November 19, 2026, 9:50 am
----------- Advertisement -----------
HomeNewsBreaking Newsਖੰਨਾ 'ਚ ਫੜੇ ਗਏ ਸਮੱਗਲਰਾਂ 'ਤੇ ਪਾਕਿ ਕਨੈਕਸ਼ਨ ਦਾ ਸ਼ੱਕ: 1 ਕਿਲੋ...

ਖੰਨਾ ‘ਚ ਫੜੇ ਗਏ ਸਮੱਗਲਰਾਂ ‘ਤੇ ਪਾਕਿ ਕਨੈਕਸ਼ਨ ਦਾ ਸ਼ੱਕ: 1 ਕਿਲੋ ਚਿੱਟਾ ਵੇਚ ਕੇ ਪਟਿਆਲਾ ਆ ਰਹੇ ਸੀ, 12 ਲੱਖ ਦੀ ਡਰੱਗ ਮਨੀ ਬਰਾਮਦ

Published on

----------- Advertisement -----------

ਖੰਨਾ, 27 ਦਸੰਬਰ 2023 – ਖੰਨਾ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਪੁਲੀਸ ਨੂੰ ਮੁਲਜ਼ਮਾਂ ’ਤੇ ਸਰਹੱਦ ਪਾਰ ਤੋਂ ਤਸਕਰੀ ਕਰਨ ਦਾ ਵੀ ਸ਼ੱਕ ਹੈ। ਸ਼ੁਰੂਆਤੀ ਜਾਂਚ ‘ਚ ਅਹਿਮ ਖੁਲਾਸੇ ਹੋਏ ਹਨ। ਫਿਲਹਾਲ ਦੋਵਾਂ ਦਾ ਰਿਮਾਂਡ ਹਾਸਲ ਕਰਕੇ ਉਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਹੁਣ ਤੱਕ ਇਨ੍ਹਾਂ ਦੋਵਾਂ ਤਸਕਰਾਂ ਦੇ ਕਬਜ਼ੇ ‘ਚੋਂ 10 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ ਹੈ। ਬਰੇਜ਼ਾ ਕਾਰ ‘ਚੋਂ 12 ਲੱਖ 30 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਇਨ੍ਹਾਂ ਦਾ ਇੱਕ ਸਾਥੀ ਫਰਾਰ ਹੈ। ਉਸ ਦੀ ਭਾਲ ਜਾਰੀ ਹੈ

ਜਾਣਕਾਰੀ ਅਨੁਸਾਰ ਐਸਐਸਪੀ ਅਮਨੀਤ ਕੌਂਡਲ ਦੇ ਹੁਕਮਾਂ ’ਤੇ ਪੁਲੀਸ ਨੇ ਖੰਨਾ-ਸਮਰਾਲਾ ਰੋਡ ’ਤੇ ਟੀ ​​ਪੁਆਇੰਟ ਨੌਲੱਦੀ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਬ੍ਰੇਜ਼ਾ ਕਾਰ ਨੂੰ ਸ਼ੱਕ ਦੇ ਆਧਾਰ ‘ਤੇ ਰੋਕਿਆ ਗਿਆ। ਕਾਰ ਵਿੱਚ ਆਕਾਸ਼ਪ੍ਰੀਤ ਸਿੰਘ ਆਕਾਸ਼ ਵਾਸੀ ਘਰਿੰਡਾ (ਅੰਮ੍ਰਿਤਸਰ) ਅਤੇ ਜਸਪਾਲ ਸਿੰਘ ਜੱਸਾ ਵਾਸੀ ਭਿੱਖੀਵਿੰਡ (ਤਰਨਤਾਰਨ) ਜਾ ਰਹੇ ਸਨ। ਕਾਰ ਦੀ ਤਲਾਸ਼ੀ ਲੈਣ ‘ਤੇ 10 ਗ੍ਰਾਮ ਚੂਰਾ ਪੋਸਤ ਬਰਾਮਦ ਹੋਇਆ। ਦੋਵਾਂ ਕੋਲੋਂ 12 ਲੱਖ 30 ਹਜ਼ਾਰ ਰੁਪਏ ਵੀ ਬਰਾਮਦ ਕੀਤੇ ਗਏ।

ਪੁਲਿਸ ਨੇ ਦੋਵਾਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਕਾਰ ‘ਚੋਂ ਬਰਾਮਦ ਹੋਏ ਪੈਸਿਆਂ ਬਾਰੇ ਪੁੱਛਗਿੱਛ ਕੀਤੀ। ਮੁਲਜ਼ਮ ਨੇ ਦੱਸਿਆ ਕਿ ਉਹ ਚਿੱਟਾ ਸਪਲਾਈ ਕਰਦੇ ਹਨ। ਗੁਰਪ੍ਰੀਤ ਸਿੰਘ ਗੁਰੀ ਵਾਸੀ ਖੇੜੀ ਗੁੱਜਰਾਂ (ਪਟਿਆਲਾ) ਨੂੰ 1 ਕਿਲੋ ਚਿੱਟਾ ਸਪਲਾਈ ਕਰਕੇ ਆਇਆ ਹੈ। ਜਿਸ ਦੇ ਬਦਲੇ ਉਹ 12 ਲੱਖ 30 ਹਜ਼ਾਰ ਰੁਪਏ ਲੈ ਕੇ ਜਾ ਰਹੇ ਸਨ।

ਉਨ੍ਹਾਂ ਨੇ ਆਪਣੀ ਕਾਰ ਵਿੱਚ ਸੈਂਪਲ ਵਜੋਂ 10 ਗ੍ਰਾਮ ਨਸ਼ੀਲਾ ਪਾਊਡਰ ਰੱਖਿਆ ਹੋਇਆ ਸੀ। ਮੰਨਿਆ ਜਾ ਰਿਹਾ ਹੈ ਕਿ ਉਹ ਤਰਨਤਾਰਨ ਅਤੇ ਅੰਮ੍ਰਿਤਸਰ ਨਾਲ ਸਬੰਧਤ ਹੋਣ ਕਾਰਨ ਸਰਹੱਦ ਪਾਰੋਂ ਨਸ਼ਾ ਤਸਕਰੀ ਵਿੱਚ ਵੀ ਸ਼ਾਮਲ ਹੋ ਸਕਦੇ ਹਨ। ਇਸ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...