June 8, 2026, 10:16 am
----------- Advertisement -----------
HomePunjabbusinessRBI ਦਫਤਰ ਨੂੰ ਬੰ.ਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਗ੍ਰਿ.ਫਤਾਰ

RBI ਦਫਤਰ ਨੂੰ ਬੰ.ਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਗ੍ਰਿ.ਫਤਾਰ

Published on

----------- Advertisement -----------

ਮੁੰਬਈ ਕ੍ਰਾਈਮ ਬ੍ਰਾਂਚ ਨੇ ਅੱਜ ਭਾਰਤੀ ਰਿਜ਼ਰਵ ਬੈਂਕ (ਆਰਬੀਆਈ), ਐਚਡੀਐਫਸੀ ਅਤੇ ਆਈਸੀਆਈਸੀਆਈ ਬੈਂਕ ਸਮੇਤ 11 ਥਾਵਾਂ ‘ਤੇ ਬੰਬ ਧਮਾਕੇ ਦੀ ਧਮਕੀ ਭਰੀ ਮੇਲ ਭੇਜਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੰਬਈ ਪੁਲਸ ਨੇ ਦੱਸਿਆ ਕਿ ਧਮਕੀ ਭਰੀ ਮੇਲ ਭੇਜਣ ਵਾਲੇ ਵਿਅਕਤੀ ਨੂੰ ਗੁਜਰਾਤ ਦੇ ਵਡੋਦਰਾ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਅਪਰਾਧ ਸ਼ਾਖਾ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀ ਹੈ।
ਦੱਸ ਦਈਏ ਕਿ ਬੀਤੇ ਦਿਨ ਮੰਗਲਵਾਰ ਪੁਲਸ ਨੇ ਕਿਹਾ ਸੀ, ‘ਖਿਲਾਫਤ ਇੰਡੀਆ ਗਰੁੱਪ ਦਾ ਮੈਂਬਰ ਹੋਣ ਦਾ ਦਾਅਵਾ ਕਰਨ ਵਾਲੇ ਇਕ ਵਿਅਕਤੀ ਨੇ ਧਮਕੀ ਭਰਿਆ ਮੇਲ ਭੇਜਿਆ ਹੈ। ਮੇਲ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਉਸਨੇ ਆਰਬੀਆਈ ਦਫ਼ਤਰ, ਐਚਡੀਐਫਸੀ ਬੈਂਕ ਅਤੇ ਆਈਸੀਆਈਸੀਆਈ ਬੈਂਕ ਸਮੇਤ 11 ਥਾਵਾਂ ‘ਤੇ ਬੰਬ ਰੱਖੇ ਸਨ, ਜੋ ਦੁਪਹਿਰ 1:30 ਵਜੇ ਫਟਣਗੇ। ਵਿਅਕਤੀ ਨੇ ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਅਤੇ ਕੈਬਨਿਟ ਮੰਤਰੀ ਨਿਰਮਲਾ ਸੀਤਾਰਮਨ ਦੇ ਅਸਤੀਫੇ ਦੀ ਮੰਗ ਕੀਤੀ ਸੀ।
ਇੱਕ ਪੁਲਿਸ ਅਧਿਕਾਰੀ ਨੇ ਕਿਹਾ ਸੀ ਕਿ ਸਵੇਰੇ 10:50 ਵਜੇ ਤੋਂ ਦੁਪਹਿਰ 1:30 ਵਜੇ ਦੇ ਵਿਚਕਾਰ ਈਮੇਲ ਆਈਡੀ khilafat.india@gmail.com ਤੋਂ ਆਰਬੀਆਈ ਗਵਰਨਰ ਦੇ ਮੇਲ ‘ਤੇ ਸੰਦੇਸ਼ ਭੇਜਿਆ ਗਿਆ ਸੀ। ਈਮੇਲ ਵਿੱਚ ਤਿੰਨ ਥਾਵਾਂ ਦੇ ਨਾਵਾਂ ਦਾ ਜ਼ਿਕਰ ਕੀਤਾ ਗਿਆ ਜਿੱਥੇ ਬੰਬ ਲਗਾਏ ਜਾਣ ਦਾ ਦਾਅਵਾ ਕੀਤਾ ਗਿਆ ਸੀ। ਇਹਨਾਂ ਵਿੱਚ RBI- ਨਿਊ ਸੈਂਟਰਲ ਬਿਲਡਿੰਗ ਫੋਰਟ, HDFC ਹਾਊਸ-ਚਰਚਗੇਟ ਅਤੇ ICICI ਬੈਂਕ ਟਾਵਰ BKC ਸ਼ਾਮਲ ਹਨ। ਪੁਲੀਸ ਨੇ ਇਨ੍ਹਾਂ ਸਾਰੀਆਂ ਥਾਵਾਂ ਦੀ ਤਲਾਸ਼ੀ ਲਈ ਸੀ ਪਰ ਕੁਝ ਵੀ ਇਤਰਾਜ਼ਯੋਗ ਨਹੀਂ ਮਿਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...