September 6, 2026, 11:57 pm
----------- Advertisement -----------
HomeNewsLatest Newsਵਿਦੇਸ਼ਾਂ 'ਚ ਪੰਜਾਬ ਦੇ ਨੌਜਵਾਨ, ਹੁਣ ਕੌਣ ਪਾਉ ਵੋਟ!, ਸਿਰਫ ਐਨਿਆਂ ਨੇ...

ਵਿਦੇਸ਼ਾਂ ‘ਚ ਪੰਜਾਬ ਦੇ ਨੌਜਵਾਨ, ਹੁਣ ਕੌਣ ਪਾਉ ਵੋਟ!, ਸਿਰਫ ਐਨਿਆਂ ਨੇ ਬਣਵਾਈ ਵੋਟ

Published on

----------- Advertisement -----------

ਚੰਡੀਗੜ੍ਹ: ਪੰਜਾਬ ਇੱਕ ਵਾਰ ਫਿਰ ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਵਿੱਚ ਪਛੜ ਗਿਆ ਹੈ। ਦਰਅਸਲ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਦੀ ਗਿਣਤੀ ਬਹੁਤ ਘੱਟ ਹੈ। ਸਿਰਫ਼ 30 ਫ਼ੀਸਦੀ ਹੀ ਆਪਣੀ ਵੋਟ ਪਾਉਣ ਲਈ ਚੋਣ ਕਮਿਸ਼ਨ ਤੱਕ ਪੁੱਜੇ ਹਨ। ਮਾਹਿਰ ਇਸ ਨੂੰ ਲੋਕਤੰਤਰੀ ਪ੍ਰਣਾਲੀ ਲਈ ਖ਼ਤਰੇ ਦੀ ਘੰਟੀ ਮੰਨ ਰਹੇ ਹਨ। ਹਾਲਾਂਕਿ ਪੜ੍ਹਾਈ ਜਾਂ ਹੋਰ ਕਾਰਨਾਂ ਕਰਕੇ ਉਹ ਘਰੋਂ ਬਾਹਰ ਜਾਂ ਵਿਦੇਸ਼ ‘ਚ ਹੋਣ ਕਾਰਨ ਵੋਟਰ ਸੂਚੀ ‘ਚ ਨਾਂ ਦਰਜ ਨਹੀਂ ਕਰਵਾ ਸਕੇ। ਚੋਣ ਕਮਿਸ਼ਨ ਨੇ ਪੰਜਾਬ ਤੋਂ ਸਟੱਡੀ ਵੀਜ਼ੇ ‘ਤੇ ਵਿਦੇਸ਼ ਜਾਣ ਵਾਲੇ ਅਜਿਹੇ ਵਿਦਿਆਰਥੀਆਂ ਦੇ ਵੇਰਵੇ ਵਿਦੇਸ਼ ਮੰਤਰਾਲੇ ਤੋਂ ਮੰਗੇ ਹਨ।

ਪੰਜਾਬ ਦੀ ਆਬਾਦੀ ਦੇ ਹਿਸਾਬ ਨਾਲ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਲਗਭਗ 9.30 ਲੱਖ ਨੌਜਵਾਨ ਵੋਟਰਾਂ ਦੀ ਰਜਿਸਟ੍ਰੇਸ਼ਨ ਹੋਣੀ ਸੀ। ਚੋਣ ਕਮਿਸ਼ਨ ਦੇ ਤਾਜ਼ਾ ਅੰਕੜਿਆਂ ਅਨੁਸਾਰ ਸਿਰਫ਼ 2,78,969 ਨੌਜਵਾਨਾਂ ਨੇ ਹੀ ਆਪਣੀ ਵੋਟ ਦਰਜ ਕਰਵਾਈ ਹੈ, ਜਿਨ੍ਹਾਂ ਨੂੰ ਪਹਿਲੀ ਵਾਰ ਵੋਟ ਪਾਉਣ ਦਾ ਅਧਿਕਾਰ ਮਿਲਿਆ ਹੈ। 18 ਤੋਂ 29 ਸਾਲ ਦੀ ਉਮਰ ਦੇ ਇਹ 9,30,406 ਨੌਜਵਾਨ ਆਬਾਦੀ ਦਾ ਸਿਰਫ਼ 30 ਫੀਸਦੀ ਹਨ। ਯਾਨੀ ਪੰਜਾਬ ਦੇ 70% ਨੌਜਵਾਨ ਅਜਿਹੇ ਹਨ ਜਿਨ੍ਹਾਂ ਨੇ ਕਿਸੇ ਨਾ ਕਿਸੇ ਕਾਰਨ ਆਪਣੀ ਵੋਟ ਰਜਿਸਟਰਡ ਨਹੀਂ ਕਰਵਾਈ। ਕਿਉਂਕਿ ਉਹ ਜਾਂ ਤਾਂ ਵਿਦੇਸ਼ਾਂ ਵਿੱਚ ਪੜ੍ਹ ਰਹੇ ਹਨ ਜਾਂ ਦੂਜੇ ਰਾਜਾਂ ਵਿੱਚ ਜਾਂ ਫਿਰ ਆਪਣੇ ਆਪ ਨੂੰ ਸੂਬੇ ਤੋਂ ਬਾਹਰ ਸੈਟਲ ਕਰ ਚੁੱਕੇ ਹਨ। ਅੰਕੜੇ ਪੰਜਾਬ ਵਿੱਚ ਨੌਜਵਾਨ ਸ਼ਕਤੀ ਦੀ ਘਾਟ ਵੱਲ ਵੀ ਇਸ਼ਾਰਾ ਕਰ ਰਹੇ ਹਨ।

ਸੂਬੇ ਵਿੱਚ ਕੁੱਲ ਰਜਿਸਟਰਡ ਵੋਟਰਾਂ ਦੀ ਗੱਲ ਕਰੀਏ ਤਾਂ ਪੰਜਾਬ ਵਿੱਚ ਇਸ ਸਮੇਂ 2,12,75,066 ਵੋਟਰ ਹਨ। ਇਨ੍ਹਾਂ ਵਿੱਚੋਂ 1,11,87,857 ਪੁਰਸ਼, 1,00,86,514 ਔਰਤਾਂ ਅਤੇ 695 ਹੋਰ ਵੋਟਰ ਹਨ। ਕੁੱਲ ਵੋਟਰਾਂ ਵਿੱਚੋਂ 2,78,969 ਪਹਿਲੀ ਵਾਰ ਆਪਣੀ ਵੋਟ ਪਾਉਣਗੇ, ਜੋ ਕੁੱਲ ਵੋਟਰਾਂ ਦਾ ਸਿਰਫ਼ 1.31% ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...

3100 ਪਿੰਡਾਂ ਵਿੱਚ ਬਣ ਰਹੇ ਸ਼ਾਨਦਾਰ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ-ਭਗਵੰਤ ਸਿੰਘ ਮਾਨ

*ਬਠਿੰਡਾ; 5 ਸਤੰਬਰ: *ਪੰਜਾਬ ਦੇ ਪਿੰਡਾਂ ਤੇ ਸ਼ਹਿਰਾਂ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੇ...

ਕਲਾਸਰੂਮ ਲਰਨਿੰਗ ਵਿੱਚ ਪੰਜਾਬ ਦਾ ਨੰਬਰ 1 ਸਥਾਨ ਅਧਿਆਪਕਾਂ ਦੀ ਸਮਰੱਥਾ ਅਤੇ ਵਚਨਬੱਧਤਾ ਨੂੰ ਦਰਸਾਉਂਦਾ ਹੈ: ਮਨੀਸ਼ ਸਿਸੋਦੀਆ

ਹੁਸ਼ਿਆਰਪੁਰ 5 ਸਤੰਬਰ:ਅਧਿਆਪਕ ਦਿਵਸ 'ਤੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਦੇ...

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਰੀ ਰੋਸ ਪ੍ਰਦਰਸ਼ਨ

ਚੰਡੀਗੜ੍ਹ/ਸਮਰਾਲਾ 5 ਸਤੰਬਰ:ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿੱਚ ਇੱਕ ਬਜ਼ੁਰਗ ਦਲਿਤ ਔਰਤ ਨਾਲ ਹੋਈ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਸੂਚਨਾਵਾਂ ਨਾਲ ਪੰਜਾਬ ਵਿੱਚ ਨਸ਼ਾ ਤਸਕਰੀ ਨਾਲ ਜੁੜੀਆਂ 25,339 ਗ੍ਰਿਫ਼ਤਾਰੀਆਂ

ਚੰਡੀਗੜ੍ਹ; 5 ਸਤੰਬਰ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਇੱਕ ਮਹੱਤਵਪੂਰਨ...

ਗੁਰਪ੍ਰੀਤ ਸਿੰਘ ਸੇਖੋਂ ਨੇ ਫੜਿਆ AAP ਦਾ ਪੱਲਾ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਗੁਰਪ੍ਰੀਤ ਸਿੰਘ ਸੇਖੋਂ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।...

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...