June 6, 2026, 3:58 am
----------- Advertisement -----------
HomeNewsBreaking Newsਸਿੱਖਿਆ ਵਿਭਾਗ ਨੇ ਮਿਡ-ਡੇ-ਮੀਲ Menu 'ਚ ਕੀਤੇ ਬਦਲਾਅ, ਵਿਦਿਆਰਥੀਆਂ ਲਈ ਫ਼ਲ ਕੀਤੇ...

ਸਿੱਖਿਆ ਵਿਭਾਗ ਨੇ ਮਿਡ-ਡੇ-ਮੀਲ Menu ‘ਚ ਕੀਤੇ ਬਦਲਾਅ, ਵਿਦਿਆਰਥੀਆਂ ਲਈ ਫ਼ਲ ਕੀਤੇ ਗਏ ਸ਼ਾਮਿਲ

Published on

----------- Advertisement -----------

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਮਿਡ-ਡੇ-ਮੀਲ ਮੇਨੂ ਵਿੱਚ ਫਲ ਸ਼ਾਮਲ ਕੀਤੇ ਗਏ ਹਨ। ਨਵੇਂ ਸਾਲ (2024) ਤੋਂ ਵਿਦਿਆਰਥੀਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਭੋਜਨ ਦੇ ਨਾਲ ਕੇਲਾ ਵੀ ਮਿਲੇਗਾ। ਸਿੱਖਿਆ ਵਿਭਾਗ ਨੇ ਮਿਡ-ਡੇ-ਮੀਲ ਮੀਨੂ ਵਿੱਚ ਮਾਮੂਲੀ ਬਦਲਾਅ ਕੀਤੇ ਹਨ। ਹੁਣ ਵਿਦਿਆਰਥੀ ਆਪਣੇ ਭੋਜਨ ‘ਚ ਕਾਲੇ ਛੋਲੇ, ਕੜੀ ਅਤੇ ਰਾਜਮਾ ਦਾ ਸਵਾਦ ਵੀ ਲੈ ਸਕਣਗੇ।
ਸਿੱਖਿਆ ਵਿਭਾਗ ਵੱਲੋਂ ਜਨਵਰੀ ਤੋਂ ਮਾਰਚ ਤੱਕ ਦਾ ਨਵਾਂ ਮੀਨੂ ਜਾਰੀ ਕੀਤਾ ਗਿਆ ਹੈ। ਵਿਭਾਗ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਫਲਾਂ ਲਈ 5 ਰੁਪਏ ਪ੍ਰਤੀ ਕੇਲਾ ਦੇ ਹਿਸਾਬ ਨਾਲ ਫੰਡ ਜਾਰੀ ਕਰੇਗਾ। ਰਾਜ ਦੇ ਸਰਕਾਰੀ, ਸਰਕਾਰੀ ਏਡਿਡ, ਪ੍ਰਾਇਮਰੀ ਅਤੇ ਐਲੀਮੈਂਟਰੀ ਸਕੂਲਾਂ ਵਿੱਚ ਪੜ੍ਹਦੇ 17 ਲੱਖ ਵਿਦਿਆਰਥੀਆਂ ਨੂੰ ਭੋਜਨ ਮੁਹੱਈਆ ਕਰਵਾਇਆ ਜਾਂਦਾ ਹੈ। ਇਸ ਕੰਮ ਵਿੱਚ 42 ਹਜ਼ਾਰ ਲੋਕਾਂ ਨੂੰ ਰੁਜ਼ਗਾਰ ਮਿਲਿਆ ਹੈ। ਸਕੂਲ ਕਮੇਟੀਆਂ ਹਰ ਚੀਜ਼ ‘ਤੇ ਨਜ਼ਰ ਰੱਖਣਗੀਆਂ।
ਮਿਡ ਡੇ ਮੀਲ ਮੀਨੂ
ਸੋਮਵਾਰ – ਦਾਲ (ਮੌਸਮੀ ਸਬਜ਼ੀ ਮਿਲਾ ਕੇ), ਰੋਟੀ ਅਤੇ ਕੇਲਾ
ਮੰਗਲਵਾਰ- ਰਾਜਮਾ ਅਤੇ ਚੌਲ
ਬੁੱਧਵਾਰ- ਕਾਲੇ – ਚਿੱਟੇ ਚਨੇ ਨੂੰ ਆਲੂ ਦੇ ਨਾਲ ਮਿਲਾ ਕੇ), ਪੂਰੀ
ਵੀਰਵਾਰ- ਕੜ੍ਹੀ (ਆਲੂ, ਪਿਆਜ਼ ਅਤੇ ਪਕੌੜਿਆਂ ਦੇ ਨਾਲ), ਚੌਲ
ਸ਼ੁੱਕਰਵਾਰ- ਮੌਸਮੀ ਸਬਜ਼ੀ ਅਤੇ ਰੋਟੀ
ਸ਼ਨੀਵਾਰ- ਦਾਲ (ਮੌਸਮੀ ਸਬਜ਼ੀ ਮਿਲਾ ਕੇ) ਅਤੇ ਚੌਲ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...