November 19, 2026, 11:02 am
----------- Advertisement -----------
HomeNewsBreaking NewsSAD ਸੰਯੁਕਤ ਨੇ 23 ਦਸੰਬਰ ਨੂੰ ਬੁਲਾਈ ਮੀਟਿੰਗ: ਸੁਖਦੇਵ ਢੀਂਡਸਾ ਦੀ ਅਕਾਲੀ...

SAD ਸੰਯੁਕਤ ਨੇ 23 ਦਸੰਬਰ ਨੂੰ ਬੁਲਾਈ ਮੀਟਿੰਗ: ਸੁਖਦੇਵ ਢੀਂਡਸਾ ਦੀ ਅਕਾਲੀ ਦਲ ਵਿੱਚ ਵਾਪਸੀ ਦੀਆਂ ਸੰਭਾਵਨਾਵਾਂ ਵਧੀਆਂ

Published on

----------- Advertisement -----------
  • ਪਾਰਟੀ ਮੈਂਬਰਾਂ ਦੀ ਸਹਿਮਤੀ ਦੀ ਉਡੀਕ

ਚੰਡੀਗੜ੍ਹ, 21 ਦਸੰਬਰ 2023 – ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਮੁਖੀ ਸੁਖਦੇਵ ਸਿੰਘ ਢੀਂਡਸਾ ਦੀ ਅਕਾਲੀ ਦਲ ਵਿੱਚ ਵਾਪਸੀ ਦੀਆਂ ਸੰਭਾਵਨਾਵਾਂ ਤੇਜ਼ ਹੋ ਗਈਆਂ ਹਨ। ਢੀਂਡਸਾ ਨੇ 23 ਦਸੰਬਰ ਨੂੰ ਪਾਰਟੀ ਆਗੂਆਂ ਨਾਲ ਅਕਾਲੀ ਦਲ ‘ਚ ਵਾਪਸੀ ਦੇ ਮੁੱਦੇ ‘ਤੇ ਗੱਲਬਾਤ ਕਰਨ ਲਈ ਮੀਟਿੰਗ ਬੁਲਾਈ ਹੈ। ਹਾਲ ਹੀ ਵਿੱਚ ਅਕਾਲੀ ਦਲ ਦੇ 103ਵੇਂ ਸਥਾਪਨਾ ਦਿਵਸ ਮੌਕੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਨਾਰਾਜ਼ ਅਕਾਲੀ ਆਗੂਆਂ ਨੂੰ ਵਾਪਸ ਆਉਣ ਦੀ ਅਪੀਲ ਕੀਤੀ ਸੀ।

ਦਰਅਸਲ, ਢੀਂਡਸਾ ਨੇ ਸੁਖਬੀਰ ਬਾਦਲ ਦੇ ਸੱਦੇ ‘ਤੇ ਮੁੜ ਪਰਤਣ ਦੇ ਸੰਕੇਤ ਦਿੱਤੇ ਸਨ ਅਤੇ ਕਿਹਾ ਸੀ ਕਿ ਇਹ ਕਦਮ ਚੁੱਕਣ ਤੋਂ ਪਹਿਲਾਂ ਪਾਰਟੀ ਮੈਂਬਰਾਂ ਦੀ ਇਜਾਜ਼ਤ ਜ਼ਰੂਰੀ ਹੈ। ਢੀਂਡਸਾ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਇਹ ਚੰਗੀ ਗੱਲ ਹੈ, ਬਾਦਲ ਨੇ ਬੇਅਦਬੀ ਲਈ ਮੁਆਫੀ ਮੰਗੀ ਹੈ। ਪਰ ਉਸ ਦੀ ਵੱਖਰੀ ਪਾਰਟੀ ਬਣਾਉਣ ਪਿੱਛੇ ਸਿਰਫ਼ ਬੇਅਦਬੀ ਤੋਂ ਇਲਾਵਾ ਹੋਰ ਵੀ ਕਈ ਮੁੱਦੇ ਸਨ, ਜਿਨ੍ਹਾਂ ਨੂੰ ਵਿਚਾਰਨ ਦੀ ਲੋੜ ਹੈ।

ਦਰਅਸਲ ਹਾਲ ਹੀ ਵਿੱਚ ਰਾਏਕੋਟ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ ਦੀ ਅੰਤਿਮ ਅਰਦਾਸ ਦੌਰਾਨ ਢੀਂਡਸਾ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ 15 ਮਿੰਟ ਤੱਕ ਬੰਦ ਕਮਰਾ ਮੀਟਿੰਗ ਹੋਈ।

ਕਮਰੇ ਤੋਂ ਬਾਹਰ ਆਉਂਦਿਆਂ ਹੀ ਢੀਂਡਸਾ ਨੇ ਕਿਹਾ ਕਿ 15 ਮਿੰਟ ਚੱਲੀ ਮੀਟਿੰਗ ਵਿੱਚ ਅਕਾਲੀ ਦਲ ਸੰਯੁਕਤ ਦੇ ਅਕਾਲੀ ਦਲ ਵਿੱਚ ਰਲੇਵੇਂ ਦੀ ਗੱਲ ਹੋਈ।

ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਤੋਂ ਬਾਅਦ ਅਕਾਲੀ ਦਲ ਵਿੱਚ ਫੁੱਟ ਸ਼ੁਰੂ ਹੋ ਗਈ ਸੀ। ਰਣਜੀਤ ਸਿੰਘ ਬ੍ਰਹਮਪੁਰਾ ਪਾਰਟੀ ਛੱਡਣ ਵਾਲੇ ਸਭ ਤੋਂ ਪਹਿਲੇ ਸਨ। ਇਸ ਤੋਂ ਬਾਅਦ 2019 ਵਿਚ ਸੀਨੀਅਰ ਆਗੂਆਂ ਦੀ ਅਣਦੇਖੀ ਤੋਂ ਬਾਅਦ ਢੀਂਡਸਾ ਨੇ ਵੀ 19 ਅਕਤੂਬਰ ਨੂੰ ਅਸਤੀਫਾ ਦੇ ਦਿੱਤਾ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਰਾਜ ਸਭਾ ਦੀ ਮੈਂਬਰਸ਼ਿਪ ਵੀ ਛੱਡ ਦਿੱਤੀ ਸੀ।

2021 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਸੰਯੁਕਤ ਦਾ ਗਠਨ ਕੀਤਾ ਗਿਆ ਸੀ। ਇਸ ਵਿੱਚ ਅਕਾਲੀ ਦਲ ਟਕਸਾਲੀ ਅਤੇ ਅਕਾਲੀ ਦਲ ਡੈਮੋਕ੍ਰੇਟਿਕ ਪਾਰਟੀਆਂ ਦਾ ਰਲੇਵਾਂ ਕੀਤਾ ਗਿਆ। ਜਿਸ ਦੇ ਮੋਢੀ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸੁਖਦੇਵ ਢੀਂਡਸਾ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...