November 11, 2026, 2:00 pm
----------- Advertisement -----------
HomeNewsBreaking Newsਕੈਨੇਡਾ 'ਚ 24 ਸਾਲਾ ਪੰਜਾਬੀ ਨੌਜਵਾਨ ਦੀ ਮੌ+ਤ, ਦਿਮਾਗ ਦੀ ਨਾੜੀ ਫੱਟਣ...

ਕੈਨੇਡਾ ‘ਚ 24 ਸਾਲਾ ਪੰਜਾਬੀ ਨੌਜਵਾਨ ਦੀ ਮੌ+ਤ, ਦਿਮਾਗ ਦੀ ਨਾੜੀ ਫੱਟਣ ਕਾਰਨ ਗਈ ਜਾ.ਨ

Published on

----------- Advertisement -----------

ਗੁਰਦਾਸਪੁਰ ਦੇ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਦੇ ਪਿੰਡ ਮਸਰਾਲਾ ਦੇ 24 ਸਾਲਾ ਨੌਜਵਾਨ ਦੀ ਕੈਨੇਡਾ ‘ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਮਨਪਾਲ ਸਿੰਘ ਵਜੋਂ ਹੋਈ ਹੈ। ਜੋ 2019 ‘ਚ ਸਟੱਡੀ ਵੀਜ਼ੇ ‘ਤੇ ਕੈਨੇਡਾ ਗਿਆ ਸੀ। ਮ੍ਰਿਤਕ ਭਾਰਤ ਪਰਤਣ ਲਈ ਆਪਣਾ ਸਮਾਨ ਪੈਕ ਕਰ ਰਿਹਾ ਸੀ। ਇਸ ਦੌਰਾਨ ਦਿਮਾਗ ਦੀ ਨਾੜੀ ਫਟ ਗਈ ਅਤੇ ਕੰਨਾਂ ‘ਚੋਂ ਖੂਨ ਵਹਿਣ ਲੱਗਾ। ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਦੇ ਪਿਤਾ ਨਿਸ਼ਾਨ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਅਮਨਪਾਲ ਸਿੰਘ (ਗੋਪੀ) ਕੈਨੇਡਾ ਦੇ ਸ਼ਹਿਰ ਬ੍ਰਹਮਪਟਨ ਵਿਖੇ ਸਟੱਡੀ ਵੀਜ਼ੇ ’ਤੇ ਪੜ੍ਹਨ ਗਿਆ ਸੀ। ਕੁਝ ਮਹੀਨੇ ਪਹਿਲਾਂ ਸਤੰਬਰ 2023 ਵਿੱਚ ਉਹ ਆਪਣੇ ਪਰਿਵਾਰ ਨੂੰ ਮਿਲਣ ਲਈ ਪਿੰਡ ਮਸਰਾਲਾ ਆਇਆ ਸੀ। ਜਿਸ ਤੋਂ ਬਾਅਦ ਉਹ ਵਾਪਸ ਕੈਨੇਡਾ ਚਲਾ ਗਿਆ। ਉਨ੍ਹਾਂ ਦੱਸਿਆ ਕਿ ਹੁਣ ਉਸ ਨੇ 26 ਦਸੰਬਰ ਦੀ ਟਿਕਟ ਬੁੱਕ ਕਰਵਾਈ ਸੀ। ਉਸ ਨੇ ਮੁੜ ਭਾਰਤ ਆਉਣ ਲਈ ਆਪਣਾ ਸਾਮਾਨ ਪੈਕ ਕਰ ਲਿਆ ਸੀ ਪਰ 26 ਦਸੰਬਰ ਨੂੰ ਦੁਪਹਿਰ 1 ਵਜੇ ਦੇ ਕਰੀਬ ਅਚਾਨਕ ਉਸ ਦੇ ਦਿਮਾਗ ਦੀ ਨਾੜੀ ਫਟ ਗਈ ਅਤੇ ਉਸ ਦੇ ਕੰਨ ‘ਚੋਂ ਖੂਨ ਵਹਿਣ ਲੱਗਾ ਤਾਂ ਉਸ ਦੇ ਦੋਸਤਾਂ ਨੇ ਉਸ ਨੂੰ ਤੁਰੰਤ ਐਂਬੂਲੈਂਸ ਰਾਹੀਂ ਇਲਾਜ ਲਈ ਹਸਪਤਾਲ ਪਹੁੰਚਾਇਆ। ਜਿੱਥੇ ਡਾਕਟਰ ਵੱਲੋਂ ਇਲਾਜ ਦੌਰਾਨ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮ੍ਰਿਤਕ ਦੇ ਪਿਤਾ ਨਿਸ਼ਾਨ ਸਿੰਘ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਸ ਦੇ ਪੁੱਤਰ ਦੀ ਲਾਸ਼ ਨੂੰ ਜਲਦ ਤੋਂ ਜਲਦ ਭਾਰਤ ਭੇਜਿਆ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਦੋਸ਼ੀ ਕਰਾਰ

 1992 ਦੇ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ...

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...