August 16, 2026, 12:52 am
----------- Advertisement -----------
HomeNewsHaryanaਹਰਿਆਣਾ ਦੇ ਮੁੱਖ ਮੰਤਰੀ ਦਾ ਵੱਡਾ ਐਕਸ਼ਨ, ਨਿਗਮ ਕਮਿਸ਼ਨਰ ਤੇ ਸੰਯੁਕਤ ਕਮਿਸ਼ਨਰ...

ਹਰਿਆਣਾ ਦੇ ਮੁੱਖ ਮੰਤਰੀ ਦਾ ਵੱਡਾ ਐਕਸ਼ਨ, ਨਿਗਮ ਕਮਿਸ਼ਨਰ ਤੇ ਸੰਯੁਕਤ ਕਮਿਸ਼ਨਰ ਦੀ ਤਨਖਾਹ ਕੱਟਣ ਦੇ ਦਿੱਤੇ ਨਿਰਦੇਸ਼, ਜਾਣੋ ਕੀ ਹੈ ਮਾਮਲਾ

Published on

----------- Advertisement -----------

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੀਰਵਾਰ ਨੂੰ ਗੁਰੂਗ੍ਰਾਮ ਪਹੁੰਚੇ, ਜਿੱਥੇ ਉਨ੍ਹਾਂ ਸ਼ਹਿਰ ਦੀ ਸਫ਼ਾਈ ਵਿਵਸਥਾ ਦਾ ਅਚਨਚੇਤ ਨਿਰੀਖਣ ਕੀਤਾ। ਸਫ਼ਾਈ ਵਿਵਸਥਾ ਦੇ ਢਹਿ-ਢੇਰੀ ਹੋਣ ਦਾ ਪਤਾ ਲੱਗਣ ਤੋਂ ਬਾਅਦ ਸੀਐਮ ਖੱਟਰ ਨੇ ਨਗਰ ਨਿਗਮ ਕਮਿਸ਼ਨਰ ਦੀ 15 ਦਿਨਾਂ ਦੀ ਤਨਖਾਹ ਅਤੇ ਸੰਯੁਕਤ ਕਮਿਸ਼ਨਰ ਦੀ 1 ਮਹੀਨੇ ਦੀ ਤਨਖਾਹ ਕੱਟਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੌਰਾਨ ਉਨ੍ਹਾਂ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਇੱਕ ਹਫ਼ਤੇ ਦੇ ਅੰਦਰ ਅੰਦਰ ਸੁਧਾਰਣ ਦੀਆਂ ਹਦਾਇਤਾਂ ਦਿੱਤੀਆਂ। 

ਦੱਸ ਦਈਏ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਕਨ੍ਹਈ ਰੋਡ ਪਹੁੰਚੇ। ਉਨ੍ਹਾਂ ਕਨ੍ਹਈ ਰੋਡ ‘ਤੇ ਸਫ਼ਾਈ ਵਿਵਸਥਾ ਨੂੰ ਦੇਖ ਰਹੀ ਏਜੰਸੀ ‘ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ। ਇਸ ਤੋਂ ਇਲਾਵਾ ਮੁੱਖ ਮੰਤਰੀ ਮਨੋਹਰ ਲਾਲ ਨੇ ਸਫਾਈ ਕਰਮਚਾਰੀਆਂ ਦੇ ਸੁਪਰਵਾਈਜ਼ਰ ਤੋਂ ਲੈ ਕੇ ਸੰਯੁਕਤ ਕਮਿਸ਼ਨਰ ਤੱਕ ਸਾਰਿਆਂ ਨੂੰ ਜੁਰਮਾਨਾ ਲਗਾਇਆ। 

ਸਫਾਈ ਕਰਮਚਾਰੀਆਂ ਦੇ ਸੁਪਰਵਾਈਜ਼ਰ ਨੂੰ 10 ਰੁਪਏ, ਫੀਲਡ ਅਫਸਰ ਅਜੈ ਕੁਮਾਰ ਨੂੰ 1000 ਰੁਪਏ, ਐਡੀਸ਼ਨਲ ਸੈਨੇਟਰੀ ਇੰਸਪੈਕਟਰ ਨੂੰ 2000 ਰੁਪਏ, ਸੀਨੀਅਰ ਸੈਨੇਟਰੀ ਇੰਸਪੈਕਟਰ ਨੂੰ 3000 ਰੁਪਏ ਅਤੇ ਸੰਯੁਕਤ ਕਮਿਸ਼ਨਰ ਸੰਜੇ ਸਿੰਗਲਾ ਨੂੰ 5000 ਰੁਪਏ ਜੁਰਮਾਨਾ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਸਫਾਈ ਕਰਮਚਾਰੀਆਂ ਦੀਆਂ ਤਨਖਾਹਾਂ ਅਗਲੇ ਤਿੰਨ ਦਿਨਾਂ ਵਿੱਚ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...

ਫਿਰੋਜ਼ਪੁਰ ਵਿਖੇ 23 ਸਾਲਾਂ ਅਗਨੀਵੀਰ ਫੌਜੀ ਸ਼ਹੀਦ, ਡਿਊਟੀ ਦੌਰਾਨ ਆਇਆ ਹਾਰਟ ਅਟੈਕ

ਇੱਕ ਪਾਸੇ ਜਿਥੇ ਅੱਜ ਦੇਸ਼ 80ਵੇਂ ਆਜ਼ਾਦੀ ਦਿਹਾੜੇ ਦਾ ਜਸ਼ਨ ਮਨਾ ਰਿਹਾ ਹੈ, ਉਥੇ...

ਰੀਲ ਬਣਾਉਂਦੇ ਦੇ ਚੱਕਰ ‘ਚ ਡੈਮ ਵਿੱਚ ਡਿੱਗੀਆਂ ਦੋ ਵਿਦਿਆਰਥਣਾਂ, ਦੋਵਾਂ ਦੀ ਮੌਤ

ਮਹਾਰਾਸ਼ਟਰ ਦੇ ਯਵਤਮਾਲ ਵਿੱਚ ਸੈਲਫੀ ਲੈਂਦੇ ਅਤੇ ਰੀਲਾਂ ਬਣਾਉਂਦੇ ਸਮੇਂ ਡੈਮ ਵਿੱਚ ਡਿੱਗਣ ਨਾਲ...

ਕੌਮੀ ਇਨਸਾਫ਼ ਮੋਰਚੇ ਨੂੰ ਜਗਤਾਰ ਸਿੰਘ ਹਵਾਰਾ ਦੀ ਅਪੀਲ, ਜੇਲ ‘ਚੋਂ ਜਾਰੀ ਕੀਤੀ Video

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ...