November 6, 2026, 7:23 pm
----------- Advertisement -----------
HomeNewsHukamnamaHukumnama (26001-2022)

Hukumnama (26001-2022)

Published on

----------- Advertisement -----------

558 | 26-01-2022

ਵਡਹੰਸੁ ਮਹਲਾ 3 ਘਰੁ 1
ੴ ਸਤਿਗੁਰ ਪ੍ਰਸਾਦਿ ॥
ਮਨਿ ਮੈਲੈ ਸਭੁ ਕਿਛੁ ਮੈਲਾ ਤਨਿ ਧੋਤੈ ਮਨੁ ਹਛਾ ਨ ਹੋਇ ॥ ਇਹ ਜਗਤੁ ਭਰਮਿ ਭੁਲਾਇਆ ਵਿਰਲਾ ਬੂਝੈ ਕੋਇ ॥1॥ ਜਪਿ ਮਨ ਮੇਰੇ ਤੂ ਏਕੋ ਨਾਮੁ ॥ ਸਤਿਗੁਰਿ ਦੀਆ ਮੋ ਕਉ ਏਹੁ ਨਿਧਾਨੁ ॥1॥ ਰਹਾਉ ॥ ਸਿਧਾ ਕੇ ਆਸਣ ਜੇ ਸਿਖੈ ਇੰਦ੍ਰੀ ਵਸਿ ਕਰਿ ਕਮਾਇ ॥ ਮਨ ਕੀ ਮੈਲੁ ਨ ਉਤਰੈ ਹਉਮੈ ਮੈਲੁ ਨ ਜਾਇ ॥2॥ ਇਸੁ ਮਨ ਕਉ ਹੋਰੁ ਸੰਜਮੁ ਕੋ ਨਾਹੀ ਵਿਣੁ ਸਤਿਗੁਰ ਕੀ ਸਰਣਾਇ ॥ ਸਤਗੁਰਿ ਮਿਲਿਐ ਉਲਟੀ ਭਈ ਕਹਣਾ ਕਿਛੂ ਨ ਜਾਇ ॥3॥ ਭਣਤਿ ਨਾਨਕੁ ਸਤਿਗੁਰ ਕਉ ਮਿਲਦੋ ਮਰੈ ਗੁਰ ਕੈ ਸਬਦਿ ਫਿਰਿ ਜੀਵੈ ਕੋਇ ॥ ਮਮਤਾ ਕੀ ਮਲੁ ਉਤਰੈ ਇਹੁ ਮਨੁ ਹਛਾ ਹੋਇ ॥4॥1॥

MEAN

ਵਡਹੰਸੁ ਮਹਲਾ 3 ਘਰੁ 1
ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! ਜੇ ਮਨੁੱਖ ਦਾ ਮਨ (ਵਿਕਾਰਾਂ ਦੀ) ਮੈਲ ਨਾਲ ਭਰਿਆ ਰਹੇ (ਤਾਂ ਉਤਨਾ ਚਿਰ ਮਨੁੱਖ ਜੋ ਕੁਝ ਕਰਦਾ ਹੈ । ਸਭ ਕੁਝ ਵਿਕਾਰ ਹੀ ਕਰਦਾ ਹੈ, ਸਰੀਰ ਨੂੰ (ਤੀਰਥਾਂ ਆਦਿਕ ਦੇ) ਇਸ਼ਨਾਨ ਕਰਾਣ ਨਾਲ ਮਨ ਪਵਿਤ® ਨਹੀਂ ਹੋ ਸਕਦਾ । ਪਰ ਇਹ ਸੰਸਾਰ (ਤੀਰਥ-ਇਸ਼ਨਾਨ ਤੋਂ ਮਨ ਦੀ ਪਵਿਤ®ਤਾ ਮਿਲ ਜਾਣ ਦੇ) ਭੁਲੇਖੇ ਵਿਚ ਪੈ ਕੇ ਕੁਰਾਹੇ ਤੁਰਿਆ ਜਾ ਰਿਹਾ ਹੈ । ਕੋਈ ਵਿਰਲਾ ਮਨੁੱਖ (ਇਸ ਸੱਚਾਈ ਨੂੰ) ਸਮਝਦਾ ਹੈ ।1। ਹੇ ਮੇਰੇ ਮਨ! ਤੂੰ (ਵਿਕਾਰਾਂ ਤੋਂ ਬਚਣ ਲਈ) ਸਿਰਫ਼ ਪਰਮਾਤਮਾ ਦਾ ਨਾਮ ਜਪਿਆ ਕਰ । ਇਹ (ਨਾਮ-) ਖ਼ਜ਼ਾਨਾ ਮੈਨੂੰ ਗੁਰੂ ਨੇ ਬਖ਼ਸ਼ਿਆ ਹੈ ।1।ਰਹਾਉ। ਜੇ ਮਨੁੱਖ ਕਰਾਮਾਤੀ ਜੋਗੀਆਂ ਵਾਲੇ ਆਸਣ ਕਰਨੇ ਸਿੱਖ ਲਏ, ਜੇ ਕਾਮ-ਵਾਸਨਾ ਨੂੰ ਜਿੱਤ ਕੇ (ਆਸਣਾਂ ਦੇ ਅੱਭਿਆਸ ਦੀ) ਕਮਾਈ ਕਰਨ ਲੱਗ ਪਏ, ਤਾਂ ਭੀ ਮਨ ਦੀ ਮੈਲ ਨਹੀਂ ਲਹਿੰਦੀ, (ਮਨ ਵਿਚੋਂ) ਹਉਮੈ ਦੀ ਮੈਲ ਨਹੀਂ ਜਾਂਦੀ ।2। ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਹੋਰ ਕੋਈ ਜਤਨ ਇਸ ਮਨ ਨੂੰ ਪਵਿਤ® ਨਹੀਂ ਕਰ ਸਕਦਾ । ਜੇ ਗੁਰੂ ਮਿਲ ਪਏ ਤਾਂ ਮਨ ਦੀ ਬ੍ਰਿਤੀ ਸੰਸਾਰ ਵਲੋਂ ਉਲਟ ਜਾਂਦੀ ਹੈ (ਤੇ ਮਨ ਦੀ ਐਸੀ ਉੱਚੀ ਦਸ਼ਾ ਬਣ ਜਾਂਦੀ ਹੈ ਜੋ) ਬਿਆਨ ਨਹੀਂ ਕੀਤੀ ਜਾ ਸਕਦੀ ।3। ਨਾਨਕ ਆਖਦਾ ਹੈ—ਜੇਹੜਾ ਮਨੁੱਖ ਗੁਰੂ ਨੂੰ ਮਿਲ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਂਦਾ ਹੈ, ਤੇ, ਫਿਰ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ (ਉਸ ਦੇ ਅੰਦਰੋਂ ਮਾਇਆ ਦੀ) ਮਮਤਾ ਦੀ ਮੈਲ ਲਹਿ ਜਾਂਦੀ ਹੈ, ਉਸ ਦਾ ਇਹ ਮਨ ਪਵਿਤ® ਹੋ ਜਾਂਦਾ ਹੈ ।4।1।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੰਮੂ-ਕਸ਼ਮੀਰ ਦੇ CM ਉਮਰ ਅਬਦੁੱਲਾ ਨੇ ਨਿਧੀ ਰਾਜ਼ਦਾਨ ਨਾਲ ਕਰਵਾਇਆ ਵਿਆਹ, ਤਸਵੀਰਾਂ ਸਾਂਝੀਆਂ ਕਰਕੇ ਲਿਖਿਆ “ਨਵਾਂ ਸਫ਼ਰ ਸ਼ੁਰੂ”

ਜੰਮੂ-ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਨਿਧੀ ਰਾਜਦਾਨ ਨਾਲ ਵਿਆਹ ਕਰਵਾਇਆ ਹੈ। ਉਨ੍ਹਾਂ...

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਬਹਿਬਲ ਕਲਾਂ ਗੋਲੀ ਕਾਂਡ: ਪੰਜਾਬ ਪੁਲੀਸ ਨੇ ਬੰਦ ਲਿਫਾਫੇ ਵਿੱਚ ਸੌਂਪੀ ਸਟੇਟਸ ਰਿਪੋਰਟ

ਪੰਜਾਬ ਪੁਲੀਸ ਨੇ ਪਬਲਿਕ ਪ੍ਰੌਸੀਕਿਊਟਰ ਰਾਹੀਂ ਚੰਡੀਗੜ੍ਹ ਕੋਰਟ ਵਿੱਚ ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...