ਅੱਜ ਹਰਿਆਣਾ ਦੇ ਪੰਚਕੂਲਾ ਦੇ ਬਰਵਾਲਾ ਸਥਿਤ ਅਲੀਪੁਰ ਇੰਡਸਟਰੀਅਲ ਏਰੀਆ ਦੇ ਸਾਹਮਣੇ ਭਾਰਤੀ ਫੌਜ ਅਤੇ ਸਿਹਤ ਵਿਭਾਗ ਦੀ ਗੱਡੀ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਸਿਹਤ ਵਿਭਾਗ ਦੀ ਗੱਡੀ ਦਾ ਡਰਾਈਵਰ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਸੈਕਟਰ 6 ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਜਾਣਕਾਰੀ ਦਿੰਦਿਆਂ ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਭਾਰਤੀ ਫੌਜ ਦੇ ਟਰੱਕ ਡਰਾਈਵਰ ਨੇ ਅਚਾਨਕ ਬ੍ਰੇਕ ਲਗਾ ਦਿੱਤੀ, ਜਿਸ ਕਾਰਨ ਪਿੱਛੇ ਤੋਂ ਆ ਰਹੀ ਸਿਹਤ ਵਿਭਾਗ ਦੀ ਗੱਡੀ ਟਕਰਾ ਗਈ। ਇਸ ਹਾਦਸੇ ਵਿੱਚ ਡਰਾਈਵਰ ਦੇ ਸੱਟਾਂ ਲੱਗੀਆਂ ਹਨ। ਜਿਸ ਨੂੰ ਲੋਕਾਂ ਦੀ ਮਦਦ ਨਾਲ ਪੰਚਕੂਲਾ ਦੇ ਸੈਕਟਰ 6 ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਦੌਰਾਨ ਹਾਦਸੇ ਤੋਂ ਬਾਅਦ ਪੁਲਿਸ ਟੀਮ ਵੀ ਮੌਕੇ ‘ਤੇ ਪਹੁੰਚ ਗਈ। ਇਸ ਦੇ ਨਾਲ ਹੀ ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ।
----------- Advertisement -----------
ਪੰਚਕੂਲਾ ‘ਚ ਫੌਜ ਦੇ ਟਰੱਕ ਤੇ ਸਿਹਤ ਵਿਭਾਗ ਦੀ ਗੱਡੀ ਵਿਚਾਲੇ ਜ਼ਬਰਦਸਤ ਟੱ.ਕਰ: ਡਰਾਈਵਰ ਗੰਭੀਰ ਜ਼ਖਮੀ
Published on
----------- Advertisement -----------
----------- Advertisement -----------












