May 3, 2026, 3:50 am
----------- Advertisement -----------
HomeNewsBreaking Newsਵਿਜੀਲੈਂਸ ਬਿਊਰੋ ਨੇ ਸੁਧਾਰ ਟਰੱਸਟ ਦੇ ਕਾਨੂੰਨ ਅਫ਼ਸਰ ਨੂੰ 8 ਲੱਖ ਰੁਪਏ...

ਵਿਜੀਲੈਂਸ ਬਿਊਰੋ ਨੇ ਸੁਧਾਰ ਟਰੱਸਟ ਦੇ ਕਾਨੂੰਨ ਅਫ਼ਸਰ ਨੂੰ 8 ਲੱਖ ਰੁਪਏ ਰਿ.ਸ਼ਵਤ ਲੈਣ ਦੇ ਦੋਸ਼ ’ਚ ਗ੍ਰਿ.ਫਤਾਰ ਕੀਤਾ

Published on

----------- Advertisement -----------

ਚੰਡੀਗੜ੍ਹ, 21 ਦਸੰਬਰ: (ਬਲਜੀਤ ਮਰਵਾਹਾ) ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਕਾਨੂੰਨ ਅਧਿਕਾਰੀ (ਲਾਅ ਅਫਸਰ) ਵਜੋਂ ਤਾਇਨਾਤ ਐਡਵੋਕੇਟ ਗੌਤਮ ਮਜੀਠੀਆ ਨੂੰ 8 ਲੱਖ ਰੁਪਏ  ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਨ ਅਧਿਕਾਰੀ, ਵਾਸੀ ਗ੍ਰੀਨ ਫੀਲਡ, ਮਜੀਠਾ ਰੋਡ, ਅੰਮ੍ਰਿਤਸਰ ਨੂੰ ਜਤਿੰਦਰ ਸਿੰਘ, ਵਾਸੀ ਪ੍ਰਤਾਪ ਐਵੀਨਿਊ, ਅੰਮ੍ਰਿਤਸਰ ਵੱਲੋਂ ਕੀਤੀ ਆਨਲਾਈਨ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਇਸ ਸਬੰਧ ਵਿੱਚ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਸ਼ਿਕਾਇਤ ਦਰਜ ਕਰਵਾਈ ਸੀ।

ਇਸ ਸਬੰਧੀ ਹੋਰ ਜਾਣਕਾਰੀ  ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਆਨਲਾਈਨ ਸ਼ਿਕਾਇਤ ’ਚ ਦੋਸ਼ ਲਾਇਆ ਹੈ ਕਿ ਉਕਤ ਕਾਨੂੰਨ ਅਧਿਕਾਰੀ ਨੇ ਉਸ ਦੀ ਜ਼ਮੀਨ ਐਕਵਾਇਰ ਕਰਨ ਬਦਲੇ ਜ਼ਿਲ੍ਹਾ ਅਦਾਲਤ ਦੇ ਨਿਰਦੇਸ਼ਾਂ ’ਤੇ 20 ਫੀਸਦੀ ਹੋਰ ਵੱਧ ਮੁਆਵਜ਼ਾ ਭਾਵ 20 ਲੱਖ ਰੁਪਏ ਦਾ ਵਾਧੂ ਮੁਆਵਜ਼ਾ ਜਾਰੀ ਕਰਨ ਦੇ ਇਵਜ਼ ’ਚ 8 ਲੱਖ ਰੁਪਏ ਬਤੌਰ ਰਿਸ਼ਵਤ ਲਏ ਸਨ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਦੀ ਅਦਾਇਗੀ ਸਬੰਧੀ ਵਕੀਲ ਨਾਲ ਹੋਈ ਸਾਰੀ ਗੱਲਬਾਤ ਰਿਕਾਰਡ ਕਰਕੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪੀ ਦਿੱਤੀ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਨੇ ਸ਼ਿਕਾਇਤ ਦੀ ਪੜਤਾਲ ਕਰਕੇ ਦੋਸ਼ੀ ਕਾਨੂੰਨ ਅਫਸਰ ਨੂੰ ਸ਼ਿਕਾਇਤਕਰਤਾ ਤੋਂ 8 ਲੱਖ ਰੁਪਏ  ਰਿਸ਼ਵਤ ਲੈਣ ’ਚ ਦੋਸ਼ੀ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਹੈ।

ਇਸ ਸਬੰਧੀ ਮੁਲਜ਼ਮ ਵਕੀਲ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...