July 26, 2026, 10:50 am
----------- Advertisement -----------
HomeNewsBreaking Newsਬਠਿੰਡਾ 'ਚ ਪੁਲਿਸ ਅਤੇ ਬਦ.ਮਾਸ਼ਾਂ ਵਿਚਾਲੇ ਹੋਈ ਮੁ.ਠਭੇੜ, 1 ਗ੍ਰਿਫ.ਤਾਰ, 1 ਫਰਾਰ

ਬਠਿੰਡਾ ‘ਚ ਪੁਲਿਸ ਅਤੇ ਬਦ.ਮਾਸ਼ਾਂ ਵਿਚਾਲੇ ਹੋਈ ਮੁ.ਠਭੇੜ, 1 ਗ੍ਰਿਫ.ਤਾਰ, 1 ਫਰਾਰ

Published on

----------- Advertisement -----------

ਬਠਿੰਡਾ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਠਭੇੜ ਹੋਇਆ ਹੈ। ਪੁਲਿਸ ਦੀ ਪੀਸੀਆਰ ਟੀਮ ਨੇ ਨਸ਼ਾ ਤਸਕਰੀ ਦੇ ਸ਼ੱਕ ’ਚ ਕਾਰ ਸਵਾਰ ਬਦਮਾਸ਼ਾਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਸੀ, ਜਿਸ ਮਗਰੋਂ ਬਦਮਾਸ਼ਾਂ ਨੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ ਅਤੇ ਭੱਜਣ ਲੱਗੇ। ਜਿਸ ਤੋਂ ਬਾਅਦ ਪੁਲਿਸ ਨੇ ਜਵਾਬੀ ਕਾਰਵਾਈ ਕਰਦੇ ਹੋਏ ਕਾਰ ਦਾ ਪਿੱਛਾ ਕਰਕੇ ਭੱਟੀ ਰੋਡ ‘ਤੇ ਘੇਰ ਲਿਆ। ਇਸ ਦੌਰਾਨ ਪੁਲਿਸ ਨੇ ਕਾਰ ਵਿੱਚ ਸਵਾਰ ਇੱਕ ਬਦਮਾਸ਼ ਨੂੰ ਕਾਬੂ ਕਰ ਲਿਆ। 

ਦੱਸ ਦਈਏ ਕਿ ਦੂਜਾ ਬਦਮਾਸ਼ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਫੜੇ ਗਏ ਮੁਲਜ਼ਮ ਦੀ ਪਛਾਣ ਸੁਖਦੀਪ ਵਾਸੀ ਬਠਿੰਡਾ ਵਜੋਂ ਹੋਈ ਹੈ। ਇਸ ਦੇ ਨਾਲ ਹੀ ਫਰਾਰ ਮੁਲਜ਼ਮ ਅਵਤਾਰ ਡੋਡਾ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। 

ਮਿਲੀ ਜਾਣਕਾਰੀ ਅਨੁਸਾਰ ਦੁਪਹਿਰ ਸਾਢੇ 3 ਵਜੇ ਦੇ ਕਰੀਬ ਪੀ.ਸੀ.ਆਰ ਦੀ ਟੀਮ ਗੱਡੀ ‘ਤੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਟੀਮ ਨੇ ਹੋਟਲ ਸੈਪਲ ਨੇੜੇ ਇੱਕ ਕਾਰ ਵਿੱਚ ਸਵਾਰ ਦੋ ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਰੁਕਣ ਦਾ ਇਸ਼ਾਰਾ ਕੀਤਾ। ਪਰ ਕਾਰ ਸਵਾਰਾਂ ਨੇ ਕਾਰ ਨਹੀਂ ਰੋਕੀ।  ਪੁਲਿਸ ਟੀਮ ਨੇ ਕਾਰ ਸਵਾਰਾਂ ਨੂੰ ਫੜਨ ਲਈ ਆਪਣੀ ਗੱਡੀ ਕਾਰ ਦੇ ਪਿੱਛੇ ਲਗਾ ਦਿੱਤੀ। ਭੱਟੀ ਰੋਡ ‘ਤੇ ਆਪਣੇ ਆਪ ਨੂੰ ਘਿਰਿਆ ਦੇਖ ਕੇ ਬਦਮਾਸ਼ ਕਾਰ ਛੱਡ ਕੇ ਭੱਜਣ ਲੱਗੇ। ਇਸ ਦੌਰਾਨ ਪੁਲਿਸ ਨੇ ਇਕ ਬਦਮਾਸ਼ ਨੂੰ ਕਾਬੂ ਕਰ ਲਿਆ, ਜਦਕਿ ਦੂਜਾ ਫਰਾਰ ਹੋ ਗਿਆ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਰਮਚਾਰੀਆਂ ਦੀ ਹੜਤਾਲ ‘ਤੇ PSPCL ਸਖ਼ਤ, ਲਿਆ ਇਹ ਵੱਡਾ ਫੈਸਲਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਦੇ ਕਰਮਚਾਰੀ 21 ਜੁਲਾਈ ਤੋਂ ਸਮੂਹਿਕ ਛੁੱਟੀ ਲੈ...

Delhi Police ਦੀ ਕਾਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਵੱਡੀ ਕਾਰਵਾਈ

ਦਿੱਲੀ ਦੇ ਜੰਤਰ-ਮੰਤਰ ਵਿਖੇ ਚੱਲ ਰਹੇ ਵਿਦਿਆਰਥੀ ਵਿਰੋਧ ਪ੍ਰਦਰਸ਼ਨ ਸੰਬੰਧੀ ਦਿੱਲੀ ਪੁਲਿਸ ਨੇ ਇੱਕ...

ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ ਦਿੱਤਾ ਅਸਤੀਫ਼ਾ

ਜੰਤਰ ਮੰਤਰ ਵਿਖੇ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੇ...

PM ਮੋਦੀ ਦਾ ਨਵਾਂ World Record, ਇੰਸਟਾਗ੍ਰਾਮ ਰੀਲ ਨੂੰ 24 ਘੰਟਿਆਂ ‘ਚ ਮਿਲੇ 300 ਮਿਲੀਅਨ ਤੋਂ ਵੱਧ ਵਿਊਜ਼

CJP ਪ੍ਰਦਰਸ਼ਨਕਾਰੀਆਂ ਤੇ ਸਰਕਾਰ ਵਿਚਾਲੇ ਅੱਜ (ਸ਼ਨੀਵਾਰ) ਨੂੰ ਸਿੱਖਿਆ ਮੰਤਰੀ ਦੇ ਅਸਤੀਫੇ ਦੀ ਮੰਗ...

ਪੰਜਾਬ ‘ਚ ਐਕਟਿਵ ਹੋਇਆ ਮਾਨਸੂਨ, 30 ਜੁਲਾਈ ਤੱਕ ਪਏਗਾ ਮੀਂਹ!

ਮਾਨਸੂਨ ਇੱਕ ਵਾਰ ਫਿਰ ਪੰਜਾਬ ਵਿੱਚ ਸਰਗਰਮ ਹੋ ਗਿਆ ਹੈ। ਸੂਬੇ ਦੇ ਕਈ ਹਿੱਸਿਆਂ...

ਹੜ੍ਹ ਦਾ ਕਹਿਰ : 2 ਦਿਨਾਂ ‘ਚ 30 ਲੋਕਾਂ ਦੀ ਮੌਤ, ਅਹਿਮਦਾਬਾਦ ‘ਚ 20 ਸਾਲਾਂ ‘ਚ ਪਹਿਲੀ ਵਾਰ ਰਿਕਾਰਡ ਤੋੜ ਬਾਰਿਸ਼

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ, ਜਿਸ ਨਾਲ ਆਮ...

ਫਰੀਦਕੋਟ ਨਕਲ ਕਾਂਡ: 21 ਵਿਦਿਆਰਥੀ ਜੇਲ੍ਹ ਭੇਜੇ

ਫਰੀਦਕੋਟ ਨਕਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ 21 ਪ੍ਰੀਖਿਆਰਥੀਆਂ ਨੂੰ ਅੱਜ ਇੱਥੇ ਇਲਾਕਾ ਮੈਜਿਸਟਰੇਟ ਦਿਲਜੀਤ...

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਤਾ ਅਸਤੀਫ਼ਾ, ਰਾਸ਼ਟਰਪਤੀ ਨੇ ਤੁਰੰਤ ਪ੍ਰਭਾਵ ਨਾਲ ਕੀਤਾ ਸਵੀਕਾਰ

ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਰਾਸ਼ਟਰਪਤੀ...

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...