November 19, 2026, 10:27 am
----------- Advertisement -----------
HomeNewsBreaking Newsਹਰੇਕ ਸਿੱਖ 28 ਦਸੰਬਰ ਨੂੰ 10 ਮਿੰਟ ਮੂਲ-ਮੰਤਰ/ਗੁਰ ਮੰਤਰ ਦਾ ਜਾਪ ਕਰੇ...

ਹਰੇਕ ਸਿੱਖ 28 ਦਸੰਬਰ ਨੂੰ 10 ਮਿੰਟ ਮੂਲ-ਮੰਤਰ/ਗੁਰ ਮੰਤਰ ਦਾ ਜਾਪ ਕਰੇ – ਗਿਆਨੀ ਰਘੁਬੀਰ ਸਿੰਘ

Published on

----------- Advertisement -----------

ਅੰਮ੍ਰਿਤਸਰ, 23 ਦਸੰਬਰ 2023 – ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰੀ ਦੀ ਸ਼ਹਾਦਤ ਨੂੰ ਸੱਚੀ-ਸੁੱਚੀ ਸ਼ਰਧਾਂਜਲੀ ਭੇਟ ਕਰਨ ਲਈ ਹਰੇਕ ਗੁਰੂ ਨਾਨਕ ਨਾਮ ਲੇਵਾ ਸਿੱਖ ਨੂੰ 28 ਦਸੰਬਰ ਨੂੰ ਸਵੇਰੇ 10 ਵਜੇ ਦਸ ਮਿੰਟ ਲਈ ਮੂਲ-ਮੰਤਰ ਅਤੇ ਗੁਰ-ਮੰਤਰ ਦਾ ਜਾਪ ਕਰਨ ਦਾ ਸੁਨੇਹਾ ਦਿੱਤਾ ਹੈ।

ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਤੋਂ ਅੱਜ ਜਾਰੀ ਕੀਤੇ ਗਏ ਸੰਦੇਸ਼ ਵਿੱਚ ਜਥੇਦਾਰ ਨੇ ਆਖਿਆ ਕਿ ਮਨੁੱਖੀ ਆਜ਼ਾਦੀ ਲਈ ਇਹ ਸ਼ਹਾਦਤਾਂ ਸਦੀਵੀ ਚਾਨਣ ਮੁਨਾਰਾ ਰਹਿਣਗੀਆਂ। ਉਨ੍ਹਾਂ ਕਿਹਾ ਕਿ 13 ਪੋਹ ਮੁਤਾਬਕ 28 ਦਸੰਬਰ ਨੂੰ ਸੰਸਾਰ ਭਰ ਵਿੱਚ ਵੱਸਦੀ ਸਿੱਖ ਸੰਗਤ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੀ ਕੁਰਬਾਨੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਮੂਲ-ਮੰਤਰ ਅਤੇ ਗੁਰ-ਮੰਤਰ ਦਾ ਜਾਪ ਕਰੇ।

ਉਨ੍ਹਾਂ ਕਿਹਾ ਕਿ ਰਹਿੰਦੀ ਦੁਨੀਆ ਤੱਕ ਮਨੁੱਖੀ ਆਜ਼ਾਦੀ ਲਈ ਇਹ ਮਹਾਨ ਸ਼ਹਾਦਤਾਂ ਚਾਨਣ ਮੁਨਾਰਾ ਰਹਿਣਗੀਆਂ ਅਤੇ ਜਬਰ-ਜ਼ੁਲਮ ਦੇ ਖ਼ਿਲਾਫ਼ ਜੂਝਣ ਲਈ ਦੱਬੀ-ਕੁਚਲੀ ਹੋਈ ਮਾਨਵਤਾ ਦੇ ਅੰਦਰ ਵੀ ਬੀਰ-ਰਸ, ਜੋਸ਼ ਅਤੇ ਚੜ੍ਹਦੀਕਲਾ ਦਾ ਜਜ਼ਬਾ ਪੈਦਾ ਕਰਦੀਆਂ ਰਹਿਣਗੀਆਂ। 13 ਪੋਹ ਸੰਮਤ ਨਾਨਕਸ਼ਾਹੀ 555, ਮੁਤਾਬਿਕ 28 ਦਸੰਬਰ 2023 ਨੂੰ ਸੰਸਾਰ ਭਰ ਵਿਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸਿੱਖ ਸੰਗਤਾਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਕੁਰਬਾਨੀ ਨੂੰ ਸ਼ਰਧਾ-ਸਤਿਕਾਰ ਭੇਟ ਕਰਨ ਲਈ ਸਵੇਰੇ 10 ਵਜੇ ਤੋਂ ਲੈ ਕੇ ਦਸ ਮਿੰਟ ਮੂਲ-ਮੰਤਰ ਅਤੇ ਗੁਰ-ਮੰਤਰ ਦਾ ਜਾਪ ਕਰਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...