November 19, 2026, 9:35 am
----------- Advertisement -----------
HomeNewsBreaking Newsਪੰਜਾਬ 'ਚ ਸ਼ਹੀਦ ਪਾਇਲਟ ਦਾ ਭਤੀਜਾ ਬਣੇਗਾ ਡੀ.ਐੱਸ.ਪੀ.: ਹਾਈਕੋਰਟ ਨੇ ਕਿਹਾ- ਜਵਾਨਾਂ...

ਪੰਜਾਬ ‘ਚ ਸ਼ਹੀਦ ਪਾਇਲਟ ਦਾ ਭਤੀਜਾ ਬਣੇਗਾ ਡੀ.ਐੱਸ.ਪੀ.: ਹਾਈਕੋਰਟ ਨੇ ਕਿਹਾ- ਜਵਾਨਾਂ ਨੂੰ ਸ਼ਹੀਦ ਪੁਲਸ ਵਾਲਿਆਂ ਤੋਂ ਨੀਵਾਂ ਦਰਜਾ ਦੇਣਾ ਮਨਜ਼ੂਰ ਨਹੀਂ

Published on

----------- Advertisement -----------

ਚੰਡੀਗੜ੍ਹ, 29 ਦਸੰਬਰ 2023 – ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਰੀਬ 34 ਸਾਲ ਪਹਿਲਾਂ ਸ਼੍ਰੀਲੰਕਾ ‘ਚ ਆਪਰੇਸ਼ਨ ਪਵਨ ਦੌਰਾਨ ਸ਼ਹੀਦ ਹੋਏ ਫੌਜੀ ਦੇ ਪਰਿਵਾਰ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 1989 ਵਿੱਚ ਸ੍ਰੀਲੰਕਾ ਵਿੱਚ ਸ਼ਹੀਦ ਹੋਏ ਦਵਿੰਦਰ ਸਿੰਘ ਸੰਧੂ ਦੇ ਭਤੀਜੇ ਨੂੰ ਡੀਐਸਪੀ ਨਿਯੁਕਤ ਕਰਨ ਦੇ ਹੁਕਮ ਦਿੱਤੇ ਹਨ।

ਅਦਾਲਤ ਦਾ ਇਹ ਫੈਸਲਾ ਹੋਰ ਸ਼ਹੀਦ ਫੌਜੀਆਂ ਦੇ ਪਰਿਵਾਰਾਂ ਲਈ ਵੀ ਉਮੀਦ ਦੀ ਕਿਰਨ ਹੈ। ਹਾਈਕੋਰਟ ਨੇ ਕਿਹਾ ਹੈ ਕਿ ਸ਼ਹੀਦ ਜਵਾਨਾਂ ਨੂੰ ਸ਼ਹੀਦ ਪੁਲਿਸ ਵਾਲਿਆਂ ਤੋਂ ਨੀਵਾਂ ਦਰਜਾ ਦੇਣਾ ਅਸਵੀਕਾਰਨਯੋਗ ਹੈ।

ਹਾਈਕੋਰਟ ‘ਚ ਦਾਇਰ ਪਟੀਸ਼ਨ ‘ਚ ਬਠਿੰਡਾ ਨਿਵਾਸੀ ਸਰਬਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਉਸ ਦਾ ਲੜਕਾ ਦਵਿੰਦਰ ਸਿੰਘ ਸੰਧੂ ਜਲ ਸੈਨਾ ‘ਚ ਲੈਫਟੀਨੈਂਟ ਪਾਇਲਟ ਸੀ। ਉਹ 1989 ਵਿੱਚ ਸ਼੍ਰੀਲੰਕਾ ਵਿੱਚ ਭਾਰਤ ਸਰਕਾਰ ਦੁਆਰਾ ਚਲਾਏ ਗਏ ਆਪਰੇਸ਼ਨ ਪਵਨ ਦੌਰਾਨ ਸ਼ਹੀਦ ਹੋਏ ਸਨ। ਪਟੀਸ਼ਨਕਰਤਾ ਦੇ ਪਰਿਵਾਰ ਵਿੱਚ ਹੁਣ ਸਿਰਫ਼ ਉਨ੍ਹਾਂ ਦਾ ਪੁੱਤਰ ਹੀ ਮੌਜੂਦ ਹੈ, ਜੋ ਪਰਿਵਾਰ ਦਾ ਸਹਾਰਾ ਹੈ ਅਤੇ ਸ਼ਹੀਦ ਸਰਬਜੀਤ ਸਿੰਘ ਸਿੱਧੂ ਦਾ ਭਤੀਜਾ ਹੈ।

ਪਟੀਸ਼ਨਰ ਦੇ ਪੋਤਰੇ ਨੇ ਪੰਜਾਬ ਸਰਕਾਰ ਦੀ ਮਾਣ-ਸਨਮਾਨ ਨੀਤੀ ਤਹਿਤ ਡੀਐਸਪੀ ਦੇ ਅਹੁਦੇ ’ਤੇ ਨਿਯੁਕਤੀ ਲਈ ਅਰਜ਼ੀ ਦਿੱਤੀ ਸੀ, ਪਰ ਇਸ ਨੂੰ ਮਨਜ਼ੂਰੀ ਨਹੀਂ ਮਿਲੀ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਇਸ ਨੀਤੀ ਤਹਿਤ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਭਤੀਜਿਆਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ ਪਰ ਸ਼ਹੀਦ ਜਵਾਨਾਂ ਦੇ ਮਾਮਲੇ ਵਿੱਚ ਅਜਿਹਾ ਨਹੀਂ ਕੀਤਾ ਗਿਆ।

ਹਾਈਕੋਰਟ ਨੇ ਕਿਹਾ ਕਿ ਦੇਸ਼ ਲਈ ਜਾਨਾਂ ਵਾਰਨ ਵਾਲੇ ਰੱਖਿਆ ਕਰਮੀਆਂ ਨੂੰ ਪੁਲਿਸ ਬਲ ‘ਚ ਸੇਵਾ ਕਰਦੇ ਹੋਏ ਸ਼ਹੀਦ ਹੋਏ ਜਵਾਨਾਂ ਨਾਲੋਂ ਹੇਠਲੇ ਪੱਧਰ ‘ਤੇ ਨਹੀਂ ਰੱਖਿਆ ਜਾ ਸਕਦਾ। ਸ਼ਹੀਦ ਫੌਜੀ ਜਵਾਨਾਂ ਦੇ ਆਸ਼ਰਿਤਾਂ ਦੇ ਦਾਅਵਿਆਂ ਨੂੰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਆਸ਼ਰਿਤਾਂ ਨਾਲੋਂ ਘੱਟ ਮਹੱਤਵ ਨਹੀਂ ਦਿੱਤਾ ਜਾ ਸਕਦਾ।

ਜੇਕਰ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਆਸ਼ਰਿਤਾਂ ਦਾ ਸਨਮਾਨ ਅਤੇ ਮੁੜ ਵਸੇਬਾ ਕਰਨਾ ਚਾਹੁੰਦੀ ਹੈ ਤਾਂ ਸ਼ਹੀਦ ਜਵਾਨਾਂ ਦੇ ਮਾਮਲੇ ਵਿੱਚ ਵੱਖਰਾ ਮਾਪਦੰਡ ਤੈਅ ਨਹੀਂ ਕੀਤਾ ਜਾ ਸਕਦਾ। ਅਜਿਹੇ ‘ਚ ਹਾਈਕੋਰਟ ਨੇ ਪਟੀਸ਼ਨਕਰਤਾ ਦੇ ਪੋਤੇ ਨੂੰ ਡੀਐੱਸਪੀ ਬਣਾਉਣ ‘ਤੇ 3 ਮਹੀਨਿਆਂ ‘ਚ ਫੈਸਲਾ ਲੈਣ ਦੇ ਹੁਕਮ ਦਿੱਤੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...