October 24, 2026, 1:16 pm
----------- Advertisement -----------
HomeNewsBreaking News82 ਕਰੋੜ ਲੋਕਾਂ ਨੂੰ 1 ਜਨਵਰੀ ਤੋਂ ਨਹੀਂ ਮਿਲੇਗਾ ਰਾਸ਼ਨ, 6 ਲੱਖ...

82 ਕਰੋੜ ਲੋਕਾਂ ਨੂੰ 1 ਜਨਵਰੀ ਤੋਂ ਨਹੀਂ ਮਿਲੇਗਾ ਰਾਸ਼ਨ, 6 ਲੱਖ ਡਿਪੂ ਹੋਲਡਰ ਜਾਣਗੇ ਹੜਤਾਲ ‘ਤੇ, 18 ਹਜ਼ਾਰ ਪੰਜਾਬ ਡਿਪੂ ਹੋਲਡਰ ਸ਼ਾਮਿਲ

Published on

----------- Advertisement -----------

ਦੇਸ਼ ਦੇ 82 ਕਰੋੜ ਲੋਕਾਂ ਨੂੰ ਰਾਸ਼ਨ ਡਿਪੂਆਂ ਤੋਂ ਰਾਸ਼ਨ ਦੀ ਸਪਲਾਈ 1 ਜਨਵਰੀ ਤੋਂ ਬੰਦ ਹੋ ਜਾਵੇਗੀ। ਦੇਸ਼ ਦੇ 6 ਲੱਖ ਡਿਪੂ ਹੋਲਡਰ ਹੜਤਾਲ ‘ਤੇ ਜਾ ਰਹੇ ਹਨ। ਇਨ੍ਹਾਂ ਵਿੱਚ ਪੰਜਾਬ ਦੇ 18 ਹਜ਼ਾਰ ਡਿਪੂ ਹੋਲਡਰ ਸ਼ਾਮਲ ਹਨ। ਡਿਪੂ ਹੋਲਡਰਾਂ ਦੀ ਮੰਗ ਹੈ ਕਿ ਜੇਕਰ ‘ਇੱਕ ਦੇਸ਼-ਇੱਕ ਰਾਸ਼ਨ ਕਾਰਡ’ ਹੋ ਸਕਦਾ ਹੈ ਤਾਂ ਡਿਪੂ ਹੋਲਡਰਾਂ ਨੂੰ ਦਿੱਤਾ ਜਾਣ ਵਾਲਾ ਕਮਿਸ਼ਨ ਪੂਰੇ ਦੇਸ਼ ਵਿੱਚ ਇੱਕੋ ਜਿਹਾ ਕਿਉਂ ਨਹੀਂ ਹੋ ਸਕਦਾ। ਡਿਪੂ ਹੋਲਡਰ 16 ਜਨਵਰੀ ਨੂੰ ਨਵੀਂ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਰੈਲੀ ਕਰਨਗੇ ਅਤੇ ਫਿਰ ਦੇਸ਼ ਭਰ ਵਿੱਚ ਬਰਾਬਰ ਕਮਿਸ਼ਨ ਦੀ ਮੰਗ ਨੂੰ ਲੈ ਕੇ ਸੰਸਦ ਦਾ ਘਿਰਾਓ ਕਰਨਗੇ।

 ਆਲ ਇੰਡੀਆ ਫੇਅਰ ਪ੍ਰਾਈਸ ਸ਼ਾਪ ਡੀਲਰਜ਼ ਫੈਡਰੇਸ਼ਨ ਦੀ ਪੰਜਾਬ ਇਕਾਈ ਦੇ ਮੁਖੀ ਕਰਮਜੀਤ ਸਿੰਘ ਅੜੈਚਾ ਨੇ ਕਿਹਾ ਹੈ ਕਿ 1 ਜਨਵਰੀ 2024 ਤੋਂ ਦੇਸ਼ ਦੇ ਸਾਰੇ ਸੂਬਿਆਂ ਵਿੱਚ ਡਿਪੂ ਹੋਲਡਰ ਹੜਤਾਲ ’ਤੇ ਚਲੇ ਜਾਣਗੇ। ਇਸ ਦੌਰਾਨ ਕੋਈ ਵੀ ਡਿਪੂ ਹੋਲਡਰ ਨਾ ਤਾਂ ਸਰਕਾਰ ਵੱਲੋਂ ਆਉਣ ਵਾਲਾ ਰਾਸ਼ਨ ਚੁੱਕੇਗਾ ਅਤੇ ਨਾ ਹੀ ਲੋਕਾਂ ਤੱਕ ਪਹੁੰਚਾਏਗਾ। ਉਹ ਬਾਇਓਮੈਟ੍ਰਿਕ ਮਸ਼ੀਨਾਂ ਨੂੰ ਬੰਦ ਕਰਕੇ ਆਪਣਾ ਗੁੱਸਾ ਜ਼ਾਹਰ ਕਰੇਗਾ।

 ਕਰਮਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਕੁੱਲ 18 ਹਜ਼ਾਰ ਰਾਸ਼ਨ ਡਿਪੂ ਹੋਲਡਰ ਹਨ, ਜੋ ਇਸ ਹੜਤਾਲ ਦੇ ਸਮਰਥਨ ਵਿੱਚ ਹਨ। ਡਿਪੂ ਹੋਲਡਰਾਂ ਦੀ ਇਸ ਹੜਤਾਲ ਦੌਰਾਨ ਲੋਕਾਂ ਨੂੰ ਆਉਣ ਵਾਲੀਆਂ ਮੁਸ਼ਕਲਾਂ ਲਈ ਸਰਕਾਰ ਖੁਦ ਜ਼ਿੰਮੇਵਾਰ ਹੋਵੇਗੀ। ਉਹ ਉਦੋਂ ਤੱਕ ਹੜਤਾਲ ਜਾਰੀ ਰੱਖਣਗੇ ਜਦੋਂ ਤੱਕ ਕੇਂਦਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ। ਸਾਰੇ ਡਿਪੂ ਹੋਲਡਰ ਪੂਰੇ ਦੇਸ਼ ਵਿੱਚ ਜਨਵਰੀ ਤੋਂ ਸ਼ੁਰੂ ਹੋਣ ਵਾਲੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 5 ਸਾਲਾਂ ਲਈ ਮੁਫਤ ਅਨਾਜ ਯੋਜਨਾ ਦਾ ਬਾਈਕਾਟ ਕਰਨਗੇ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਡਿਪੂ ਹੋਲਡਰਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਨੂੰ ਡਿਪੂਆਂ ’ਤੇ ਪੁੱਜੀ ਕਣਕ ’ਤੇ ਸਿਰਫ਼ 50 ਰੁਪਏ ਪ੍ਰਤੀ ਕੁਇੰਟਲ ਕਮਿਸ਼ਨ ਦਿੱਤਾ ਜਾ ਰਿਹਾ ਹੈ।


ਇਹ ਹਨ ਮੁੱਖ ਮੰਗਾਂ
ਦੇਸ਼ ਭਰ ਵਿੱਚ ਡਿਪੂ ਹੋਲਡਰਾਂ ਨੂੰ 200 ਰੁਪਏ ਪ੍ਰਤੀ ਕੁਇੰਟਲ ਇੱਕ ਸਮਾਨ ਕਮਿਸ਼ਨ ਦਿੱਤਾ ਜਾਵੇ।

ਡਿਪੂ ਹੋਲਡਰਾਂ ਲਈ 50 ਲੱਖ ਰੁਪਏ ਤੱਕ ਦੀ ਬੀਮਾ ਯੋਜਨਾ ਸ਼ੁਰੂ ਕੀਤੀ ਜਾਵੇ।

ਪੂਰੇ ਦੇਸ਼ ਵਿੱਚ 2 ਰੁਪਏ ਪ੍ਰਤੀ ਕਿਲੋ ਕਣਕ ਅਤੇ 3 ਰੁਪਏ ਪ੍ਰਤੀ ਕਿਲੋ ਚੌਲਾਂ ਦਾ ਕੋਟਾ ਬਹਾਲ ਕੀਤਾ ਜਾਵੇ।

ਪ੍ਰਧਾਨ ਮੰਤਰੀ ਗਰੀਬ ਕਲਿਆਣ ਯੋਜਨਾ ਤਹਿਤ ਡਿਪੂ ਹੋਲਡਰਾਂ ਨੂੰ ਦਿੱਤਾ ਗਿਆ ਕਮਿਸ਼ਨ ਤੁਰੰਤ ਜਾਰੀ ਕੀਤਾ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...