ਬੀਤੇ ਬੁੱਧਵਾਰ ਨੂੰ ਮੋਹਾਲੀ ਦੇ ਪਿੰਡ ਦਾਊਂ ‘ਚ ਪੁਲਿਸ ਮੁਕਾਬਲਾ ਹੋਇਆ ਹੈ, ਜਦ ਬਦਮਾਸ਼ ਝਾਮਪੁਰ ਪਿੰਡ ਵਿੱਚ ਹਮਲਾ ਕਰਨ ਜਾ ਰਹੇ ਸਨ। ਪੁਲਿਸ ਨੇ ਗੋਲੀਬਾਰੀ ਤੋਂ ਬਾਅਦ 2 ਗੈਂਗਸਟਰਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਉਨ੍ਹਾਂ ਨੂੰ ਫੜਨ ਦੀ ਚਿਤਾਵਨੀ ਦਿੱਤੀ ਸੀ ਪਰ ਉਨ੍ਹਾਂ ਨੇ ਪੁਲਿਸ ’ਤੇ ਗੋਲੀ ਚਲਾ ਦਿੱਤੀ। ਜਿਸ ‘ਤੇ ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਗੋਲੀ ਚਲਾ ਦਿੱਤੀ। ਜਿਸ ਵਿੱਚ ਦੋਵੇਂ ਗੈਂਗਸਟਰਾਂ ਨੂੰ ਗੋਲੀ ਲੱਗੀ ਸੀ।
ਮਾਮਲਾ ਕੁਰਾਲੀ ਸ਼ਹਿਰ ਵਿੱਚ ਕਾਂਗਰਸੀ ਆਗੂ ਕਮਲਜੀਤ ਚਾਵਲਾ ਦੇ ਘਰ ਗੋਲੀਬਾਰੀ ਨਾਲ ਸਬੰਧਤ ਹੈ। ਗੋਲੀ ਲੱਗਣ ਵਾਲੇ ਗੈਂਗਸਟਰ ਨੂੰ ਮੋਹਾਲੀ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਲਾਜ ਤੋਂ ਬਾਅਦ ਪੁਲਸ ਉਸ ਨੂੰ ਵੀ ਗ੍ਰਿਫਤਾਰ ਕਰ ਲਵੇਗੀ।
ਮੋਹਾਲੀ ਦੇ ਕੁਰਾਲੀ ‘ਚ ਕਾਂਗਰਸੀ ਆਗੂ ਕਮਲਜੀਤ ਚਾਵਲਾ ਦੇ ਘਰ ‘ਤੇ ਫਾਇਰਿੰਗ ਕੀਤੀ ਗਈ। ਇਹ ਗੋਲੀਬਾਰੀ 8 ਤਰੀਕ ਨੂੰ ਦੋ ਵਿਅਕਤੀਆਂ ਵੱਲੋਂ ਕੀਤੀ ਗਈ ਸੀ। ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ











