September 9, 2026, 3:14 am
----------- Advertisement -----------
HomeNewsBreaking Newsਮੁਹੰਮਦ ਮੁਸਤਫਾ ਦੇ ਵਿਵਾਦਿਤ ਬਿਆਨ ਦੇ ਮਾਮਲੇ ਦੀ ਜਾਂਚ ਲਈ ਚਾਰ ਮੈਂਬਰੀ...

ਮੁਹੰਮਦ ਮੁਸਤਫਾ ਦੇ ਵਿਵਾਦਿਤ ਬਿਆਨ ਦੇ ਮਾਮਲੇ ਦੀ ਜਾਂਚ ਲਈ ਚਾਰ ਮੈਂਬਰੀ ‘SIT’ ਬਣਾਈ ਗਈ

Published on

----------- Advertisement -----------

ਮਲੇਰਕੋਟਲਾ, 26 ਜਨਵਰੀ 2022 – ਮਲੇਰਕੋਟਲਾ ‘ਚ ਪਿਛਲੇ ਦਿਨੀ 20 ਜਨਵਰੀ ਨੂੰ ਸਥਾਨਕ ਸਰਹੰਦੀ ਗੇਟ ਨੇੜੇ ਆਪਣੀ ਪਤਨੀ ਕਾਂਗਰਸ ਦੀ ਉਮੀਦਵਾਰ ਬੀਬੀ ਰਜ਼ੀਆ ਸੁਲਤਾਨਾ ਦੇ ਚੋਣ ਜਲਸੇ ਨੂੰ ਸੰਬੋਧਨ ਦੌਰਾਨ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫਾ ਵੱਲੋਂ ਦਿੱਤੇ ਗਏ ਕਥਿਤ ਵਿਵਾਦਿਤ ਬਿਆਨ ਮਾਮਲੇ ‘ਚ ਜਾਂਚ ਲਈ ਐੱਸ.ਪੀ. (ਡੀ) ਮਲੇਰਕੋਟਲਾ ਰਮਨੀਸ਼ ਚੌਧਰੀ ਦੀ ਅਗਵਾਈ ਹੇਠ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ (SIT) ਦਾ ਗਠਨ ਕੀਤਾ ਗਿਆ ਹੈ, ਜਿਸ ‘ਚ ਡੀ.ਐੱਸ.ਪੀ. (ਡੀ) ਮਲੇਰਕੋਟਲਾ ਸੌਰਭ ਜਿੰਦਲ, ਡੀ.ਐੱਸ.ਪੀ. ਸਪੈਸ਼ਲ ਬ੍ਰਾਂਚ ਗੁਰਪ੍ਰੀਤ ਸਿੰਘ ਅਤੇ ਇੰਚਾਰਜ ਸੀ.ਆਈ.ਏ. ਸਟਾਫ ਮਾਹੋਰਾਣਾ ਗੁਰਪ੍ਰੀਤ ਸਿੰਘ ਭਿੰਡਰ ਨੂੰ ਸ਼ਾਮਲ ਕੀਤਾ ਗਿਆ ਹੈ।

ਮੁਹੰਮਦ ਮੁਸਤਫਾ ਦੇ ਬਿਆਨ ਤੋਂ ਬਾਅਦ ਵੱਖ-ਵੱਖ ਪਾਰਟੀਆਂ ਵੱਲੋਂ ਕਰੜੀ ਨਿੰਦਾ ਕੀਤੀ ਜਾ ਰਹੀ ਸੀ ਉਥੇ ਹੀ ‘ਆਮ ਆਦਮੀ ਪਾਰਟੀ ਅਤੇ ਭਾਜਪਾ ਵੱਲੋਂ ਸਥਾਨਕ ਪੁਲਸ ਸਮੇਤ ਚੋਣ ਕਮਿਸ਼ਨ ਕੋਲ ਮੁਸਤਫਾ ਦੇ ਬਿਆਨ ਸਬੰਧੀ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਪੁਲਸ ਨੇ ਸਥਾਨਕ ਸਿਟੀ-1 ਵਿਖੇ ਧਾਰਾ 153ਏ ਅਤੇ 125 ਤਹਿਤ ਮੁਹੰਮਦ ਮੁਸਤਫਾ ਦੇ ਖਿਲਾਫ ਪਰਚਾ ਦਰਜ ਕੀਤਾ ਸੀ।

ਦੂਜੇ ਪਾਸੇ ਇਕ ਮੀਟਿੰਗ ਨੂੰ ਸੰਬੋਧਨ ਦੌਰਾਨ ਮੁਹੰਮਦ ਮੁਸਤਫਾ ਨੇ ਕਿਹਾ ਕਿ ਜੇਕਰ ਪੁਲਸ ਉਨ੍ਹਾਂ ਨੂੰ ਗ੍ਰਿਫਤਾਰ ਕਰਨਾ ਚਾਹੁੰਦੀ ਹੈ ਤਾਂ ਬੇਸ਼ੱਕ ਕਰ ਲਵੇ, ਉਹ ਗ੍ਰਿਫਤਾਰੀ ਲਈ ਤਿਆਰ ਹਨ। ਪਰ ਉਹ ਆਪਣੀ ਜ਼ਮਾਨਤ ਨਹੀਂ ਕਰਵਾਉਣਗੇ, ਕਿਉਂਕਿ ਉਹ ਬੇਕਸੂਰ ਹਨ। ਜਾਂਚ ਦੌਰਾਨ ਉਹ ਮਾਮਲੇ ਦੀ ਪੂਰੀ ਸੱਚਾਈ ਸਾਹਮਣੇ ਦੀ ਲਿਆਉਣਗੇ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਚੋਣਾਂ ‘ਚ ਸਿਆਸੀ ਲਾਹਾ ਲੈਣ ਲਈ ਮੇਰੇ ਖਿਲਾਫ ਗਲਤ ਪ੍ਰਚਾਰ ਕਰ ਕੇ ਮੈਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...