November 15, 2026, 3:35 am
----------- Advertisement -----------
HomeNewsBreaking Newsਪਹਿਲੇ ਟੈਸਟ ਮੈਚ 'ਚ ਭਾਰਤ ਦੀ ਸ਼ਰਮਨਾਕ ਹਾਰ, ਦੱਖਣੀ ਅਫਰੀਕਾ ਨੇ ਇੱਕ...

ਪਹਿਲੇ ਟੈਸਟ ਮੈਚ ‘ਚ ਭਾਰਤ ਦੀ ਸ਼ਰਮਨਾਕ ਹਾਰ, ਦੱਖਣੀ ਅਫਰੀਕਾ ਨੇ ਇੱਕ ਪਾਰੀ ਅਤੇ 32 ਦੌੜਾਂ ਨਾਲ ਹਰਾਇਆ

Published on

----------- Advertisement -----------
  • ਭਾਰਤ ਨੇ ਪਹਿਲੀ ਪਾਰੀ ‘ਚ 245 ਅਤੇ ਦੂਜੀ ਪਾਰੀ ‘ਚ ਸਿਰਫ 131 ਦੌੜਾਂ ਬਣਾਈਆਂ

ਨਵੀਂ ਦਿੱਲੀ, 29 ਦਸੰਬਰ 2023 – ਭਾਰਤ ਨੂੰ ਸੈਂਚੁਰੀਅਨ ਟੈਸਟ ਦੇ ਤੀਜੇ ਦਿਨ ਇੱਕ ਪਾਰੀ ਅਤੇ 32 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਦੱਖਣੀ ਅਫਰੀਕਾ ਦੀ ਟੀਮ ਨੇ ਭਾਰਤ ਨੂੰ ਦੂਜੀ ਪਾਰੀ ‘ਚ 131 ਦੌੜਾਂ ‘ਤੇ ਆਲ ਆਊਟ ਕਰ ਦਿੱਤਾ। ਵਿਰਾਟ ਕੋਹਲੀ ਨੇ ਅਰਧ ਸੈਂਕੜਾ ਜੜਿਆ, ਬਾਕੀ ਬੱਲੇਬਾਜ਼ ਕੁਝ ਖਾਸ ਨਹੀਂ ਕਰ ਸਕੇ। ਦੱਖਣੀ ਅਫਰੀਕਾ ਵੱਲੋਂ ਨੈਂਡਰੇ ਬਰਗਰ ਨੇ 4 ਵਿਕਟਾਂ ਹਾਸਲ ਕੀਤੀਆਂ।

ਮੰਗਲਵਾਰ ਨੂੰ ਸੁਪਰਸਪੋਰਟ ਪਾਰਕ ਮੈਦਾਨ ‘ਤੇ ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਨੇ ਕੇਐੱਲ ਰਾਹੁਲ ਦੇ ਸੈਂਕੜੇ ਦੇ ਦਮ ‘ਤੇ ਪਹਿਲੀ ਪਾਰੀ ‘ਚ 245 ਦੌੜਾਂ ਬਣਾਈਆਂ। ਦੱਖਣੀ ਅਫਰੀਕਾ ਨੇ ਪਹਿਲੀ ਪਾਰੀ ਵਿੱਚ 408 ਦੌੜਾਂ ਬਣਾਈਆਂ, ਡੀਨ ਐਲਗਰ ਨੇ 185 ਦੌੜਾਂ ਬਣਾਈਆਂ। ਭਾਰਤ 163 ਦੌੜਾਂ ਨਾਲ ਪਿੱਛੇ ਸੀ ਪਰ ਟੀਮ 131 ਦੌੜਾਂ ਹੀ ਬਣਾ ਸਕੀ।

ਪਹਿਲੇ ਟੈਸਟ ‘ਚ ਜਿੱਤ ਦੇ ਨਾਲ ਹੀ ਦੱਖਣੀ ਅਫਰੀਕਾ ਨੇ ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ ਹੈ। ਦੂਜਾ ਅਤੇ ਆਖਰੀ ਟੈਸਟ 3 ਜਨਵਰੀ 2024 ਤੋਂ ਕੇਪਟਾਊਨ ਵਿੱਚ ਖੇਡਿਆ ਜਾਵੇਗਾ। ਭਾਰਤ ਅੱਜ ਤੱਕ ਦੱਖਣੀ ਅਫਰੀਕਾ ਵਿੱਚ ਸੀਰੀਜ਼ ਨਹੀਂ ਜਿੱਤ ਸਕਿਆ ਹੈ। ਪਹਿਲੇ ਟੈਸਟ ‘ਚ ਮਿਲੀ ਹਾਰ ਦੇ ਨਾਲ ਹੀ ਇਹ ਪੱਕਾ ਹੋ ਗਿਆ ਹੈ ਕਿ ਟੀਮ ਇੰਡੀਆ ਇਸ ਦੌਰੇ ‘ਤੇ ਵੀ ਬਿਨਾਂ ਸੀਰੀਜ਼ ਜਿੱਤੇ ਹੀ ਘਰ ਵਾਪਸੀ ਕਰੇਗੀ।

10 ਖਿਡਾਰੀਆਂ ਨਾਲ ਵੀ ਦੱਖਣੀ ਅਫਰੀਕਾ ਨੇ ਟੀਮ ਇੰਡੀਆ ਦੇ 11 ਖਿਡਾਰੀਆਂ ਨੂੰ ਪਛਾੜ ਦਿੱਤਾ। ਟੀਮ ਦੇ ਕਪਤਾਨ ਤੇਂਬਾ ਬਾਵੁਮਾ ਪਹਿਲੀ ਪਾਰੀ ਦੇ 20ਵੇਂ ਓਵਰ ਵਿੱਚ ਫੀਲਡਿੰਗ ਕਰਦੇ ਸਮੇਂ ਜ਼ਖਮੀ ਹੋ ਗਏ। ਉਹ ਮੈਚ ‘ਚ ਮੁੜ ਮੈਦਾਨ ‘ਤੇ ਨਹੀਂ ਉਤਰ ਸਕਿਆ। ਟੀਮ ਨੇ ਵੀ ਪਹਿਲੀ ਪਾਰੀ ‘ਚ 9 ਵਿਕਟਾਂ ਦੇ ਨੁਕਸਾਨ ‘ਤੇ 408 ਦੌੜਾਂ ਬਣਾਈਆਂ। ਬਾਵੁਮਾ ਸੱਟ ਕਾਰਨ ਬੱਲੇਬਾਜ਼ੀ ਲਈ ਨਹੀਂ ਆਏ।

ਇੰਨਾ ਹੀ ਨਹੀਂ ਦੱਖਣੀ ਅਫਰੀਕਾ ਦੇ 10 ਬੱਲੇਬਾਜ਼ਾਂ ਦੀ ਪਹਿਲੀ ਪਾਰੀ ਵੀ ਟੀਮ ਇੰਡੀਆ ਦੇ 11-11 ਖਿਡਾਰੀਆਂ ਦੀਆਂ ਦੋ ਪਾਰੀਆਂ ਤੋਂ ਭਾਰੀ ਰਹੀ। ਕਿਉਂਕਿ ਟੀਮ ਇੰਡੀਆ 2 ਪਾਰੀਆਂ ਖੇਡਣ ਦੇ ਬਾਵਜੂਦ ਇੱਕ ਪਾਰੀ ਵਿੱਚ ਦੱਖਣੀ ਅਫਰੀਕਾ ਵੱਲੋਂ ਬਣਾਏ 408 ਦੌੜਾਂ ਦੇ ਸਕੋਰ ਨੂੰ ਪਾਰ ਨਹੀਂ ਕਰ ਸਕੀ। ਟੀਮ ਪਹਿਲੀ ਪਾਰੀ ਵਿੱਚ 245 ਦੌੜਾਂ ਅਤੇ ਦੂਜੀ ਪਾਰੀ ਵਿੱਚ 131 ਦੌੜਾਂ ਹੀ ਬਣਾ ਸਕੀ।

ਦੱਖਣੀ ਅਫਰੀਕਾ ਲਈ ਪਹਿਲੀ ਪਾਰੀ ‘ਚ 185 ਦੌੜਾਂ ਬਣਾਉਣ ਵਾਲੇ ਡੀਨ ਐਲਗਰ ਨੂੰ ‘ਪਲੇਅਰ ਆਫ ਦਿ ਮੈਚ’ ਚੁਣਿਆ ਗਿਆ। ਉਹ ਆਪਣੇ ਕਰੀਅਰ ਦੀ ਆਖਰੀ ਸੀਰੀਜ਼ ਖੇਡ ਰਿਹਾ ਹੈ। ਟੀਮ ਵੱਲੋਂ ਕਾਗਿਸੋ ਰਬਾਡਾ ਨੇ ਪਹਿਲੀ ਪਾਰੀ ਵਿੱਚ 5 ਅਤੇ ਦੂਜੀ ਪਾਰੀ ਵਿੱਚ 2 ਵਿਕਟਾਂ ਲਈਆਂ।

ਆਪਣਾ ਡੈਬਿਊ ਮੈਚ ਖੇਡ ਰਹੇ ਨੈਂਡਰੇ ਬਰਗਰ ਨੇ ਪਹਿਲੀ ਪਾਰੀ ‘ਚ 3 ਅਤੇ ਦੂਜੀ ਪਾਰੀ ‘ਚ 4 ਵਿਕਟਾਂ ਲਈਆਂ। ਮਾਰਕੋ ਜੈਨਸਨ ਨੇ ਵੀ ਦੂਜੀ ਪਾਰੀ ਵਿੱਚ 3 ਵਿਕਟਾਂ ਝਟਕਾਈਆਂ, ਜਦਕਿ ਇੱਕ ਬੱਲੇਬਾਜ਼ ਰਨ ਆਊਟ ਹੋਇਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...