August 17, 2026, 3:46 am
----------- Advertisement -----------
HomeNewsBreaking Newsਇੱਕ ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਜਲ ਸਪਲਾਈ ਤੇ ਸੈਨੀਟੇਸ਼ਨ...

ਇੱਕ ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਐਸ.ਡੀ.ਓ. ਅਤੇ ਫਿਟਰ ਹੈਲਪਰ ਵਿਜੀਲੈਂਸ ਵੱਲੋਂ ਗ੍ਰਿ.ਫਤਾਰ

Published on

----------- Advertisement -----------

ਚੰਡੀਗੜ੍ਹ, 21 ਦਸੰਬਰ: (ਬਲਜੀਤ ਮਰਵਾਹਾ) ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ, ਕਪੂਰਥਲਾ ਦੇ ਐਸ.ਡੀ.ਓ. ਅਗਮਜੋਤ ਸਿੰਘ ਅਤੇ ਉਸ ਦੇ ਦਫ਼ਤਰ ਵਿੱਚ ਤਾਇਨਾਤ ਫਿਟਰ ਹੈਲਪਰ ਮਨਜੀਤ ਸਿੰਘ ਨੂੰ 1,00,000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਵੇਂ ਮੁਲਜ਼ਮਾਂ ਨੂੰ ਸਿਵਲ ਠੇਕੇਦਾਰ ਜਤਿੰਦਰ ਸਿੰਘ, ਵਾਸੀ ਸੂਲਰ ਰੋਡ, ਪਟਿਆਲਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਗ੍ਰਿਫ਼ਤਾਰ ਕੀਤਾ ਹੈ।

ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸਦੀ ਉਸਾਰੀ ਫਰਮ ਮੈਸਰਜ਼ ਗੁਰਾਇਆ ਕੰਟਰੈਕਟਰਜ਼, ਪਟਿਆਲਾ ਨੂੰ ਪੀ.ਟੀ.ਯੂ. ਕਪੂਰਥਲਾ ਵਿਖੇ ਦੋ ਕੰਮ ਅਲਾਟ ਹੋਏ ਸਨ ਅਤੇ ਉਕਤ ਦੋਸ਼ੀ ਅਧਿਕਾਰੀ ਨੇ ਉਸਦੀ ਫਰਮ ਨੂੰ ਇੱਕ ਕੰਮ ਵਿੱਚ ਦੇਰੀ ਕਰਨ ਲਈ 2,49,824 ਰੁਪਏ ਦਾ ਜੁਰਮਾਨਾ ਕੀਤਾ ਸੀ। ਇਸੇ ਦੌਰਾਨ ਸ਼ਿਕਾਇਤਕਰਤਾ ਨੇ ਜਾਅਲੀ ਰਸੀਦ ਤਿਆਰ ਕਰਕੇ ਕੱਟੇ ਹੋਏ ਜੁਰਮਾਨੇ ਦੀ ਰਾਸ਼ੀ ਵਿੱਚੋਂ 1,59,951 ਰੁਪਏ ਕਢਵਾ ਲਏ ਅਤੇ ਦੋਸ਼ੀ ਐਸ.ਡੀ.ਓ. ਅਤੇ ਉਸਦੇ ਫਿਟਰ ਹੈਲਪਰ ਨੇ ਉਸਨੂੰ ਧਮਕੀ ਦਿੱਤੀ ਕਿ ਜੇਕਰ ਉਸਨੇ ਰਿਸ਼ਵਤ ਵਜੋਂ 7 ਲੱਖ ਰੁਪਏ ਨਾ ਦਿੱਤੇ ਤਾਂ ਇਸ ਕਾਰਵਾਈ ਲਈ ਉਸ ਖਿਲਾਫ ਅਪਰਾਧਿਕ ਸ਼ਿਕਾਇਤ ਦਰਜ ਕਰਵਾਈ ਜਾਵੇਗੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਕੇਸ ਵਿਚ ਸੌਦਾ ਇੱਕ ਲੱਖ ਰੁਪਏ ਵਿੱਚ ਤੈਅ ਹੋਇਆ ਸੀ। ਉਸ ਨੇ ਅੱਗੇ ਦੱਸਿਆ ਕਿ ਜਦੋਂ ਉਕਤ ਮੁਲਜ਼ਮਾਂ ਨੇ ਉਸ ਨੂੰ ਇਸ ਸਬੰਧੀ ਸ਼ਿਕਾਇਤ ਦਰਜ ਕਰਵਾਉਣ ਦੀ ਧਮਕੀ ਦਿੱਤੀ ਤਾਂ ਉਸ ਨੇ ਜੁਰਮਾਨੇ ਦੀ ਉਕਤ ਰਕਮ 1,59,951 ਰੁਪਏ ਵਿਭਾਗ ਕੋਲ ਜਮ੍ਹਾਂ ਕਰਵਾ ਦਿੱਤੀ। ਸ਼ਿਕਾਇਤਕਰਤਾ ਠੇਕੇਦਾਰ ਨੇ ਉਕਤ ਮੁਲਜ਼ਮਾਂ ਨਾਲ ਇਸ ਦੌਰਾਨ ਰਿਸ਼ਵਤ ਦੀ ਰਕਮ ਮੰਗਣ ਸਬੰਧੀ ਹੋਈ ਗੱਲਬਾਤ ਰਿਕਾਰਡ ਕਰ ਲਈ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਨੇ ਇਸ ਆਨਲਾਈਨ ਸ਼ਿਕਾਇਤ ਦੀ ਜਾਂਚ ਕੀਤੀ ਅਤੇ ਉਕਤ ਐਸ.ਡੀ.ਓ. ਅਤੇ ਫਿਟਰ ਹੈਲਪਰ ਨੂੰ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਮੰਗ ਕਰਨ ‘ਤੇ ਦੋਸ਼ੀ ਪਾਏ ਜਾਣ ਉਪਰੰਤ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਦੋਵਾਂ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੀ ਕਾਰਵਾਈ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...

ਪੁਲੀਸ ਨੇ ਸਿਮਰਨਜੀਤ ਸਿੰਘ ਮਾਨ ਸਣੇ ਸਿੱਖ ਆਗੂਆਂ ਨੂੰ ਹਿਰਾਸਤ ਵਿਚ ਲਿਆ

ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ...