June 19, 2026, 3:18 pm
----------- Advertisement -----------
HomeNewsBreaking Newsਜਾਅਲੀ ਜਨਮ ਸਰਟੀਫਿਕੇਟ ਵੇਚਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਭਗੌੜਾ ਪ੍ਰਾਈਵੇਟ...

ਜਾਅਲੀ ਜਨਮ ਸਰਟੀਫਿਕੇਟ ਵੇਚਣ ਦੇ ਦੋਸ਼ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਭਗੌੜਾ ਪ੍ਰਾਈਵੇਟ ਏਜੰਟ ਗ੍ਰਿ.ਫਤਾਰ

Published on

----------- Advertisement -----------

ਚੰਡੀਗੜ੍ਹ, 21 ਦਸੰਬਰ: (ਬਲਜੀਤ ਮਰਵਾਹਾ) ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਗਹਿਰੀ ਦੇ ਵਸਨੀਕ ਨਿਰੰਜਨ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਇੱਕ ਫੌਜਦਾਰੀ ਕੇਸ ਦੇ ਸਬੰਧ ਵਿੱਚ ਪਿਛਲੇ ਪੰਜ ਸਾਲਾਂ ਤੋਂ ਆਪਣੀ ਗ੍ਰਿਫਤਾਰੀ ਤੋਂ ਬਚ ਰਿਹਾ ਸੀ। ਉਸ ‘ਤੇ 10,000 ਰੁਪਏ ਪ੍ਰਤੀ ਜਨਮ ਸਰਟੀਫਿਕੇਟ ਵਸੂਲਣ ਦਾ ਦੋਸ਼ ਹੈ।

ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਉਕਤ ਮੁਲਜ਼ਮ ਵਿਰੁੱਧ 27-05-2017 ਨੂੰ ਆਈਪੀਸੀ ਦੀਆਂ ਧਾਰਾਵਾਂ 420, 467, 468, 120-ਬੀ, ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਦੇ ਨਾਲ 13 (2) ਤਹਿਤ ਵਿਜੀਲੈਂਸ ਪੁਲਿਸ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਅਪਰਾਧਿਕ ਕੇਸ ਦਰਜ ਕੀਤਾ ਗਿਆ ਸੀ। ਦੋਸ਼ੀ ਨੂੰ ਅਦਾਲਤ ਵੱਲੋਂ 06-06-2018 ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ ਅਤੇ ਉਦੋਂ ਤੋਂ ਉਹ ਗ੍ਰਿਫਤਾਰੀ ਤੋਂ ਬਚ ਰਿਹਾ ਸੀ।

ਹੋਰ ਵੇਰਵੇ ਦਿੰਦੇ ਹੋਏ ਬੁਲਾਰੇ ਨੇ ਖੁਲਾਸਾ ਕੀਤਾ ਕਿ ਉਕਤ ਦੋਸ਼ੀ ਸਿਵਲ ਸਰਜਨ ਤਰਨਤਾਰਨ ਦਫਤਰ ਦੇ ਮੁਲਾਜ਼ਮਾਂ ਨਾਲ ਮਿਲੀਭੁਗਤ ਰਾਹੀਂ ਜਾਅਲੀ ਜਨਮ ਸਰਟੀਫਿਕੇਟ ਬਣਵਾ ਕੇ 10 ਹਜ਼ਾਰ ਰੁਪਏ ਵਿਚ ਪ੍ਰਤੀ ਸਰਟੀਫਿਕੇਟ ਵੇਚਦਾ ਸੀ। ਉਸ ਨੇ ਅਜਿਹੇ 20 ਤੋਂ ਵੱਧ ਜਾਅਲੀ ਸਰਟੀਫਿਕੇਟ ਜਾਰੀ ਕਰਕੇ ਮੋਟੀ ਰਕਮ ਇਕੱਠੀ ਕੀਤੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਅਦਾਲਤ ਨੇ ਉਕਤ ਮੁਲਜ਼ਮ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ‘ਚ ਬਣੇਗਾ ਪਹਿਲਾ ਸਰਕਾਰੀ ਵਰਕਿੰਗ ਵੁਮੇਨ ਹੋਸਟਲ, ਮੰਤਰੀ ਬਲਜੀਤ ਕੌਰ ਨੇ ਰੱਖਿਆ ਨੀਂਹ ਪੱਥਰ

ਪੰਜਾਬ ਦੇ ਮੋਹਾਲੀ ਵਿੱਚ ਅੱਜ ਸੂਬੇ ਦੇ ਸਭ ਤੋਂ ਵੱਡੇ ਕੰਮਕਾਜੀ ਮਹਿਲਾ ਹੋਸਟਲ ਦਾ...

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਂਡਾ (ਹੁਸ਼ਿਆਰਪੁਰ); 18 ਜੂਨ:ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ...

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ...

ਚੰਡੀਗੜ੍ਹ; 18 ਜੂਨ:ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਟੈਲੀਗ੍ਰਾਮ ’ਤੇ ਜਾਰੀ ਰਹੇਗੀ ਪਾਬੰਦੀ, ਹਾਈਕੋਰਟ ਨੇ ਰੱਦ ਕੀਤੀ ਪਟੀਸ਼ਨ

ਨੀਟ ਯੂ.ਜੀ. ਦੀ ਮੁੜ ਪ੍ਰੀਖਿਆ ਤੋਂ ਠੀਕ ਪਹਿਲਾਂ ਦਿੱਲੀ ਹਾਈ ਕੋਰਟ ਨੇ ਟੈਲੀਗ੍ਰਾਮ ਦੀ...

ਅਮਰੀਕਾ ’ਚ ਪੰਜਾਬੀ ਨੌਜਵਾਨ ਵਲੋਂ ਆਪਣੇ ਮਾਂ-ਬਾਪ ਤੇ ਨਾਨੀ ਦੀ ਹੱਤਿਆ

ਅਮਰੀਕਾ ਦੇ ਟੈਕਸਸ ਸੂਬੇ ਦੇ ਸ਼ਹਿਰ ਐਲਟੋਨ ਵਿਚ ਇਕ ਦਰਦਨਾਕ ਘਟਨਾ ਵਾਪਰੀ, ਜਿਸ ਵਿਚ...

ਚੰਡੀਗੜ੍ਹ ‘ਚ OLA ਕੈਬ ‘ਤੇ ਹੋਇਆ ਵੱਡਾ ਐਕਸ਼ਨ, ਪ੍ਰਸ਼ਾਸਨ ਨੇ ਕੰਪਨੀ ਦਾ ਲਾਇਸੈਂਸ 6 ਮਹੀਨੇ ਲਈ ਕੀਤਾ ਸਸਪੈਂਡ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ OLA ਕੈਬ ‘ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਸ਼ਾਸਨ ਵੱਲੋਂ ਕੰਪਨੀ...

21 ਜੂਨ ਤੋਂ ਹਿਮਾਚਲ ਦੀਆਂ ਗੱਡੀਆਂ ‘ਤੇ ਮੁੜ ਲੱਗੇਗਾ ਖਾਲਸਾ ਟੈਕਸ! ਨਿਹੰਗ ਸਿੰਘਾਂ ਨੇ ਕੀਤਾ ਐਲਾਨ

ਨਿਹੰਗ ਸਿੰਘਾਂ ਨੇ ਹਿਮਾਚਲ ਦੀਆਂ ਗੱਡੀਆਂ ‘ਤੇ 21 ਜੂਨ ਤੋਂ ਮੁੜ ਖਾਲਸਾ ਟੈਕਸ ਵਸੂਲਣ...