September 27, 2026, 8:06 am
----------- Advertisement -----------
HomeNewsBreaking Newsਜਲੰਧਰ 'ਚ ਭਿਆਨਕ ਸੜਕ ਹਾਦਸਾ, ਮਿੰਨੀ ਟਰੱਕ ਅਤੇ ਬ੍ਰੇਜ਼ਾ ਕਾਰ ਵਿਚਾਲੇ ਹੋਈ...

ਜਲੰਧਰ ‘ਚ ਭਿਆਨਕ ਸੜਕ ਹਾਦਸਾ, ਮਿੰਨੀ ਟਰੱਕ ਅਤੇ ਬ੍ਰੇਜ਼ਾ ਕਾਰ ਵਿਚਾਲੇ ਹੋਈ ਟੱਕਰ

Published on

----------- Advertisement -----------

ਪੰਜਾਬ ਦੇ ਜਲੰਧਰ ‘ਚ ਧਨੋਵਾਲੀ ਫਾਟਕ ਨੇੜੇ ਹੋਏ ਹਾਦਸੇ ‘ਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਇਹ ਹਾਦਸਾ ਸੋਮਵਾਰ ਸਵੇਰੇ ਕਰੀਬ 10.30 ਵਜੇ ਵਾਪਰਿਆ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਇਸ ਹਾਦਸੇ ‘ਚ 4 ਹੋਰ ਲੋਕ ਜ਼ਖਮੀ ਹੋਏ ਹਨ। ਜਲੰਧਰ ਛਾਉਣੀ ਦੀ ਪਰਾਗਪੁਰ ਚੌਕੀ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੁੱਢਲੀ ਜਾਣਕਾਰੀ ਅਨੁਸਾਰ ਬਰੇਜ਼ਾ ਕਾਰ ਵਿੱਚ 4 ਨੌਜਵਾਨ ਜਲੰਧਰ ਵੱਲ ਆ ਰਹੇ ਸਨ। ਇਕ ਬਜੁਰਗ ਮਿੰਨੀ ਟਰੱਕ ਡਰਾਈਵਰ ਆਪਣੀ ਗੱਡੀ ਨੂੰ ਸੜਕ ਕਿਨਾਰੇ ਖੜਾ ਕਰਕੇ ਮੁਰੰਮਤ ਕਰ ਰਿਹਾ ਸੀ। ਇਸ ਦੌਰਾਨ ਪਿੱਛੇ ਤੋਂ ਆ ਰਹੇ ਤੇਜ਼ ਰਫਤਾਰ ਬ੍ਰੇਜ਼ਾ ਵਾਹਨ ਨੇ ਉਕਤ ਬਜ਼ੁਰਗ ਵਿਅਕਤੀ ਅਤੇ ਉਸ ਦੇ ਮਿੰਨੀ ਟਰੱਕ ਨੂੰ ਟੱਕਰ ਮਾਰ ਦਿੱਤੀ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਬਰੇਜ਼ਾ ਕਾਰ ‘ਚ ਸਵਾਰ ਸਾਰੇ ਲੋਕ ਨਸ਼ੇ ‘ਚ ਸਨ।
ਇਸ ਵਿੱਚ ਮਿੰਨੀ ਟਰੱਕ ਚਲਾ ਰਹੇ ਵਿਅਕਤੀ ਦੀ ਮੌਤ ਹੋ ਗਈ ਹੈ। ਉਸੇ ਸਮੇਂ ਬ੍ਰੇਜ਼ਾ ਵਿੱਚ ਲਗਭਗ ਚਾਰ ਲੋਕ ਸਫ਼ਰ ਕਰ ਰਹੇ ਸਨ। ਸਾਰਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਇਸ ਦੇ ਨਾਲ ਹੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ। ਪੁਲਿਸ ਨੇ ਮ੍ਰਿਤਕ ਦੀ ਪਹਿਚਾਣ ਲਈ ਜਾਂਚ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...