ਭਾਰਤੀ ਕੁਸ਼ਤੀ ਮਹਾਸੰਘ (WFI) ਦੇ ਪ੍ਰਧਾਨ ਵਜੋਂ ਬ੍ਰਿਜ ਭੂਸ਼ਣ ਸਿੰਘ ਦੇ ਕਰੀਬੀ ਸੰਜੇ ਸਿੰਘ ਦੀ ਚੋਣ ਕੀਤੇ ਜਾਣ ਤੋਂ ਦੁਖੀ ਪਹਿਲਵਾਨ ਸਾਕਸ਼ੀ ਅਤੇ ਬਜਰੰਗ ਪੂਨੀਆ ਨੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ। ਕੱਲ੍ਹ ਨਵੀਂ ਦਿੱਲੀ ਵਿੱਚ ਹੋਈ ਮੀਟਿੰਗ ਵਿੱਚ ਹਰਿਆਣਾ ਦੇ ਰਾਜ ਸਭਾ ਮੈਂਬਰ ਦੀਪੇਂਦਰ ਹੁੱਡਾ ਵੀ ਮੌਜੂਦ ਸਨ। ਮੀਡੀਆ ਰਿਪੋਰਟਾਂ ਮੁਤਾਬਕ ਮੁਲਾਕਾਤ ਦੌਰਾਨ ਪ੍ਰਿਯੰਕਾ ਗਾਂਧੀ ਨੇ ਬਜਰੰਗ ਅਤੇ ਸਾਕਸ਼ੀ ਨੂੰ ਉਨ੍ਹਾਂ ਦੀ ਲੜਾਈ ‘ਚ ਪੂਰਾ ਸਮਰਥਨ ਦੇਣ ਦੀ ਗੱਲ ਕੀਤੀ।
ਦੱਸ ਦਈਏ ਕਿ ਬੀਤੇ ਕੱਲ੍ਹ ਪਹਿਲਵਾਨ ਬਜਰੰਗ ਪੂਨੀਆ ਨੇ ਸੋਸ਼ਲ ਮੀਡੀਆ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪਦਮਸ਼੍ਰੀ ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ ਸੀ। ਬਜਰੰਗ ਨੇ ਲਿਖਿਆ ਕਿ ਮੈਂ ਪ੍ਰਧਾਨ ਮੰਤਰੀ ਨੂੰ ਆਪਣਾ ਪਦਮ ਸ਼੍ਰੀ ਪੁਰਸਕਾਰ ਵਾਪਸ ਕਰ ਰਿਹਾ ਹਾਂ। ਇਹ ਸਿਰਫ ਕਹਿਣ ਲਈ ਮੇਰੀ ਚਿੱਠੀ ਹੈ। ਇਸ ਚਿੱਠੀ ‘ਚ ਬਜਰੰਗ ਪੂਨੀਆ ਨੇ ਭਾਰਤੀ ਕੁਸ਼ਤੀ ਮਹਾਸੰਘ (ਡਬਲਿਊ.ਐੱਫ.ਆਈ.) ‘ਤੇ ਬ੍ਰਿਜ ਭੂਸ਼ਣ ਦੇ ਕਰੀਬੀ ਸੰਜੇ ਸਿੰਘ ਦੀ ਜਿੱਤ ਦਾ ਵਿਰੋਧ ਕੀਤਾ ਹੈ। ਬਜਰੰਗ ਪੁਰਸਕਾਰ ਵਾਪਸ ਕਰਨ ਲਈ ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ ਗਏ ਸਨ, ਪਰ ਜਦੋਂ ਉਨ੍ਹਾਂ ਨੂੰ ਅੰਦਰ ਜਾਣ ਦੀ ਇਜਾਜ਼ਤ ਨਹੀਂ ਮਿਲੀ ਤਾਂ ਉਨ੍ਹਾਂ ਨੇ ਪੁਰਸਕਾਰ ਨੂੰ ਉਥੇ ਫੁੱਟਪਾਥ ‘ਤੇ ਰੱਖ ਦਿੱਤਾ।
----------- Advertisement -----------
ਪਦਮਸ਼੍ਰੀ ਵਾਪਸ ਕਰਨ ਤੋਂ ਬਾਅਦ ਬਜਰੰਗ ਪੂਨੀਆ ਨੇ ਪ੍ਰਿਅੰਕਾ ਗਾਂਧੀ ਨਾਲ ਕੀਤੀ ਮੁਲਾਕਾਤ
Published on
----------- Advertisement -----------
----------- Advertisement -----------












