August 27, 2026, 11:23 am
----------- Advertisement -----------
HomeNewsBreaking Newsਮੈਸ: ਅਲਟਰਨੇਟਿਵ ਫਰਮ ਦਾ ਲਾਇਸੰਸ 90 ਦਿਨਾਂ ਲਈ ਮੁਅੱਤਲ

ਮੈਸ: ਅਲਟਰਨੇਟਿਵ ਫਰਮ ਦਾ ਲਾਇਸੰਸ 90 ਦਿਨਾਂ ਲਈ ਮੁਅੱਤਲ

Published on

----------- Advertisement -----------

ਐਸ.ਏ.ਐਸ ਨਗਰ, 21 ਦਸੰਬਰ :(ਬਲਜੀਤ ਮਰਵਾਹਾ) – ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਰਾਜ ਸ਼ਿਆਮਕਰਨ ਤਿੜਕੇ ਵੱਲੋ ਮੈਸ: ਅਲਟਰਨੇਟਿਵ ਫਰਮ ਐਸ.ਸੀ.ਐਫ ਨੰਬਰ: 89, ਦੂਜੀ ਮੰਜ਼ਿਲ, ਫੇਜ਼ 11 ਮੋਹਾਲੀ ਨੂੰ ਕੰਸਲਟੈਂਸੀ ਦੇ ਕੰਮ ਲਈ ਜਾਰੀ ਲਾਇਸੰਸ ਤੁਰੰਤ ਪ੍ਰਭਾਵ ਨਾਲ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਸ: ਅਲਟਰਨੇਟਿਵ ਫਰਮ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 7 ਫਰਵਰੀ 2024 ਤੱਕ ਹੈ। ਉਨ੍ਹਾਂ ਦੱਸਿਆ ਕਿ ਦਫਤਰ ਵੱਲੋ ਲਾਇਸੰਸੀ ਦੇ ਦਫਤਰੀ ਪਤੇ ਤੇ ਪੱਤਰ ਭੇਜਦੇ ਹੋਏ ਨਿਰਧਾਰਤ ਪ੍ਰੋਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ ਅਤੇ ਦਿੱਤੀ ਗਈ ਸਰਵਿਸ ਬਾਰੇ ਰਿਪੋਰਟ ਮੰਗੀ ਗਈ।

ਇਸ ਸਬੰਧੀ ਕਾਫੀ ਸਮਾਂ ਬੀਤ ਜਾਣ ਉਪਰੰਤ ਲਾਇਸੰਸੀ ਵੱਲੋ ਉਕਤ ਰਿਪੋਰਟਾਂ ਨਾ ਭੇਜਣ ਦੀ ਸੂਰਤ ਵਿੱਚ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਅਧੀਨ ਨੋਟਿਸ ਜਾਰੀ ਕੀਤਾ ਗਿਆ। ਤਹਿਸੀਲਦਾਰ ਮੋਹਾਲੀ ਵੱਲੋਂ ਫਰਮ ਦੇ ਦਫ਼ਤਰੀ ਪਤੇ ਉੱਤੇ ਭੇਜੇ ਨੋਟਿਸ ਦੀ ਰਿਪੋਰਟ ਭੇਜ ਕੇ ਸੂਚਿਤ ਕੀਤਾ ਗਿਆ ਕਿ ਮੈਸ: ਅਲਟਰਨੇਟਿਵ ਫਰਮ ਐਸ.ਸੀ.ਐਫ ਨੰਬਰ: 89, ਦੂਜੀ ਮੰਜ਼ਿਲ, ਫੇਜ਼ 11 ਮੋਹਾਲੀ ਦੇ ਦਿੱਤੇ ਪਤੇ ਉਤੇ ਇਸ ਫਰਮ ਦਾ ਕੋਈ ਵਿਅਕਤੀ ਨਹੀਂ ਰਹਿੰਦਾ ਅਤੇ ਦਫਤਰੀ ਪਤੇ ਤੇ ਜਾਰੀ ਨੋਟਿਸ ਬਾਬਤ ਰਿਪੋਰਟ ਕੀਤੀ ਹੈ ਕਿ ਦਿੱਤੇ ਪਤੇ ਉਤੇ ਇਸ ਨਾਮ ਦਾ ਦਫਤਰ ਬੰਦ ਹੈ।
ਜਿਸ ਕਾਰਨ ਉਕਤ ਫਰਮ ਦਾ ਲਾਇਸੰਸ ਤੁਰੰਤ ਪ੍ਰਭਾਵ ਤੋਂ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਲਾਇਸੰਸੀ ਨੂੰ ਆਪਣੀ ਸਥਿਤੀ ਸਪੱਸ਼ਟ ਕਰਨ ਲਈ 15 ਦਿਨਾਂ ਦਾ ਸਮਾਂ ਦਿੰਦੇ ਹੋਏ ਨੋਟਿਸ ਜਾਰੀ ਕੀਤਾ ਹੈ ਕਿ ਕਿਉਂ ਨਾ ਉਸ ਦਾ ਲਾਇਸੰਸ ਰੱਦ ਕਰ ਦਿੱਤਾ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੂਹ ਕੰਬਾਊ ਹਾਦਸਾ : ਨੈਸ਼ਨਲ ਹਾਈਵੇਅ ‘ਤੇ ਬੱਸ ਨੇ ਆਟੋ ਨੂੰ ਮਾਰੀ ਜ਼ਬਰਦਸਤ ਟੱਕਰ, ਇੱਕ ਹੀ ਪਿੰਡ ਦੇ 7 ਲੋਕਾਂ ਦੀ ਮੌਤ

ਆਂਧਰਾ ਪ੍ਰਦੇਸ਼ ਦੇ ਪਲਨਾਡੂ ਜ਼ਿਲ੍ਹੇ 'ਚ ਅੱਜ ਵੀਰਵਾਰ, 27 ਅਗਸਤ ਦੀ ਸਵੇਰ ਨੂੰ ਇੱਕ...

USA ‘ਚ ਪ੍ਰੇਮਿਕਾ ਦਾ ਬੇਰਹਿਮੀ ਨਾਲ ਕਤਲ ਕਰਕੇ ਆਗਰਾ ‘ਚ ਲੁਕਿਆ ਸੀ ਕਾਤਲ, ਸੂਟਕੇਸ ‘ਚੋਂ ਮਿਲੀ ਸੀ ਲਾਸ਼

ਅਮਰੀਕਾ ਦੇ ਮੈਰੀਲੈਂਡ ’ਚ ਆਪਣੀ ਸਾਬਕਾ ਪ੍ਰੇਮਿਕਾ ਨਿਕਿਤਾ ਗੋਦੀਸ਼ਾਲਾ ਦੇ ਕਤਲ ਦੇ ਮਾਮਲੇ ’ਚ...

ਥਾਣਾ ਮੁਖੀ ਵਲੋਂ ਇੰਟਰਨੈੱਟ ਮੀਡੀਆ ’ਤੇ ਪਾਈ ਵੀਡੀਓ ਪੈ ਸਕਦੀ ਹੈ ਮਹਿੰਗੀ, ਯੂਥ ਕਾਂਗਰਸ ਆਗੂ ਨੇ ਕੀਤੀ ਸ਼ਿਕਾਇਤ

ਕਮਿਸ਼ਨਰੇਟ ਪੁਲਿਸ ਦੇ ਥਾਣਾ ਡਵੀਜ਼ਨ ਨੰਬਰ-5 ਦੇ ਇੰਚਾਰਜ ਯਾਦਵਿੰਦਰ ਸਿੰਘ ਰਾਣਾ ਵਲੋਂ ਇੰਟਰਨੈੱਟ ਮੀਡੀਆ...

ਨੇਹਾ ਕਤਲਕਾਂਡ: ਪਤੀ ਦੀ ਗਰਲਫ੍ਰੈਂਡ ਦੀ ਚੈਟ ਮਿਲੀ, ਬੇਬੀ-ਸ਼ੋਨਾ ਤੇ ਗੁਪਤ ਮੁਲਾਕਾਤਾਂ ਦੀ ਗੱਲ, ਸਤਪਾਲ ਦੇ ਪਤੀ ਨੇ ਕੀਤੇ ਖੁਲਾਸੇ

ਜਲੰਧਰ ਦੇ ਲੈਕਚਰਾਰ ਨੇਹਾ ਕਤਲਕਾਂਡ ਦੀ ਜਾਂਚ ਦੌਰਾਨ ਪੁਲਿਸ ਨੂੰ ਮੁਲਜ਼ਮ ਉਮੰਗ ਬੱਸੀ ਤੇ...

ਨੇਪਾਲ ‘ਚ ਆਏ ਹੜ੍ਹਾਂ ‘ਚ ਹੁਣ ਤੱਕ 160 ਤੋਂ ਵੱਧ ਲੋਕਾਂ ਦੀ ਮੌਤ, 133 ਭਾਰਤੀਆਂ ਸਣੇ 750 ਲੋਕ ਲਾਪਤਾ

ਨੇਪਾਲ ਤਿੱਬਤ-ਬਾਰਡਰ ‘ਤੇ ਅਚਾਨਕ ਆਏ ਹੜ੍ਹ ਵਿਚ 168 ਲੋਕਾਂ ਦੀ ਮੌਤ ਹੋ ਗਈ। ਨੇਪਾਲ...

ਹਰਿਆਣਵੀ ਸਿੰਗਰ ਅੰਕਿਤ ਬਾਲਿਆਨ ਦਾ ਕਤਲ, ਜਿੰਮ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ

ਯੂਪੀ ਦੇ ਸ਼ਾਮਲੀ ਵਿਚ ਬੀਤੀ ਸ਼ਾਮ ਹਰਿਆਣਵੀ ਗਾਇਕ ਤੇ ਯੂਟਿਊੂਬਰ ਅੰਕਿਤ ਬਾਲਿਆਨ ਦਾ ਜਿੰਮ...

ਰੱਖੜੀ ਦੇ ਤਿਉਹਾਰ ‘ਤੇ ਭਗਵੰਤ ਸਿੰਘ ਮਾਨ ਨੇ ਨਿਭਾਇਆ ‘ਭਰਾ’ ਦਾ ਫ਼ਰਜ਼, 1.37 ਲੱਖ ਸਤਿਕਾਰ ਸਖੀਆਂ ਦੇ ਖਾਤੇ ‘ਚ ਪਾਈ ਸਨਮਾਨ ਰਾਸ਼ੀ

*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੋਇੰਦਵਾਲ ਸਾਹਿਬ ਵਿਖੇ ਸਤਿਕਾਰ ਸਖੀਆਂ ਦੇ ਸਨਮਾਨ ਸਮਾਰੋਹ...

‘ਹਿਮਾਚਲ ਦੇ ਸਕੂਲਾਂ ਦੇ ਦਾਖਲੇ ਫਾਰਮ ਤੋਂ ਹਟੇਗਾ ਜਾਤੀ ਦਾ ਕਾਲਮ’-CM ਸੁੱਖੂ ਦਾ ਵੱਡਾ ਐਲਾਨ

ਹਿਮਾਚਲ ਪ੍ਰਦੇਸ਼ ਵਿਚ ਅਗਲੇ ਸਿੱਖਿਅਕ ਸੈਸ਼ਨ ਤੋਂ ਸਕੂਲ-ਕਾਲਜ ਦੇ ਐਡਮਿਸ਼ਨ ਫਾਰਮ ਤੋਂ ਜਾਤੀ ਦਾ...

‘ਰੱਖੜੀ ਮੌਕੇ ਪੰਜਾਬ ਦੀਆਂ ਮਹਿਲਾਵਾਂ ਦੇ ਫੋਨਾਂ ‘ਤੇ ਮੁੜ ਹੋਵੇਗੀ ਟੂੰ-ਟੂੰ, ਤੀਜੀ ਕਿਸ਼ਤ ਹੋਵੇਗੀ ਜਾਰੀ’ : CM ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਹਿਲਾਵਾਂ ਨੂੰ ਵੱਡਾ ਤੋਹਫਾ ਦਿੰਦੇ ਹੋਏ ਐਲਾਨ ਕੀਤਾ...