ਤਾਮਿਲ ਸਿਨੇਮਾ ਅਦਾਕਾਰ ਅਤੇ ਤਾਮਿਲਨਾਡੂ ਦੀ ਡੀਐਮਡੀਕੇ ਪਾਰਟੀ ਦੇ ਸੰਸਥਾਪਕ ਵਿਜੇਕਾਂਤ ਦਾ 71 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ ਚੇਨਈ ਦੇ ਐਮਆਈਓਟੀ ਹਸਪਤਾਲ ਵਿੱਚ ਆਖਰੀ ਸਾਹ ਲਿਆ। ਉਹ ਕੋਰੋਨਾ ਪਾਜ਼ੀਟਿਵ ਹੋਣ ਤੋਂ ਬਾਅਦ ਵੈਂਟੀਲੇਟਰ ‘ਤੇ ਸੀ।
ਹਸਪਤਾਲ ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ- ਵਿਜੇਕਾਂਤ ਨਿਮੋਨੀਆ ਲਈ ਦਾਖਲ ਹੋਣ ਤੋਂ ਬਾਅਦ ਵੈਂਟੀਲੇਟਰ ਸਪੋਰਟ ‘ਤੇ ਸਨ। ਉਹ ਕੋਰੋਨਾ ਪਾਜ਼ੇਟਿਵ ਵੀ ਪਾਏ ਗਏ ਸਨ, ਜਿਸ ਤੋਂ ਬਾਅਦ ਉਨਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਮਹਿਸੂਸ ਹੋਣ ਲੱਗੀ। ਅੱਜ 28 ਦਸੰਬਰ 2023 ਦੀ ਸਵੇਰ ਨੂੰ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੀ ਮੌਤ ਤੋਂ ਬਾਅਦ ਹਸਪਤਾਲ ਦੇ ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਵਿਜੇਕਾਂਤ ਦੇ ਦਿਹਾਂਤ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਟਵੀਟ ਕਰ ਦੁੱਖ ਦਾ ਪ੍ਰਗਟਾਵਾ ਕੀਤੀ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਕਸ (ਸੋਸ਼ਲ ਮੀਡੀਆ) ‘ਤੇ ਲਿਖਿਆ ਕਿ “ਵਿਜੇਕਾਂਤ ਜੀ ਦੇ ਦੇਹਾਂਤ ਤੋਂ ਮੈਂ ਬਹੁਤ ਦੁਖੀ ਹਾਂ। ਉਹ ਤਮਿਲ ਫਿਲਮ ਇੰਡਸਟਰੀ ਦੇ ਇੱਕ ਦਿੱਗਜ ਕਲਾਕਾਰ ਸਨ, ਜਿਨ੍ਹਾਂ ਨੇ ਲੱਖਾਂ ਲੋਕਾਂ ਦੇ ਦਿਲ ਜਿੱਤੇ ਸਨ। ਇੱਕ ਸਿਆਸੀ ਆਗੂ ਵਜੋਂ ਉਹ ਡੂੰਘੇ ਵਚਨਬੱਧ ਸਨ। ਜਨਤਕ ਸੇਵਾ ਲਈ ਉਨ੍ਹਾਂ ਨੇ ਤਾਮਿਲਨਾਡੂ ਦੇ ਰਾਜਨੀਤਿਕ ਦ੍ਰਿਸ਼ ‘ਤੇ ਸਥਾਈ ਪ੍ਰਭਾਵ ਛੱਡਿਆ। ਇਸ ਦੁੱਖ ਦੀ ਘੜੀ ਵਿੱਚ ਮੇਰੇ ਵਿਚਾਰ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਨਾਲ ਹਨ। ਓਮ ਸ਼ਾਂਤੀ।”
----------- Advertisement -----------
ਅਦਾਕਾਰ ਅਤੇ ਤਾਮਿਲਨਾਡੂ ਦੀ ਡੀਐਮਡੀਕੇ ਪਾਰਟੀ ਦੇ ਸੰਸਥਾਪਕ ਵਿਜੇਕਾਂਤ ਦਾ ਦੇਹਾਂਤ, PM ਮੋਦੀ ਨੇ ਜਤਾਇਆ ਦੁੱਖ
Published on
----------- Advertisement -----------
----------- Advertisement -----------












