September 23, 2026, 2:14 am
----------- Advertisement -----------
HomeNewsBreaking Newsਸਿਹਤ ਮੰਤਰੀ ਨੇ ਪੰਜਾਬ ਰਾਜ ਏਡਜ਼ ਕੰਟਰੋਲ ਸੋਸਾਇਟੀ ਦੀਆਂ ਦੋ ਅਹਿਮ ਰਿਪੋਰਟਾਂ...

ਸਿਹਤ ਮੰਤਰੀ ਨੇ ਪੰਜਾਬ ਰਾਜ ਏਡਜ਼ ਕੰਟਰੋਲ ਸੋਸਾਇਟੀ ਦੀਆਂ ਦੋ ਅਹਿਮ ਰਿਪੋਰਟਾਂ ਕੀਤੀਆਂ ਜਾਰੀ

Published on

----------- Advertisement -----------
  • ਪੀਐਸਏਸੀਐਸ ਨੇ ਇਮਤਿਹਾਨ ਤਕਨਾਲੋਜੀ ਨੂੰ ਮਜ਼ਬੂਤ ਕਰਨ ਲਈ ਬਲਾਕਚੈਨ ਟੈਕਨਾਲੋਜੀ ਦੀ ਵਰਤੋਂ ਕਰਦਿਆਂ ਐਜੂਬਲਾਕ ਪ੍ਰੋ ਰਿਪੋਰਟ ਕੀਤੀ ਪੇਸ਼

ਚੰਡੀਗੜ੍ਹ, 23 ਦਸੰਬਰ 2023 (ਬਲਜੀਤ ਮਰਵਾਹਾ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਲਈ ਇੱਕ ਕਾਇਆਕਲਪੀ ਅਧਿਆਏ ਦੀ ਨਿਸ਼ਾਨਦੇਹੀ ਕਰਦਿਆਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ (ਪੀ.ਐਸ.ਏ.ਸੀ.ਐਸ.) ਦੀਆਂ ਦੋ ਮਹੱਤਵਪੂਰਨ ਰਿਪੋਰਟਾਂ ਜਾਰੀ ਕੀਤੀਆਂ, ਜਿਸ ਵਿੱਚ ‘‘ ਸਾਲਾਨਾ ਰਿਪੋਰਟ 2022-23’’ ਅਤੇ ‘‘ ਪ੍ਰੀਖਿਆ ਦੀ ਸੁਰੱਖਿਆ ਨੂੰ ਵਧਾਉਣ ਅਤੇ ਪ੍ਰਸ਼ਨ ਪੱਤਰ ਲੀਕ ਹੋਣ ਤੋਂ ਰੋਕਣ ਲਈ ਬਲਾਕਚੈਨ ਟੈਕਨਾਲੋਜੀ ਦੀ ਵਰਤੋਂ’’ , ਸ਼ਾਮਲ ਹਨ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਪਣੀ ਸਾਲਾਨਾ ਰਿਪੋਰਟ 2022-23 ਵਿੱਚ, ਪੀਐਸਏਸੀਐਸ ਨੇ ਐੱਚਆਈਵੀ/ਏਡਜ਼ ਨੂੰ ਕੰਟਰੋਲ ਕਰਨ ਵਿੱਚ ਆਪਣੀਆਂ ਮਹੱਤਵਪੂਰਨ ਪ੍ਰਾਪਤੀਆਂ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਰਿਪੋਰਟ ਵਿੱਚ ਡਵੀਜਨਾ: ਬੁਨਿਆਦੀ ਸੇਵਾਵਾਂ, ਖੂਨ ਚੜ੍ਹਾਉਣ ਸਬੰਧੀ ਸੇਵਾਵਾਂ, ਦੇਖਭਾਲ, ਸਹਾਇਤਾ ਅਤੇ ਇਲਾਜ, ਜਾਣਕਾਰੀ, ਸਿੱਖਿਆ ਅਤੇ ਸੰਚਾਰ, ਲੈਬ ਸੇਵਾਵਾਂ, ਰਣਨੀਤਕ ਜਾਣਕਾਰੀ, ਅਤੇ ਟਾਰਗੈਟਡ ਇੰਟਰਵੈਂਸ਼ਨਜ਼ ਸ਼ਾਮਲ ਹਨ, ਵੱਲੋਂ ਸ਼ਲਾਘਾਯੋਗ ਯੋਗਦਾਨ ਪਾਇਆ ਗਿਆ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਨੇ ਇਮਤਿਹਾਨਾਂ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਸਰਕਾਰੀ ਭਰਤੀ ਪ੍ਰੀਖਿਆਵਾਂ ਵਿੱਚ ਪ੍ਰਸ਼ਨ ਪੱਤਰ ਲੀਕ ਹੋਣ ਨੂੰ ਰੋਕਣ ਸਬੰਧੀ ਬਲਾਕਚੈਨ ਤਕਨਾਲੋਜੀ ਦੀ ਵਰਤੋਂ ਕਰਦੇ ਹੋਏ ਐਜੂਬਲਾਕ ਪ੍ਰੋ ਵੀ ਪੇਸ਼ ਕੀਤਾ ।

“ਇਸ ਮਹੱਤਵਪੂਰਨ ਹੱਲ ਦਾ ਉਦੇਸ਼ ਸਰਕਾਰੀ ਪ੍ਰੀਖਿਆ ਪ੍ਰਸ਼ਾਸਨ ਵਿੱਚ ਕ੍ਰਾਂਤੀ ਲਿਆਉਣਾ, ਸਿੱਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ, ਅਖੰਡਤਾ ਅਤੇ ਜਨਤਕ ਨਿਵੇਸ਼ਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਹੈ।” ਉਨ੍ਹਾਂ ਅੱਗੇ ਕਿਹਾ ਕਿ ਭਵਿੱਖ ਵਿੱਚ ਇਸ ਤਕਨੀਕ ਨੂੰ ਪਾਰਦਰਸ਼ੀ ਭਰਤੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਹੋਰ ਵਿਭਾਗਾਂ ਵਿੱਚ ਲਾਗੂ ਕੀਤਾ ਜਾ ਸਕਦਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਸਮਾਜ ਦੀ ਬਿਹਤਰੀ ਲਈ ਨਵੀਨਤਮ ਹੱਲ ਅਤੇ ਪ੍ਰੋਗਰਾਮ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਇਸ ਮੌਕੇ ਵਿਸ਼ੇਸ਼ ਸਕੱਤਰ ਹੈਲਥ ਕਮ ਪ੍ਰੋਜੈਕਟ ਡਾਇਰੈਕਟਰ ਪੀ.ਐਸ.ਏ.ਸੀ.ਐਸ ਡਾ.ਅਡੱਪਾ ਕਾਰਤਿਕ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਵਰਿੰਦਰ ਸ਼ਰਮਾ, ਡਾਇਰੈਕਟਰ (ਸਿਹਤ ਸੇਵਾਵਾਂ ਪੰਜਾਬ) ਡਾ: ਆਦਰਸ਼ਪਾਲ ਕੌਰ, ਪਰਿਵਾਰ ਭਲਾਈ ਵਿਭਾਗ ਦੇ ਡਾ: ਹਿਤਿੰਦਰ ਕੌਰ ਅਤੇ ਵਧੀਕ ਪ੍ਰੋਜੈਕਟ ਡਾਇਰੈਕਟਰ ਪੀ.ਐਸ.ਏ.ਸੀ.ਐਸ ਡਾ: ਬੌਬੀ ਗੁਲਾਟੀ ਆਦਿ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...