September 5, 2026, 10:57 pm
----------- Advertisement -----------
HomeNewsLatest Newsਮੋਹਾਲੀ 'ਚ ਬਾਸਕਟਬਾਲ ਖੇਡਦੇ ਹੋਏ 14 ਸਾਲਾ ਵਿਦਿਆਰਥੀ ਦੀ ਅਚਾਨਕ ਹੋਈ ਮੌ.ਤ

ਮੋਹਾਲੀ ‘ਚ ਬਾਸਕਟਬਾਲ ਖੇਡਦੇ ਹੋਏ 14 ਸਾਲਾ ਵਿਦਿਆਰਥੀ ਦੀ ਅਚਾਨਕ ਹੋਈ ਮੌ.ਤ

Published on

----------- Advertisement -----------

ਮੋਹਾਲੀ ਦੇ ਇੱਕ ਨਿੱਜੀ ਸਕੂਲ ਵਿੱਚ ਬਾਸਕਟਬਾਲ ਖੇਡਦੇ ਹੋਏ 14 ਸਾਲਾ ਵਿਦਿਆਰਥੀ ਦੀ ਅਚਾਨਕ ਮੌਤ ਹੋ ਗਈ। ਬਾਸਕਟਬਾਲ ਖੇਡਦੇ ਹੋਏ ਉਹ ਅਚਾਨਕ ਜ਼ਮੀਨ ‘ਤੇ ਡਿੱਗ ਗਿਆ ਅਤੇ ਉਸ ਦੀ ਮੌਤ ਹੋ ਗਈ। ਇਸ ਦੌਰਾਨ ਉਸ ਦੀ ਗਰਦਨ ਵੀ ਟੁੱਟ ਗਈ। ਸ਼ੁਰੂਆਤੀ ਜਾਂਚ ‘ਚ ਡਾਕਟਰਾਂ ਨੇ ਬ੍ਰੇਨ ਹੈਮਰੇਜ ਹੋਣ ਦੀ ਸੰਭਾਵਨਾ ਜਤਾਈ ਹੈ। ਹਾਲਾਂਕਿ ਉਸ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ ਹੈ। ਜਿਸ ਦੀ ਰਿਪੋਰਟ ਆਉਣ ‘ਤੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ।

 ਪਰਿਵਾਰਕ ਮੈਂਬਰਾਂ ਮੁਤਾਬਕ 9ਵੀਂ ਜਮਾਤ ‘ਚ ਪੜ੍ਹਦਾ ਸ਼ੁਭਮ ਪਟਿਆਲਾ ਰੋਡ ‘ਤੇ ਸਥਿਤ ਸਕੂਲ ਦੀ ਗਰਾਊਂਡ ‘ਚ ਗਿਆ ਹੋਇਆ ਸੀ। ਉਹ ਆਪਣੇ 12 ਸਾਲਾ ਛੋਟੇ ਭਰਾ ਨਾਲ ਸਵੇਰੇ 8.30 ਵਜੇ ਗਰਾਊਂਡ ‘ਤੇ ਗਿਆ ਸੀ। ਜਿੱਥੇ ਉਸ ਦੀ ਮੌਤ ਹੋ ਗਈ। ਇਹ ਦੇਖ ਕੇ ਸਕੂਲ ਪ੍ਰਬੰਧਕਾਂ ਨੇ ਤੁਰੰਤ ਉਸ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕੀਤਾ ਅਤੇ ਬੱਚੇ ਨੂੰ ਹਸਪਤਾਲ ਪਹੁੰਚਾਇਆ।

ਉਦੋਂ ਤੱਕ ਪਿਤਾ ਨਵੀਨ ਗਰਗ ਵਾਸੀ ਏਕੇਐਸ ਕਲੋਨੀ ਜ਼ੀਰਕਪੁਰ ਵੀ ਪਹੁੰਚ ਗਏ। ਬੱਚੇ ਨੂੰ ਸੈਕਟਰ 32 ਜੀਐਮਸੀਐਚ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮਾਮਲੇ ਵਿੱਚ ਪੁਲਿਸ ਨੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਹੈ।  

ਮ੍ਰਿਤਕ ਵਿਦਿਆਰਥੀ ਦੇ ਪਿਤਾ ਨਵੀਨ ਗਰਗ ਨੇ ਦੱਸਿਆ ਕਿ ਉਹ ਕੁਝ ਸਮਾਂ ਪਹਿਲਾਂ ਆਪਣੇ ਬੱਚੇ ਨੂੰ ਸਕੂਲ ਛੱਡ ਗਿਆ ਸੀ। ਕੁਝ ਸਮੇਂ ਬਾਅਦ ਜਦੋਂ ਘਟਨਾ ਦੀ ਸੂਚਨਾ ਮਿਲੀ ਤਾਂ ਉਹ ਵਾਪਸ ਸਕੂਲ ਚਲਾ ਗਿਆ। ਜਿੱਥੋਂ ਉਸ ਨੂੰ ਸਕੂਲ ਸਟਾਫ਼ ਦੀ ਮਦਦ ਨਾਲ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਉਸਦਾ ਪੁੱਤਰ ਬਾਸਕਟਬਾਲ ਦਾ ਚੰਗਾ ਖਿਡਾਰੀ ਸੀ। ਘਟਨਾ ਵਾਲੇ ਦਿਨ ਉਹ ਬਾਸਕਟਬਾਲ ਖੇਡ ਰਿਹਾ ਸੀ। ਉਸ ਨੂੰ ਖੇਡਦਿਆਂ 2-3 ਵਾਰ ਸਿਰ ਦਰਦ ਹੋਇਆ। ਇਸ ਤੋਂ ਬਾਅਦ ਉਹ ਅਚਾਨਕ ਹੇਠਾਂ ਡਿੱਗ ਗਿਆ ਅਤੇ ਉਸ ਦੀ ਮੌਤ ਹੋ ਗਈ। 

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਤਫ਼ਤੀਸ਼ੀ ਅਫ਼ਸਰ ਚਮਕੌਰ ਸਿੰਘ ਨੇ ਦੱਸਿਆ ਕਿ ਸੂਚਨਾ ਦੇ ਆਧਾਰ ‘ਤੇ ਜਦੋਂ ਉਹ ਸੈਕਟਰ-32 ਦੇ ਹਸਪਤਾਲ ਪੁੱਜੇ ਤਾਂ ਪਿਤਾ ਦੇ ਬਿਆਨਾਂ ‘ਤੇ ਪੋਸਟਮਾਰਟਮ ਕਰਵਾਉਣ ਉਪਰੰਤ ਧਾਰਾ 174 ਦੀ ਕਾਰਵਾਈ ਕਰਦਿਆਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ| ਉਨ੍ਹਾਂ ਕਿਹਾ ਕਿ ਮੌਤ ਦੇ ਅਸਲ ਕਾਰਨਾਂ ਦਾ ਵਿਸੇਰਾ ਰਿਪੋਰਟ ਆਉਣ ਤੋਂ ਬਾਅਦ ਪਤਾ ਲੱਗੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...