June 25, 2026, 5:26 am
----------- Advertisement -----------
HomeNewsLatest Newsਜਲੰਧਰ - ਲੈਫਟੀਨੈਂਟ ਕਰਨਲ ਕਰਨਬੀਰ ਸਿੰਘ ਦਾ ਫੌਜੀ ਸਨਮਾਨਾਂ ਨਾਲ ਕੀਤਾ ਗਿਆ...

ਜਲੰਧਰ – ਲੈਫਟੀਨੈਂਟ ਕਰਨਲ ਕਰਨਬੀਰ ਸਿੰਘ ਦਾ ਫੌਜੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸੰਸ.ਕਾਰ, 8 ਸਾਲ ਤੋਂ ਸਨ ਕੋਮਾ ‘ਚ

Published on

----------- Advertisement -----------

ਲੈਫਟੀਨੈਂਟ ਕਰਨਲ ਕਰਨਬੀਰ ਸਿੰਘ ਦੀ 8 ਸਾਲ ਤੱਕ ਕੋਮਾ ਵਿੱਚ ਰਹਿਣ ਤੋਂ ਬਾਅਦ ਪੰਜਾਬ ਦੇ ਜਲੰਧਰ ਦੇ ਮਿਲਟਰੀ ਹਸਪਤਾਲ ਵਿੱਚ ਮੌਤ ਹੋ ਗਈ ਹੈ। ਅੱਜ ਭਾਰਤੀ ਫੌਜ ਦੇ ਲੈਫਟੀਨੈਂਟ ਕਰਨਲ ਕਰਨਬੀਰ ਸਿੰਘ ਨੱਤ ਦਾ ਰਾਮ ਬਾਗ ਸ਼ਮਸ਼ਾਨਘਾਟ ਵਿਖੇ ਫੌਜੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਪਰਿਵਾਰ ਨੇ ਹੰਝੂ ਭਰੀਆਂ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ।

ਦੱਸ ਦਈਏ ਕਿ ਧੀ ਗੁਰਨੀਤ ਕੌਰ ਨੇ ਆਪਣੇ ਪਿਤਾ ਲੈਫਟੀਨੈਂਟ ਕਰਨਲ ਕਰਨਬੀਰ ਸਿੰਘ ਨੱਤ ਦਾ ਅੰਤਿਮ ਸੰਸਕਾਰ ਕੀਤਾ। ਇਸ ਮੌਕੇ ਛੋਟੀ ਬੇਟੀ ਅਸ਼ਨੀਤ ਕੌਰ ਵੀ ਮੌਜੂਦ ਸੀ। ਸਾਰੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਸੀ। ਮੌਕੇ ‘ਤੇ ਮੌਜੂਦ ਕਈ ਫੌਜੀ ਅਧਿਕਾਰੀਆਂ ਦੀਆਂ ਵੀ ਅੱਖਾਂ ਨਮ ਸਨ। ਇਸ ਦੌਰਾਨ ਭਾਰਤੀ ਫੌਜ ਦੇ ਕਈ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਸਵ. ਲੈਫਟੀਨੈਂਟ ਕਰਨਲ ਕਰਨਬੀਰ ਸਿੰਘ ਨੱਤ ਦੀ ਬਹਾਦਰੀ ਦੀ ਕਹਾਣੀ ਹਮੇਸ਼ਾ ਅਮਰ ਰਹੇਗੀ। ਆਪਣੇ ਦੋਸਤ ਨੂੰ ਬਚਾਉਣ ਲਈ ਕਰਨਬੀਰ ਸਿੰਘ ਨੇ ਦੁਸ਼ਮਣਾਂ ਦੀ ਗੋਲੀ ਆਪਣੇ ਸਰੀਰ ‘ਤੇ ਲਗਾ ਲਈ। ਉਨ੍ਹਾਂ ਨੇ ਬੀਤੇ ਐਤਵਾਰ ਨੂੰ ਜਲੰਧਰ ਛਾਉਣੀ ਦੇ ਮਿਲਟਰੀ ਹਸਪਤਾਲ ‘ਚ ਆਖਰੀ ਸਾਹ ਲਿਆ।

 ਉਹ 160 ਟੈਰੀਟੋਰੀਅਲ ਆਰਮੀ (JAK ਰਾਈਫਲਜ਼) ਦਾ ਸੈਕਿੰਡ-ਇਨ-ਕਮਾਂਡ (2IC) ਸੀ। ਉਹ ਪਹਿਲਾਂ ਬ੍ਰਿਗੇਡ ਆਫ਼ ਗਾਰਡਜ਼ ਦੀ 19ਵੀਂ ਬਟਾਲੀਅਨ ਵਿੱਚ ਤਾਇਨਾਤ ਸੀ। ਕਰਨਬੀਰ ਸਿੰਘ ਨੱਤ ਨੂੰ ਉਨ੍ਹਾਂ ਦੀ ਬਹਾਦਰੀ ਲਈ ਸੈਨਾ ਮੈਡਲ ਨਾਲ ਵੀ ਸਨਮਾਨਿਤ ਕੀਤਾ ਗਿਆ। ਉਸਦਾ ਪਰਿਵਾਰ ਪੰਜਾਬ ਦੇ ਬਟਾਲਾ ਵਿੱਚ ਰਹਿੰਦਾ ਹੈ। ਉਸ ਦੇ ਪਿਤਾ ਜਗਤਾਰ ਸਿੰਘ ਫੌਜ ਵਿੱਚੋਂ ਕਰਨਲ ਦੇ ਅਹੁਦੇ ਨਾਲ ਸੇਵਾਮੁਕਤ ਹੋਏ ਹਨ।

ਲੈਫਟੀਨੈਂਟ ਕਰਨਲ ਕਰਨਬੀਰ ਸਿੰਘ ਦਾ ਜਨਮ 18 ਮਾਰਚ 1976 ਨੂੰ ਹੋਇਆ ਸੀ। ਉਹ ਆਪਣੇ ਪਿੱਛੇ ਪਤਨੀ ਨਵਪ੍ਰੀਤ ਕੌਰ ਅਤੇ ਧੀਆਂ ਅਸ਼ਮੀਤ ਅਤੇ ਗੁਨੀਤਾ ਛੱਡ ਗਏ ਹਨ।

 22 ਨਵੰਬਰ 2015 ਨੂੰ ਕਸ਼ਮੀਰ ਘਾਟੀ ਵਿੱਚ ਕੁਪਵਾੜਾ ਸਰਹੱਦ ਤੋਂ 7 ਕਿਲੋਮੀਟਰ ਦੂਰ ਸੰਘਣੇ ਜੰਗਲ ਵਿੱਚ ਫੌਜ ਦਾ ਆਪ੍ਰੇਸ਼ਨ ਚੱਲ ਰਿਹਾ ਸੀ। ਲੈਫਟੀਨੈਂਟ ਕਰਨਲ ਕਰਨਬੀਰ ਸਿੰਘ ਆਪਣੇ ਸਾਥੀ ਸਿਪਾਹੀਆਂ ਨਾਲ ਹਾਜੀ ਨਾਕਾ ਪਿੰਡ ‘ਚ ਅੱਤਵਾਦੀਆਂ ਦੀ ਭਾਲ ਕਰ ਰਹੇ ਸਨ। ਸ਼ਾਇਦ ਅੱਤਵਾਦੀਆਂ ਨੂੰ ਇਸਦੀ ਭਣਕ ਲੱਗ ਗਈ ਸੀ। 

ਅੱਤਵਾਦੀ ਲੁਕੇ ਹੋਏ ਸਨ। ਅੱਤਵਾਦੀਆਂ ਨੇ ਫੌਜ ‘ਤੇ ਹਮਲਾ ਕਰ ਦਿੱਤਾ। ਜਦੋਂ ਅੱਤਵਾਦੀ ਗੋਲੀਬਾਰੀ ਕਰ ਰਹੇ ਸਨ ਤਾਂ ਕਰਨਵੀਰ ਸਿੰਘ ਨੇ ਆਪਣੇ ਸਾਥੀ ਸਿਪਾਹੀ ਨੂੰ ਬਚਾਉਣ ਲਈ ਧੱਕਾ ਦਿੱਤਾ। ਇਸ ਦੌਰਾਨ ਗੋਲੀ ਕਰਨਵੀਰ ਸਿੰਘ ਦੇ ਜਬਾੜੇ ਵਿੱਚ ਲੱਗੀ। 

ਜ਼ਿਕਰਯੋਗ ਹੈ ਕਿ ਘਾਟੀ ‘ਚ ਅੱਤਵਾਦੀਆਂ ਵੱਲੋਂ ਕੀਤੇ ਗਏ ਹਮਲੇ ਦੌਰਾਨ ਉਸ ਦੇ ਜਬਾੜੇ ‘ਤੇ ਗੋਲੀ ਲੱਗੀ ਸੀ। ਦੱਸਿਆ ਜਾਂਦਾ ਹੈ ਕਿ ਕਲਾਸ਼ਨੀਕੋਵ ਰਾਈਫਲ ਦੀ ਗੋਲੀ ਨਾਲ ਉਸ ਦੀ ਜੀਭ ਪੂਰੀ ਤਰ੍ਹਾਂ ਖਰਾਬ ਹੋ ਗਈ ਸੀ। ਉਸ ਦਾ ਅੱਧਾ ਚਿਹਰਾ ਗਾਇਬ ਸੀ। ਇਸ ਤੋਂ ਬਾਅਦ ਜੇਕਰ ਉਹ ਮੰਜੇ ‘ਤੇ ਲੇਟਦਾ ਤਾਂ ਉਸ ਦੀ ਜੀਭ ਪਿੱਛੇ ਲਟਕ ਜਾਂਦੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...