November 19, 2026, 10:47 am
----------- Advertisement -----------
HomeNewsBreaking Newsਸਰਕਾਰ ਵੱਲੋ ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ...

ਸਰਕਾਰ ਵੱਲੋ ਅਸ਼ੀਰਵਾਦ ਸਕੀਮ ਤਹਿਤ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ 15.17 ਕਰੋੜ ਰੁਪਏ ਦੀ ਰਾਸ਼ੀ ਰਿਲੀਜ਼ :-ਡਾ.ਬਲਜੀਤ ਕੌਰ

Published on

----------- Advertisement -----------
  • ਅਸ਼ੀਰਵਾਦ ਸਕੀਮ ਤਹਿਤ ਮਾਰਚ 2023 ਤੱਕ ਦੇ ਸਾਰੇ ਲਾਭਪਾਤਰੀਆਂ ਨੂੰ ਦਿੱਤਾ ਲਾਭ
  • ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਯਤਨਸ਼ੀਲ

ਚੰਡੀਗੜ੍ਹ, 22 ਦਸੰਬਰ 2023 (ਬਲਜੀਤ ਮਰਵਾਹਾ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿਥੇ ਹੋਰ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਵੀ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਸ ਗੱਲ ਦਾ ਖੁਲਾਸਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਲਈ ਅਸ਼ੀਰਵਾਦ ਸਕੀਮ ਤਹਿਤ ਸਾਲ 2023-24 ਲਈ 15.17 ਕਰੋੜ ਰੁਪਏ ਦੀ ਰਾਸ਼ੀ ਰਲੀਜ਼ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਇਸ ਰਾਸ਼ੀ ਦੇ ਰਲੀਜ਼ ਹੋਣ ਨਾਲ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਸਾਲ ਮਾਰਚ 2023 ਤੱਕ ਦੇ 2975 ਲਾਭਪਾਤਰੀਆਂ ਨੂੰ ਇਸ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000/-ਰੁਪਏ ਤੱਕ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਡਾ ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਦੇਣ ਦੇ ਯੋਗ ਹਨ।

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ, ਜਿਨ੍ਹਾਂ ਨੂੰ ਆਧਾਰ ਨਾਲ ਜੋੜਿਆ ਜਾ ਚੁੱਕਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...