November 19, 2026, 10:42 am
----------- Advertisement -----------
HomeNewsBreaking Newsਪਟਵਾਰੀ ਅਤੇ ਉਸ ਦਾ ਪੁੱਤ 11,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ...

ਪਟਵਾਰੀ ਅਤੇ ਉਸ ਦਾ ਪੁੱਤ 11,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ੍ਹ, 23 ਦਸੰਬਰ 2023 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਤਹਿਸੀਲ ਪੱਟੀ ਦੇ ਮਾਲ ਹਲਕਾ ਕੀੜੀਆਂ ਦੇ ਸੇਵਾਮੁਕਤ ਪਟਵਾਰੀ ਰਮੇਸ਼ ਚੰਦਰ ਅਤੇ ਉਸ ਦੇ ਪੁੱਤਰ ਵਿਸ਼ਾਲ ਸ਼ਰਮਾ ਨੂੰ ਦੋ ਕਿਸ਼ਤਾਂ ਵਿੱਚ 11,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਵਾਂ ਮੁਲਜ਼ਮਾਂ ਖ਼ਿਲਾਫ਼ ਇਹ ਮੁਕੱਦਮਾ ਪਿੰਡ ਕੀੜੀਆਂ ਜ਼ਿਲ੍ਹਾ ਤਰਨਤਾਰਨ ਦੇ ਵਸਨੀਕ ਸਕੱਤਰ ਸਿੰਘ ਵੱਲੋਂ ਬਿਓਰੋ ਦੇ ਟੋਲ ਫਰੀ ਨੰਬਰ ਉੱਪਰ ਦਰਜ ਕਰਵਾਈ ਸ਼ਿਕਾਇਤ ਦੀ ਪੜਤਾਲ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਤਫ਼ਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਕਥਿਤ ਮੁਲਜ਼ਮ ਪਟਵਾਰੀ ਅਤੇ ਉਸ ਦੇ ਲੜਕੇ ਵਿਸ਼ਾਲ ਨੇ ਸ਼ਿਕਾਇਤਕਰਤਾ ਤੋਂ ਵਾਹੀਯੋਗ ਜ਼ਮੀਨ ਦੀ ਮਾਲਕੀ ਸਬੰਧੀ ਮਾਲ ਰਿਕਾਰਡ ਵਿੱਚ ਦਰੁਸਤੀ ਕਰਨ ਬਦਲੇ ਦੋ ਕਿਸ਼ਤਾਂ ਵਿੱਚ 11,000 ਰੁਪਏ ਦੀ ਰਿਸ਼ਵਤ ਲਈ ਹੈ।

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਸ ਦੇ ਪਿਤਾ ਦੀ ਕਰੀਬ 10 ਏਕੜ (81 ਕਨਾਲ) ਜ਼ਮੀਨ ਦੇ ਮਾਲਕੀ ਰਿਕਾਰਡ ਵਿੱਚ ਛੇੜਛਾੜ ਕਰਕੇ ਉਸਦੇ ਚਾਚੇ ਦੇ ਪੁੱਤਰਾਂ ਨੂੰ ਉਨ੍ਹਾਂ ਦੀ ਵਾਹੀਯੋਗ ਜ਼ਮੀਨ ਦੇ ਸਹਿ-ਮਾਲਕ ਬਣਾ ਦਿੱਤਾ ਸੀ। ਜਦੋਂ ਉਸ ਨੇ ਇਸ ਸਬੰਧੀ ਪਟਵਾਰੀ ਨੂੰ ਸ਼ਿਕਾਇਤ ਕੀਤੀ ਤਾਂ ਮੁਲਜ਼ਮ ਪਟਵਾਰੀ ਨੇ ਮਾਲ ਰਿਕਾਰਡ ਠੀਕ ਕਰਨ ਲਈ 10 ਹਜ਼ਾਰ ਰੁਪਏ ਦੀ ਮੰਗ ਕੀਤੀ। ਉਸ ਨੇ ਅੱਗੇ ਦੋਸ਼ ਲਾਇਆ ਕਿ ਦੋਸ਼ੀ ਪਟਵਾਰੀ ਨੇ ਮੌਕੇ ‘ਤੇ ਹੀ 1000 ਰੁਪਏ ਲੈ ਲਏ ਅਤੇ 10,000 ਰੁਪਏ ਹੋਰ ਰਿਸ਼ਵਤ ਵਜੋਂ ਦੇਣ ਲਈ ਕਿਹਾ।

ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਇਹ ਸਿੱਧ ਹੋਇਆ ਕਿ ਦੋਸ਼ੀ ਪਟਵਾਰੀ ਨੇ 29.09.2017 ਨੂੰ ਕਸਬਾ ਹਰੀਕੇ ਵਿਖੇ ਹਰਦੇਵ ਸਿੰਘ ਸੁਨਿਆਰੇ ਦੀ ਦੁਕਾਨ ‘ਤੇ ਆਪਣੇ ਲੜਕੇ ਵਿਸ਼ਾਲ ਸ਼ਰਮਾ ਰਾਹੀਂ 10,000 ਰੁਪਏ ਲਏ ਸਨ। ਇਹ ਘਟਨਾ ਦੁਕਾਨ ਵਿੱਚ ਲੱਗੇ ਸੀਸੀਟੀਵੀ ਕੈਮਰੇ ਵਿੱਚ ਰਿਕਾਰਡ ਹੋ ਗਈ।

ਉਨਾ ਦੱਸਿਆ ਕਿ ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...