ਲੁਧਿਆਣਾ ‘ਚ ਨਵੇਂ ਸਾਲ ਦੀ ਆਮਦ ‘ਤੇ ਸ਼ਹਿਰ ‘ਚ ਹੋਣ ਵਾਲੇ ਸਮਾਗਮਾਂ, ਹੋਟਲਾਂ, ਕਲੱਬਾਂ ਆਦਿ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਨੇ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਡੀਸੀਪੀ ਰੁਪਿੰਦਰ ਸਿੰਘ ਨੇ ਹੁਕਮ ਜਾਰੀ ਕੀਤੇ ਹਨ ਕਿ ਨਵੇਂ ਸਾਲ ਦੇ ਸਵਾਗਤ ਲਈ ਪ੍ਰੋਗਰਾਮ ਆਦਿ 31 ਦਸੰਬਰ ਦੀ ਰਾਤ ਨੂੰ 1 ਵਜੇ ਤੱਕ ਹੀ ਆਯੋਜਿਤ ਕੀਤੇ ਜਾ ਸਕਦੇ ਹਨ।
ਜੇਕਰ ਕੋਈ ਰਾਤ 1 ਵਜੇ ਤੋਂ ਬਾਅਦ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇਗੀ। ਡੀਸੀਪੀ ਰੁਪਿੰਦਰ ਅਨੁਸਾਰ ਇਹ ਹੁਕਮ ਲੋਕਾਂ ਦੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜਾਰੀ ਕੀਤੇ ਗਏ ਹਨ। ਰਾਤ ਨੂੰ ਸਾਰੀਆਂ ਸੜਕਾਂ ’ਤੇ ਪੁਲਿਸ ਗਸ਼ਤ ਤਾਇਨਾਤ ਰਹੇਗੀ।
ਪੁਲਿਸ ਨੇ ਲੋਕਾਂ ਨੂੰ ਰਾਤ ਨੂੰ ਧੁੰਦ ਤੋਂ ਬਚਣ ਲਈ ਆਪਣੇ ਵਾਹਨਾਂ ਦੀ ਰਫ਼ਤਾਰ ਧੀਮੀ ਰੱਖਣ ਦੀ ਵੀ ਅਪੀਲ ਕੀਤੀ ਹੈ। ਵਾਹਨਾਂ ਦੇ ਪਿੱਛੇ ਰਿਫਲੈਕਟਰ ਲਗਾਏ ਜਾਣ। ਨਵੇਂ ਸਾਲ ਦੀ ਰਾਤ ਨੂੰ ਸੜਕਾਂ ‘ਤੇ ਵਿਸ਼ੇਸ਼ ਨਾਕੇਬੰਦੀ ਵੀ ਕੀਤੀ ਜਾਵੇਗੀ। ਸ਼ਰਾਬ ਪੀ ਕੇ ਗੱਡੀ ਚਲਾਉਣ ਲਈ ਪੁਲਿਸ ਤੁਹਾਨੂੰ ਸਜ਼ਾ ਵੀ ਦੇਵੇਗੀ।












