November 14, 2026, 3:51 am
----------- Advertisement -----------
HomeNewsBreaking Newsਆਟੇ ਤੋਂ ਬਾਅਦ ਹੁਣ ‘ਭਾਰਤ ਬ੍ਰਾਂਡ’ ਦੇ ਤਹਿਤ 25 ਰੁਪਏ ਪ੍ਰਤੀ ਕਿਲੋ...

ਆਟੇ ਤੋਂ ਬਾਅਦ ਹੁਣ ‘ਭਾਰਤ ਬ੍ਰਾਂਡ’ ਦੇ ਤਹਿਤ 25 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਮਿਲਣਗੇ ਚੌਲ, ਪੜੋ ਵੇਰਵਾ

Published on

----------- Advertisement -----------

ਸਰਕਾਰ ਹੁਣ ਭਾਰਤ ਬ੍ਰਾਂਡ ਦੇ ਤਹਿਤ 25 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਚੌਲ ਵੇਚੇਗੀ। ਸਰਕਾਰ ਅਜਿਹਾ ਚੌਲਾਂ ਦੀਆਂ ਕੀਮਤਾਂ ‘ਚ ਵਾਧੇ ‘ਤੇ ਕਾਬੂ ਪਾਉਣ ਲਈ ਕਰ ਰਹੀ ਹੈ। ਸਰਕਾਰ ਪਹਿਲਾਂ ਹੀ ਇਸ ਬ੍ਰਾਂਡ ਤਹਿਤ ਆਟਾ ਅਤੇ ਦਾਲ ਵੇਚਦੀ ਹੈ। ਇਸ ਸਮੇਂ ਦੇਸ਼ ਵਿੱਚ ਚੌਲਾਂ ਦੀ ਔਸਤ ਕੀਮਤ 43 ਰੁਪਏ ਪ੍ਰਤੀ ਕਿਲੋ ਹੈ। 

ਇਸ ਨੂੰ ਨੈਸ਼ਨਲ ਐਗਰੀਕਲਚਰਲ ਕੋਆਪਰੇਟਿਵ ਮਾਰਕੀਟਿੰਗ ਫੈਡਰੇਸ਼ਨ ਆਫ ਇੰਡੀਆ (ਨੈਫੇਡ), ਨੈਸ਼ਨਲ ਕੋਆਪਰੇਟਿਵ ਕੰਜ਼ਿਊਮਰਸ ਫੈਡਰੇਸ਼ਨ (ਐੱਨ. ਸੀ. ਸੀ. ਐੱਫ.) ਅਤੇ ਕੇਂਦਰੀ ਭੰਡਾਰ ਆਊਟਲੈਟਸ ਰਾਹੀਂ ਵੇਚਿਆ ਜਾਵੇਗਾ। ਇਕ ਸਰਕਾਰੀ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ ਹੈ। 

6 ਨਵੰਬਰ, 2023 ਨੂੰ ਕੇਂਦਰ ਸਰਕਾਰ ਨੇ 27.50 ਰੁਪਏ ਪ੍ਰਤੀ ਕਿਲੋ ਦੀ ਕੀਮਤ ‘ਤੇ ‘ਭਾਰਤ ਆਟਾ’ ਲਾਂਚ ਕੀਤਾ ਸੀ। ਇਹ 10 ਕਿਲੋ ਅਤੇ 30 ਕਿਲੋ ਦੇ ਪੈਕ ਵਿੱਚ ਉਪਲਬਧ ਹੈ। ਇਹ ਫੈਸਲਾ ਕਣਕ ਦੀ ਵਧਦੀ ਕੀਮਤ ਕਾਰਨ ਲਿਆ ਗਿਆ ਹੈ। ਇਸ ਸਮੇਂ ਦੇਸ਼ ਵਿੱਚ ਆਟੇ ਦੀ ਔਸਤ ਕੀਮਤ 35 ਰੁਪਏ ਪ੍ਰਤੀ ਕਿਲੋ ਹੈ। 

ਨਵੰਬਰ ਵਿੱਚ ਅਨਾਜ ਦੀਆਂ ਕੀਮਤਾਂ ਵਿੱਚ 10.27% ਦਾ ਵਾਧਾ ਹੋਇਆ, ਜਿਸ ਨਾਲ ਨਵੰਬਰ ਵਿੱਚ ਖੁਰਾਕੀ ਮਹਿੰਗਾਈ ਦਰ 8.70% ਹੋ ਗਈ, ਜੋ ਪਿਛਲੇ ਮਹੀਨੇ 6.61% ਸੀ। ਇਸ ਦੇ ਨਾਲ ਹੀ ਤਿੰਨ ਮਹੀਨੇ ਦੀ ਗਿਰਾਵਟ ਤੋਂ ਬਾਅਦ ਨਵੰਬਰ ‘ਚ ਪ੍ਰਚੂਨ ਮਹਿੰਗਾਈ ਦਰ ਵਧ ਕੇ 5.55 ਫੀਸਦੀ ਹੋ ਗਈ ਸੀ।

 ਮਹਿੰਗਾਈ ਦਾ ਵਾਧਾ ਅਤੇ ਗਿਰਾਵਟ ਉਤਪਾਦ ਦੀ ਮੰਗ ਅਤੇ ਸਪਲਾਈ ‘ਤੇ ਨਿਰਭਰ ਕਰਦਾ ਹੈ। ਜੇਕਰ ਲੋਕਾਂ ਕੋਲ ਜ਼ਿਆਦਾ ਪੈਸਾ ਹੈ ਤਾਂ ਉਹ ਹੋਰ ਚੀਜ਼ਾਂ ਖਰੀਦਣਗੇ। ਜ਼ਿਆਦਾ ਚੀਜ਼ਾਂ ਖਰੀਦਣ ਨਾਲ ਚੀਜ਼ਾਂ ਦੀ ਮੰਗ ਵਧੇਗੀ ਅਤੇ ਜੇਕਰ ਮੰਗ ਮੁਤਾਬਕ ਸਪਲਾਈ ਨਹੀਂ ਹੋਵੇਗੀ ਤਾਂ ਇਨ੍ਹਾਂ ਚੀਜ਼ਾਂ ਦੀ ਕੀਮਤ ਵਧ ਜਾਵੇਗੀ। ਇਸ ਤਰ੍ਹਾਂ ਬਾਜ਼ਾਰ ਮਹਿੰਗਾਈ ਦਾ ਸ਼ਿਕਾਰ ਹੋ ਜਾਂਦਾ ਹੈ। ਸਿੱਧੇ ਸ਼ਬਦਾਂ ਵਿਚ ਕਹੀਏ ਤਾਂ ਬਾਜ਼ਾਰ ਵਿਚ ਪੈਸੇ ਦਾ ਬਹੁਤ ਜ਼ਿਆਦਾ ਪ੍ਰਵਾਹ ਜਾਂ ਵਸਤੂਆਂ ਦੀ ਕਮੀ ਮਹਿੰਗਾਈ ਦਾ ਕਾਰਨ ਬਣਦੀ ਹੈ। ਜਦੋਂ ਕਿ ਜੇਕਰ ਮੰਗ ਘੱਟ ਅਤੇ ਸਪਲਾਈ ਜ਼ਿਆਦਾ ਹੋਵੇਗੀ ਤਾਂ ਮਹਿੰਗਾਈ ਘੱਟ ਹੋਵੇਗੀ। 

ਕੱਚੇ ਤੇਲ, ਵਸਤੂਆਂ ਦੀਆਂ ਕੀਮਤਾਂ, ਨਿਰਮਿਤ ਲਾਗਤਾਂ ਤੋਂ ਇਲਾਵਾ, ਹੋਰ ਬਹੁਤ ਸਾਰੀਆਂ ਚੀਜ਼ਾਂ ਹਨ ਜੋ ਪ੍ਰਚੂਨ ਮਹਿੰਗਾਈ ਦਰ ਨੂੰ ਨਿਰਧਾਰਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਲਗਭਗ 300 ਵਸਤੂਆਂ ਅਜਿਹੀਆਂ ਹਨ ਜਿਨ੍ਹਾਂ ਦੀਆਂ ਕੀਮਤਾਂ ਦੇ ਆਧਾਰ ‘ਤੇ ਪ੍ਰਚੂਨ ਮਹਿੰਗਾਈ ਦਰ ਤੈਅ ਕੀਤੀ ਜਾਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...