November 7, 2026, 7:23 pm
----------- Advertisement -----------
HomeNewsHukamnamaਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 24-12-2023

ਅੱਜ ਦਾ ਹੁਕਮਨਾਮਾ ਸਾਹਿਬ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ 24-12-2023

Published on

----------- Advertisement -----------

ਰਾਮਕਲੀ ਮਹਲਾ ੫ ॥
ਨਾ ਤਨੁ ਤੇਰਾ ਨਾ ਮਨੁ ਤੋਹਿ ॥ ਮਾਇਆ ਮੋਹਿ ਬਿਆਪਿਆ ਧੋਹਿ ॥ ਕੁਦਮ ਕਰੈ ਗਾਡਰ ਜਿਉ ਛੇਲ ॥ ਅਚਿੰਤੁ ਜਾਲੁ ਕਾਲੁ ਚਕ਼੍ਰੁ ਪੇਲ ॥੧॥ ਹਰਿ ਚਰਨ ਕਮਲ ਸਰਨਾਇ ਮਨਾ ॥ ਰਾਮ ਨਾਮੁ ਜਪਿ ਸੰਗਿ ਸਹਾਈ ਗੁਰਮੁਖਿ ਪਾਵਹਿ ਸਾਚੁ ਧਨਾ ॥੧॥ ਰਹਾਉ ॥ ਊਨੇ ਕਾਜ ਨ ਹੋਵਤ ਪੂਰੇ ॥ ਕਾਮਿ ਕ੍ਰੋਧਿ ਮਦਿ ਸਦ ਹੀ ਝੂਰੇ ॥ ਕਰੈ ਬਿਕਾਰ ਜੀਅਰੇ ਕੈ ਤਾਈ ॥ ਗਾਫਲ ਸੰਗਿ ਨ ਤਸੂਆ ਜਾਈ ॥੨॥ ਧਰਤ ਧੋਹ ਅਨਿਕ ਛਲ ਜਾਨੈ ॥ ਕਉਡੀ ਕਉਡੀ ਕਉ ਖਾਕੁ ਸਿਰਿ ਛਾਨੈ ॥ ਜਿਨਿ ਦੀਆ ਤਿਸੈ ਨ ਚੇਤੈ ਮੂਲਿ ॥ ਮਿਥਿਆ ਲੋਭੁ ਨ ਉਤਰੈ ਸੂਲੁ ॥੩॥ ਪਾਰਬ੍ਰਹਮ ਜਬ ਭਏ ਦਇਆਲ ॥ ਇਹੁ ਮਨੁ ਹੋਆ ਸਾਧ ਰਵਾਲ ॥ ਹਸਤ ਕਮਲ ਲੜਿ ਲੀਨੋ ਲਾਇ ॥ ਨਾਨਕ ਸਾਚੈ ਸਾਚਿ ਸਮਾਇ ॥੪॥੪੧॥੫੨॥
ਐਤਵਾਰ, ੯ ਪੋਹ (ਸੰਮਤ ੫੫੫ ਨਾਨਕਸ਼ਾਹੀ) ੨੪ ਦਸੰਬਰ, ੨੦੨੩ (ਅੰਗ: ੮੯੯)
ਪੰਜਾਬੀ ਵਿਆਖਿਆ:
ਰਾਮਕਲੀ ਮਹਲਾ ੫ ॥
(ਹੇ ਭਾਈ! ਇਸ ਸਰੀਰ ਦੀ ਖ਼ਾਤਰ) ਤੂੰ ਮਾਇਆ ਦੇ ਮੋਹ ਵਿਚ ਦੀ ਠੱਗੀ ਵਿਚ ਫਸਿਆ ਰਹਿੰਦਾ ਹੈਂ, ਨਾਹ ਉਹ ਸਰੀਰ ਤੇਰਾ ਹੈ, ਤੇ, ਨਾਹ ਹੀ (ਉਸ ਸਰੀਰ ਵਿਚ ਵੱਸਦਾ) ਮਨ ਤੇਰਾ ਹੈ । (ਵੇਖ!) ਜਿਵੇਂ ਭੇਡ ਦਾ ਬੱਚਾ ਭੇਡ ਨਾਲ ਕਲੋਲ ਕਰਦਾ ਹੈ (ਉਸ ਵਿਚਾਰੇ ਉਤੇ) ਅਚਨਚੇਤ (ਮੌਤ ਦਾ) ਜਾਲ ਆ ਪੈਂਦਾ ਹੈ, (ਉਸ ਉਤੇ) ਮੌਤ ਅਪਣਾ ਚੱਕਰ ਚਲਾ ਦੇਂਦੀ ਹੈ (ਇਹੀ ਹਾਲ ਹਰੇਕ ਜੀਵ ਦਾ ਹੁੰਦਾ ਹੈ) ।੧।ਹੇ (ਮੇਰੇ) ਮਨ! ਪ੍ਰਭੂ ਦੇ ਸੋਹਣੇ ਚਰਨਾਂ ਦੀ ਸਰਨ ਪਿਆ ਰਹੁ । ਪਰਮਾਤਮਾ ਦਾ ਨਾਮ ਜਪਦਾ ਰਿਹਾ ਕਰ, ਇਹੀ ਤੇਰੇ ਨਾਲ ਅਸਲ ਮਦਦਗਾਰ ਹੈ । ਪਰ ਇਹ ਸਦਾ ਕਾਇਮ ਰਹਿਣ ਵਾਲਾ ਨਾਮ-ਧਨ ਤੂੰ ਗੁਰੂ ਦੀ ਸਰਨ ਪੈ ਕੇ ਲੱਭ ਸਕੇਂਗਾ ।੧।ਰਹਾਉ।ਜੀਵ ਦੇ ਇਹ ਕਦੇ ਨਾਹ ਮੁੱਕ ਸਕਣ ਵਾਲੇ ਕੰਮ ਕਦੇ ਸਿਰੇ ਨਹੀਂ ਚੜ੍ਹਦੇ; ਕਾਮ-ਵਾਸਨਾ ਵਿਚ, ਕੋ੍ਰਧ ਵਿਚ, ਮਾਇਆ ਦੇ ਨਸ਼ੇ ਵਿਚ ਜੀਵ ਸਦਾ ਹੀ ਗਿਲੇ-ਗੁਜ਼ਾਰੀਆਂ ਕਰਦਾ ਰਹਿੰਦਾ ਹੈ । ਆਪਣੀ ਇਸ ਜਿੰਦ (ਨੂੰ ਸੁਖ ਦੇਣ) ਦੀ ਖ਼ਾਤਰ ਜੀਵ ਵਿਕਾਰ ਕਰਦਾ ਰਹਿੰਦਾ ਹੈ, ਪਰ (ਰੱਬ ਦੀ ਯਾਦ ਵਲੋਂ) ਅਵੇਸਲੇ ਹੋ ਚੁਕੇ ਜੀਵ ਦੇ ਨਾਲ (ਦੁਨੀਆ ਦੇ ਪਦਾਰਥਾਂ ਵਿਚੋਂ) ਰਤਾ ਭੀ ਨਹੀਂ ਜਾਂਦਾ ।੨।ਮੂਰਖ ਜੀਵ ਅਨੇਕਾਂ ਠੱਗੀਆਂ ਕਰਦਾ ਹੈ, ਅਨੇਕਾਂ ਫ਼ਰੇਬ ਕਰਨੇ ਜਾਣਦਾ ਹੈ । ਕੌਡੀ ਕੌਡੀ ਕਮਾਣ ਦੀ ਖ਼ਾਤਰ ਆਪਣੇ ਸਿਰ ਉਤੇ (ਦਗ਼ੇ-ਫ਼ਰੇਬ ਦੇ ਕਾਰਨ ਬਦਨਾਮੀ ਦੀ) ਸੁਆਹ ਪਾਂਦਾ ਫਿਰਦਾ ਹੈ । ਜਿਸ (ਪ੍ਰਭੂ) ਨੇ (ਇਸ ਨੂੰ ਇਹ ਸਭ ਕੁਝ) ਦਿੱਤਾ ਹੈ ਉਸ ਨੂੰ ਇਹ ਬਿਲਕੁਲ ਯਾਦ ਨਹੀਂ ਕਰਦਾ । (ਇਸ ਦੇ ਅੰਦਰ) ਨਾਸਵੰਤ ਪਦਾਰਥਾਂ ਦਾ ਲੋਭ ਟਿਕਿਆ ਰਹਿੰਦਾ ਹੈ (ਇਹਨਾਂ ਦੀ) ਚੋਭ (ਇਸ ਦੇ ਅੰਦਰੋਂ) ਕਦੇ ਨਹੀਂ ਦੂਰ ਹੁੰਦੀ ।੩।ਹੇ ਨਾਨਕ! ਪਰਮਾਤਮਾ ਜਦੋਂ ਕਿਸੇ ਜੀਵ ਉਤੇ ਦਇਆਵਾਨ ਹੁੰਦਾ ਹੈ, ਉਸ ਜੀਵ ਦਾ ਇਹ ਮਨ ਗੁਰੂ ਦੇ ਚਰਨਾਂ ਦੀ ਧੂੜ ਬਣਦਾ ਹੈ । ਗੁਰੂ ਉਸ ਨੂੰ ਆਪਣੇ ਸੋਹਣੇ ਹੱਥਾਂ ਨਾਲ ਆਪਣੇ ਪੱਲੇ ਲਾ ਲੈਂਦਾ ਹੈ, ਤੇ, (ਉਹ ਭਾਗਾਂ ਵਾਲਾ) ਸਦਾ ਹੀ ਸਦਾ-ਥਿਰ ਪ੍ਰਭੂ ਵਿਚ ਲੀਨ ਹੋਇਆ ਰਹਿੰਦਾ ਹੈ ।੪।੪੧।੫੨।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੰਮੂ-ਕਸ਼ਮੀਰ ਦੇ CM ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ “ਨਵਾਂ ਸਫ਼ਰ ਸ਼ੁਰੂ”

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਨਿਧੀ ਰਾਜਦਾਨ ਨਾਲ ਵਿਆਹ ਕਰਵਾਇਆ ਹੈ। ਉਨ੍ਹਾਂ...

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...