November 19, 2026, 9:35 am
----------- Advertisement -----------
HomeNewsBreaking Newsਪੰਜਾਬ ਕੋਲ ਕਿਸੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ, ਸੀਐਮ ਮਾਨ...

ਪੰਜਾਬ ਕੋਲ ਕਿਸੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ, ਸੀਐਮ ਮਾਨ ਨੇ ਸੂਬੇ ਵਿੱਚ ਪਾਣੀ ਦੀ ਕਮੀ ਬਾਰੇ ਇੱਕ ਵਾਰ ਫਿਰ ਸਾਹਮਣੇ ਰੱਖੇ ਸਾਰੇ ਤੱਥ: ਆਪ

Published on

----------- Advertisement -----------
  • ਮੁੱਖ ਮੰਤਰੀ ਮਾਨ ਨੇ ਕੇਂਦਰੀ ਮੰਤਰੀ ਅਤੇ ਹਰਿਆਣਾ ਦੇ ਆਪਣੇ ਹਮਰੁਤਬਾ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਹਿੱਤਾਂ ਦੀ ਦ੍ਰਿੜਤਾ ਨਾਲ ਰਾਖੀ ਕੀਤੀ
  • ਹਾਸੋਹੀਣੀ ਬਿਆਨਬਾਜ਼ੀ ਕਰਨ ਦੀ ਬਜਾਏ ਸੁਨੀਲ ਜਾਖੜ ਨੂੰ ਕੇਂਦਰ ਵਿੱਚ ਭਾਜਪਾ ਆਗੂਆਂ ਸਾਹਮਣੇ ਪੰਜਾਬ ਦੇ ਮੁੱਦਿਆਂ ਦੀ ਵਕਾਲਤ ਕਰਨੀ ਚਾਹੀਦੀ ਹੈ- ਬੱਬੀ ਬਾਦਲ
  • ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀਆਂ ਫੋਟੋਆਂ ਵਾਲੀ ਪੰਜਾਬ ਦੀ ਝਾਂਕੀ ਬਾਰੇ ਜਾਖੜ ਝੂਠ ਬੋਲ ਰਹੇ ਹਨ, ਭਾਜਪਾ ਸਾਡੇ ਲੀਡਰਾਂ ਤੋਂ ਡਰਦੀ ਹੈ-ਬੱਬੀ ਬਾਦਲ

ਚੰਡੀਗੜ੍ਹ, 29 ਦਸੰਬਰ 2023 – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਇੱਕ ਵਾਰ ਫਿਰ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਸ਼ਲਾਘਾ ਕੀਤੀ ਹੈ। ‘ਆਪ’ ਨੇ ਕਿਹਾ ਕਿ ਕੇਂਦਰੀ ਜਲ ਸਰੋਤ ਮੰਤਰੀ ਗਜੇਂਦਰ ਸ਼ੇਖਾਵਤ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਮਾਨ ਨੇ ਇਕ ਵਾਰ ਫਿਰ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਕੋਲ ਕਿਸੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ, ਇਸ ਲਈ ਐਸਵਾਈਐਲ ਦਾ ਨਿਰਮਾਣ ਸਵਾਲ ਤੋਂ ਬਾਹਰ ਹੈ।

ਵੀਰਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਤੋਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਆਗੂ ਹਰਸੁਖਇੰਦਰ ਸਿੰਘ (ਬੱਬੀ) ਬਾਦਲ ਨੇ ਕਿਹਾ ਕਿ ਪੰਜਾਬ ਨੂੰ 52 ਐਮਏਐਫ ਪਾਣੀ ਦੀ ਲੋੜ ਹੈ ਪਰ ਸਾਡੇ ਕੋਲ ਸਿਰਫ਼ 14 ਐਮਏਐਫ ਪਾਣੀ ਹੈ ਇਸ ਲਈ ਅਸੀਂ ਪਹਿਲਾਂ ਹੀ ਪਾਣੀ ਦੀ ਕਮੀ ਨਾਲ ਜੂਝ ਰਹੇ ਹਾਂ ਅਤੇ ਅਸੀਂ ਖੇਤੀ ਪ੍ਰਧਾਨ ਸੂਬਾ ਹਾਂ। ਇਸ ਲਈ ਸਾਡਾ ਸਟੈਂਡ ਸਪੱਸ਼ਟ ਹੈ ਕਿ ਐਸਵਾਈਐਲ ਦਾ ਨਿਰਮਾਣ ਸੰਭਵ ਨਹੀਂ ਹੈ, ਇਸ ਦੀ ਬਜਾਏ ਪੰਜਾਬ ਨੂੰ ਯਮੁਨਾ ਦਾ ਪਾਣੀ ਮਿਲਣਾ ਚਾਹੀਦਾ ਹੈ ਅਤੇ ਉਸ ਲਈ ਵਾਈਐਸਐਲ ਦੀ ਉਸਾਰੀ ਹੋਣੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ 70 ਫੀਸਦੀ ਹਿੱਸਾ ਡਾਰਕ ਜ਼ੋਨ ਵਿੱਚ ਹੈ ਅਤੇ ਅਸੀਂ ਦੂਜੇ ਸੂਬਿਆਂ ਨੂੰ ਪਾਣੀ ਨਹੀਂ ਦੇ ਸਕਦੇ। ਉਨ੍ਹਾਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਭਾਜਪਾ ਦੇ ਕੌਮੀ ਆਗੂਆਂ ਸਾਹਮਣੇ ਪੰਜਾਬ ਦੇ ਹੱਕਾਂ ਲਈ ਉਠਾਉਣ ਅਤੇ ਵਕਾਲਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਨੂੰ ਪਿਆਰ ਕਰਨ ਦਾ ਦਾਅਵਾ ਕਰਦੀ ਹੈ ਪਰ ਉਹ ਉਸ ਗੱਲ ‘ਤੇ ਨਹੀਂ ਚੱਲ ਰਹੀ, ਕਿਉਂਕਿ ਹਰ ਮੋੜ ‘ਤੇ ਪੰਜਾਬ ਅਤੇ ਇਸ ਦੇ ਹੱਕਾਂ ਲਈ ਆਵਾਜ਼ ਉਠਾਉਣ ਦੀ ਬਜਾਏ ਪੰਜਾਬ ਦੇ ਭਾਜਪਾ ਆਗੂ ਮੋਦੀ ਭਗਤ ਬਣਨ ਦਾ ਰਾਹ ਚੁਣ ਰਹੇ ਹਨ।

ਬੱਬੀ ਬਾਦਲ ਨੇ ਗਣਤੰਤਰ ਦਿਵਸ ਦੀ ਪਰੇਡ ਲਈ ਪੰਜਾਬ ਦੀ ਝਾਕੀ ਨੂੰ ਰੱਦ ਕਰਨ ਦੇ ਮੁੱਦੇ ‘ਤੇ ਭਾਜਪਾ ਆਗੂ ਜਾਖੜ ਨੂੰ ਵੀ ਘੇਰਿਆ ਅਤੇ ਕਿਹਾ ਕਿ ਜਾਖੜ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀਆਂ ਫੋਟੋਆਂ ਵਾਲੀ ਝਾਕੀ ਬਾਰੇ ਝੂਠ ਬੋਲ ਰਹੇ ਹਨ। ਆਪ ਆਗੂ ਨੇ ਕਿਹਾ ਕਿ ਅਸਲ ਵਿੱਚ ਭਾਜਪਾ ਸਾਡੇ ਮੁੱਖ ਮੰਤਰੀਆਂ ਮਾਨ ਅਤੇ ਕੇਜਰੀਵਾਲ ਦੇ ਕੰਮ ਅਤੇ ਲੋਕਪ੍ਰਿਅਤਾ ਤੋਂ ਬੇਖਬਰ ਹੈ ਇਸ ਲਈ ਉਹ ਇਹ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਬੱਬੀ ਬਾਦਲ ਨੇ ਅੱਗੇ ਕਿਹਾ ਕਿ ਪੰਜਾਬ ਦੀਆਂ ਝਾਕੀਆਂ ਵਿੱਚ ਸਾਡੇ ਸ਼ਹੀਦਾਂ ਦਾ ਇਤਿਹਾਸ, ਮਾਈ ਭਾਗੋ (ਮਹਿਲਾ ਸਸ਼ਕਤੀਕਰਨ) ਅਤੇ ਸਾਡੇ ਸੂਬੇ ਦਾ ਸੱਭਿਆਚਾਰ ਅਤੇ ਵਿਰਸਾ ਸ਼ਾਮਲ ਹੈ ਅਤੇ ਆਦਰਸ਼ਕ ਤੌਰ ‘ਤੇ ਸੁਨੀਲ ਜਾਖੜ ਨੂੰ ਸਾਡੇ ਸ਼ਹੀਦਾਂ, ਸਾਡੀਆਂ ਔਰਤਾਂ ਅਤੇ ਸਾਡੇ ਸੱਭਿਆਚਾਰ ਲਈ ਸਟੈਂਡ ਲੈਣਾ ਚਾਹੀਦਾ ਹੈ ਪਰ ਉਹ ਸੂਬੇ ਨਾਲ ਧੋਖਾ ਕਰ ਰਹੇ ਹਨ। ਅਤੇ ਭਾਜਪਾ ਦਾ ਤੋਤਾ ਬਣਨਾ ਚੁਣ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...