September 12, 2026, 7:10 am
----------- Advertisement -----------
HomeNewsLatest Newsਸੋਹਨਾ-ਮੋਹਨਾ ਚੋਣਾਂ 'ਚ ਰਚਣਗੇ ਇਤਿਹਾਸ, ਚੋਣ ਕਮਿਸ਼ਨ ਦੇ ਦਿੱਤੀ ਇਹ ਵੱਡੀ ਜ਼ਿੰਮੇਵਾਰੀ

ਸੋਹਨਾ-ਮੋਹਨਾ ਚੋਣਾਂ ‘ਚ ਰਚਣਗੇ ਇਤਿਹਾਸ, ਚੋਣ ਕਮਿਸ਼ਨ ਦੇ ਦਿੱਤੀ ਇਹ ਵੱਡੀ ਜ਼ਿੰਮੇਵਾਰੀ

Published on

----------- Advertisement -----------

ਚੰਡੀਗੜ੍ਹ: ਅੰਮ੍ਰਿਤਸਰ ਦੇ ਰਹਿਣ ਵਾਲੇ ਇੱਕੋ ਸਰੀਰ ‘ਚ ਜੁੜੇ ਜੌੜੇ ਭਰਾ ਸੋਹਨ ਸਿੰਘ ਅਤੇ ਮੋਹਨ ਸਿੰਘ, ਜਿਨ੍ਹਾਂ ਨੂੰ ਸੋਹਣਾ-ਮੋਹਨਾ ਵਜੋਂ ਜਾਣਿਆ ਜਾਂਦਾ ਹੈ, ਪਿਛਲੇ ਸਾਲ 18 ਸਾਲ ਦੇ ਹੋ ਗਏ ਹਨ, ਨੂੰ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਅੱਜ 12ਵੇਂ ਰਾਸ਼ਟਰੀ ਵੋਟਰ ਦਿਵਸ ਮੌਕੇ ਦੋ ਵੱਖ-ਵੱਖ ਵੋਟਰ ਫੋਟੋ ਸ਼ਨਾਖਤੀ ਕਾਰਡ (ਈਪੀਆਈਸੀ) ਸੌਂਪੇ। ਸੀਈਓ ਨੇ ਕਿਹਾ ਕਿ ਸੋਹਨਾ ਅਤੇ ਮੋਹਨਾ ਲਈ ਵਿਸ਼ੇਸ਼ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਦੋਵੇਂ ਵੱਖਰੇ ਤੌਰ ‘ਤੇ ਵੋਟ ਪਾ ਸਕਣ ਅਤੇ ਉਨ੍ਹਾਂ ਦੀ ਨਿੱਜਤਾ ਨੂੰ ਯਕੀਨੀ ਬਣਾਇਆ ਜਾ ਸਕੇ।

ਜ਼ਿਕਰਯੋਗ ਹੈ ਕਿ ਭਾਰਤੀ ਚੋਣ ਕਮਿਸ਼ਨ (ਈਸੀਆਈ) ਨੇ ਸੋਹਨਾ ਅਤੇ ਮੋਹਨਾ ਨੂੰ ਵੱਖਰੇ ਵੋਟਰ ਮੰਨਦਿਆਂ ਦੋਵਾਂ ਨੂੰ ਵਿਅਕਤੀਗਤ ਵੋਟਿੰਗ ਅਧਿਕਾਰ ਦੇਣ ਦਾ ਫੈਸਲਾ ਕੀਤਾ ਸੀ।
ਸੀ.ਈ.ਓ. ਨੇ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ) ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਦੌਰਾਨ ਨਵੇਂ ਬਣੇ ਪੰਜ ਵੋਟਰਾਂ ਨੂੰ ਈਪੀਆਈਸੀ ਕਾਰਡ ਸੰਕੇਤਕ ਰੂਪ ਵਿੱਚ ਸੌਂਪੇ, ਜਦਕਿ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ (ਡੀ.ਸੀ.-ਕਮ. -ਡੀ.ਈ.ਓ.), ਜੋ ਸਮਾਗਮ ਵਿੱਚ ਆਨਲਾਈਨ ਸ਼ਾਮਲ ਹੋਏ, ਨੇ ਜ਼ਿਲ੍ਹਾ ਪੱਧਰ ‘ਤੇ ਨਵੇਂ ਬਣੇ ਵੋਟਰਾਂ ਨੂੰ ਈਪੀਆਈਸੀ ਕਾਰਡ ਸੌਂਪੇ। ਇਸ ਮੌਕੇ ਮੁੱਖ ਚੋਣ ਕਮਿਸ਼ਨਰ (ਸੀ.ਈ.ਸੀ.) ਸ੍ਰੀ ਸੁਸ਼ੀਲ ਚੰਦਰਾ ਦਾ ਇੱਕ ਵੀਡੀਓ ਸੰਦੇਸ਼ ਵੀ ਚਲਾਇਆ ਗਿਆ।

ਇਸ ਦੌਰਾਨ, ਸੀ.ਈ.ਓ, ਵਧੀਕ ਸੀ.ਈ.ਓ. ਡੀ.ਪੀ.ਐਸ. ਖਰਬੰਦਾ, ਡੀ.ਈ.ਓਜ਼, ਅਧਿਕਾਰੀਆਂ ਅਤੇ ਹਾਜ਼ਰੀਨ ਨੇ ਲੋਕਤੰਤਰੀ ਚੋਣ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਦਾ ਵੀ ਪ੍ਰਣ ਲਿਆ। ਇਸ ਸਾਲ ਦੇ ਰਾਸ਼ਟਰੀ ਵੋਟਰ ਦਿਵਸ ਦਾ ਥੀਮ ਹੈ – ‘ਚੋਣਾਂ ਸਬੰਧੀ ਆਸਾਨ ਪਹੁੰਚ ਅਤੇ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ’।

ਡਾ. ਰਾਜੂ ਨੇ ‘ਨੋਅ ਯੂਅਰ ਕੈਂਡੀਡੇਟ’ ਮੋਬਾਈਲ ਐਪਲੀਕੇਸ਼ਨ ਦਾ ਪੋਸਟਰ ਵੀ ਜਾਰੀ ਕੀਤਾ, ਜਿਸ ਦੀ ਵਰਤੋਂ ਕਰਕੇ ਵੋਟਰ ਕਿਸੇ ਵੀ ਉਮੀਦਵਾਰ ਦੇ ਵੇਰਵੇ ਅਤੇ ਅਪਰਾਧਿਕ ਪਿਛੋਕੜ ਬਾਰੇ ਜਾਣਕਾਰੀ ਲੈ ਸਕਦੇ ਹਨ। ਉਨ੍ਹਾਂ ਨੇ ਮੋਬਾਈਲ ਐਪ ਦਾ ਇੱਕ ਡੈਮੋ ਵੀਡੀਓ ਵੀ ਲਾਂਚ ਕੀਤਾ ਅਤੇ ਸੂਬੇ ਦੇ ਵੋਟਰਾਂ ਨੂੰ ਐਪ ਡਾਊਨਲੋਡ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਲੜ ਰਹੇ ਉਮੀਦਵਾਰਾਂ ਦੇ ਅਪਰਾਧਿਕ ਪਿਛੋਕੜਾਂ ਬਾਰੇ ਵਿਆਪਕ ਪ੍ਰਚਾਰ ਅਤੇ ਵੱਧ ਤੋਂ ਵੱਧ ਜਾਗਰੂਕਤਾ ਪ੍ਰਦਾਨ ਕਰਨ ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਇਹ ਮੋਬਾਈਲ ਐਪ ਤਿਆਰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਇਸ ਦਾ ਲਿੰਕ ਕਮਿਸ਼ਨ ਦੀ ਵੈੱਬਸਾਈਟ ‘ਤੇ ਵੀ ਉਪਲਬਧ ਹੈ।

ਸਮਾਗਮ ਦੌਰਾਨ ਪਟਿਆਲਾ ਦੇ ਫਾਈਨ ਆਰਟਸ ਦੇ ਅਧਿਆਪਕ ਗੁਰਪ੍ਰੀਤ ਸਿੰਘ ਨੇ ਡੀਸੀ ਦਫ਼ਤਰ ਪਟਿਆਲਾ ਤੋਂ ਇੱਕ ਵਰਚੁਅਲ ਲਾਈਵ ਪੇਂਟਿੰਗ ਬਣਾਈ, ਜਦੋਂ ਕਿ ਮੋਗਾ ਦੇ ਥੀਏਟਰ ਕਲਾਕਾਰਾਂ (ਭੰਡਾਂ)- ਸੁਖਦੇਵ ਸਿੰਘ ਲੱਧੜ ਅਤੇ ਇੰਦਰ ਮਾਣੂੰਕੇ ਨੇ ਮੋਗਾ ਡੀਸੀ ਦਫਤਰ ਤੋਂ ਲਾਈਵ ਹੋ ਕੇ ਕਲਾਕਾਰੀ ਦਿਖਾਈ ਤਾਂ ਜੋ 20 ਫਰਵਰੀ, 2022 ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਜਾਗਰੂਕ ਅਤੇ ਉਤਸ਼ਾਹਿਤ ਕੀਤਾ ਜਾ ਸਕੇ।

ਸੀਈਓ ਨੇ ਲਘੂ ਫਿਲਮ ਮੁਕਾਬਲੇ ਅਤੇ ਪੋਸਟਰ ਡਿਜ਼ਾਈਨ ਮੁਕਾਬਲੇ ਦੇ ਜੇਤੂਆਂ ਦਾ ਐਲਾਨ ਵੀ ਕੀਤਾ। ਜੇਤੂਆਂ ਨੂੰ ਜ਼ਿਲ੍ਹਾ ਪੱਧਰ ‘ਤੇ ਇਨਾਮ ਅਤੇ ਇਨਾਮੀ ਰਾਸ਼ੀ ਦਿੱਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...

ਪੰਜਾਬ ‘ਚ ਬਿਜਲੀ ਸੰਕਟ ਡੂੰਘਾ, ਥਰਮਲ ਪਲਾਂਟਾਂ ‘ਚ ਕੋਲੇ ਦਾ ਕਾਲ; 16 ਹਜ਼ਾਰ ਮੈਗਾਵਾਟ ਟੱਪੀ ਮੰਗ

ਪੰਜਾਬ ਵਿੱਚ ਕੋਲੇ ਦੀ ਭਾਰੀ ਘਾਟ ਕਾਰਨ ਇੱਕ ਵਾਰ ਫਿਰ ਗੰਭੀਰ ਬਿਜਲੀ ਸੰਕਟ ਪੈਦਾ...

SIT ਅੱਗੇ ਪੇਸ਼ ਨਹੀਂ ਹੋਏ ਸੁਖਬੀਰ ਬਾਦਲ,30 ਸਤੰਬਰ ਤੱਕ ਬਿਜ਼ੀ ਹੋਣ ਦਾ ਦਿੱਤਾ ਹਵਾਲਾ, AAP ਨੇ ਬੋਲਿਆ ਹਮਲਾ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

Sri hemkund sahib ਦੀ ਯਾਤਰਾ ’ਤੇ ਭਾਰਤ ਆ ਰਹੇ ਸਿੱਖ ਸ਼ਰਧਾਲੂ ਨੂੰ ਪਾਕਸਿਤਾਨ ’ਚ ਰੋਕਿਆ, ਫ਼ੈਸਲਾਬਾਦ ਏਅਰਪੋਰਟ ‘ਤੇ ਕੱਢੀ ਰਾਤ

ਸ਼੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਭਾਰਤ ਆਉਣ ਦੀ ਤਿਆਰੀ ਕਰ ਰਹੇ ਪਾਕਿਸਤਾਨੀ ਸਿੱਖ...

ਬੈਂਕ ਜਾਣ ਵਾਲਿਆਂ ਲਈ ਵੱਡੀ ਖ਼ਬਰ, 11 ਤੋਂ 13 ਸਤੰਬਰ ਤੱਕ ਹੜਤਾਲ ‘ਤੇ ਰਹਿਣਗੇ ਕਰਮਚਾਰੀ, ਜਾਣੋ ਕਿਹੜੀਆਂ ਸੇਵਾਵਾਂ ਚਾਲੂ

ਜੇਕਰ ਤੁਸੀ 11 ਸਤੰਬਰ ਤੋਂ ਅਗਲੇ ਦਿਨਾਂ ਲਈ ਕਿਸੇ ਮਹੱਤਵਪੂਰਨ ਕੰਮ ਲਈ ਬੈਂਕ ਜਾਣਾ...

ਅਮਰੀਕਾ ਸਰਕਾਰ ਵਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਨਾਉਣਾ ਮੰਦਭਾਗਾ – ਐਡਵੋਕੇਟ ਧਾਮੀ

 ਅਮਰੀਕਾ ਸਰਕਾਰ ਦੇ ਹੋਮਲੈਂਡ ਸੁਰੱਖਿਆ ਵਿਭਾਗ ਵਲੋਂ ਐਕਸ (ਪਹਿਲਾਂ ਟਵਿੱਟਰ) ਰਾਹੀਂ ਸਾਹਮਣੇ ਆਏ ਇਕ...