਲਰਾਈਜ਼ੇਸ਼ਨ ਸਬੰਧੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਇਸ ਤੋਂ ਇਲਾਵਾ ਬੇਸ਼ਕੀਮਤੀ ਜਲ ਸਰੋਤਾਂ ਨੂੰ ਬਚਾਉਣ ਲਈ ਡਾਰਕ ਜ਼ੋਨ ਵਿੱਚ ਫੁਹਾਰਾ ਅਤੇ ਤੁਪਕਾ ਸਿੰਚਾਈ ਵਿਧੀ ਵਾਸਤੇ ਹੀ ਸੋਲਰ ਪੰਪਾਂ ਦੀ ਅਲਾਟਮੈਂਟ ਨੂੰ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਰਾਜ ਸਰਕਾਰ ਦੀਆਂ ਇਮਾਰਤਾਂ ਨੂੰ ਸੋਲਰ ਫੋਟੋਵੋਲਟੇਇਕ (ਪੀ.ਵੀ.) ਪੈਨਲਾਂ ਨਾਲ ਲੈਸ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਵੀ ਕਿਹਾ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਾਵਰ ਸੈਕਟਰ ਨੂੰ ਡੀਕਾਰਬੋਨਾਈਜ਼ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ ਅਤੇ ਸੋਲਰ ਪੀ.ਵੀ. ਆਪਣੇ ਵੱਖ-ਵੱਖ ਲਾਭਾਂ ਸਦਕਾ ਨਵਿਆਉਣਯੋਗ ਊਰਜਾ ਦਾ ਸਭ ਤੋਂ ਪਸੰਦੀਦਾ ਸਰੋਤ ਬਣ ਗਿਆ ਹੈ। ਇਸ ਮੌਕੇ ਉਨ੍ਹਾਂ ਨੇ ਸੀ.ਬੀ.ਜੀ. ਪ੍ਰੋਜੈਕਟਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ।

ਪੰਜਾਬ ਐਨਰਜੀ ਡਿਵੈਲਪਮੈਂਟ ਏਜੰਸੀ (ਪੇਡਾ) ਦੇ ਸੀਈਓ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਸਰਕਾਰੀ ਇਮਾਰਤਾਂ ਦੀਆਂ ਛੱਤਾਂ ‘ਤੇ ਸੋਲਰ ਪੀ.ਵੀ. ਪੈਨਲ ਲਗਾਉਣ ਲਈ 436 ਸਰਕਾਰੀ ਇਮਾਰਤਾਂ ਦੀ ਚੋਣ ਕੀਤੀ ਗਈ ਹੈ ਅਤੇ ਪਹਿਲੇ ਪੜਾਅ ਵਿੱਚ 70 ਇਮਾਰਤਾਂ ਨੂੰ ਜਲਦ ਹੀ ਸੋਲਰ ਪੀ.ਵੀ. ਪੈਨਲਾਂ ਨਾਲ ਲੈਸ ਕੀਤਾ ਜਾਵੇਗਾ। ਉਨ੍ਹਾਂ ਨੇ ਹੋਰ ਚੱਲ ਰਹੇ ਪ੍ਰੋਜੈਕਟਾਂ ਦੀ ਪ੍ਰਗਤੀ ਅਤੇ ਮੌਜੂਦਾ ਸਥਿਤੀ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।

ਅਮਨ ਅਰੋੜਾ ਨੇ ਬਾਗ਼ਬਾਨੀ ਅਤੇ ਭੂਮੀ ਤੇ ਜਲ ਸੰਭਾਲ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਉਹ ਆਪਣੀਆਂ ਚੱਲ ਰਹੀਆਂ ਸਕੀਮਾਂ ਨੂੰ ਖੇਤੀ ਪੰਪਾਂ ਦੇ ਸੋਲਰਾਈਜ਼ੇਸ਼ਨ ਸਬੰਧੀ ਪ੍ਰਾਜੈਕਟ ਨਾਲ ਜੋੜ ਕੇ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਯਕੀਨੀ ਬਣਾਉਣ।
ਇਸ ਮੀਟਿੰਗ ਵਿੱਚ ਡਾਇਰੈਕਟਰ ਪੇਡਾ ਐਮ.ਪੀ.ਸਿੰਘ, ਡਾਇਰੈਕਟਰ ਬਾਗਬਾਨੀ ਸ਼ੈਲਿੰਦਰ ਕੌਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...