November 18, 2026, 3:40 am
----------- Advertisement -----------
HomeNewsBreaking Newsਪਠਾਨਕੋਟ ਦੇ ਭੋਆ ਤੋਂ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰਪਾਲ ਗ੍ਰਿਫਤਾਰ

ਪਠਾਨਕੋਟ ਦੇ ਭੋਆ ਤੋਂ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰਪਾਲ ਗ੍ਰਿਫਤਾਰ

Published on

----------- Advertisement -----------
  • ਜੋਗਿੰਦਰ ਪਾਲ ‘ਤੇ ਨਾਜਾਇਜ਼ ਮਾਈਨਿੰਗ ਕਰਵਾਉਣ ਦਾ ਹੈ ਦੋਸ਼
  • ਪੰਜਾਬ ਦੀ ਮਾਨ ਸਰਕਾਰ ਨੇ ਨਾਜਾਇਜ਼ ਮਾਈਨਿੰਗ, ਭ੍ਰਿਸ਼ਟਾਚਾਰ ਅਤੇ ਗੈਰ-ਕਾਨੂੰਨੀ ਕਾਰਵਾਈਆਂ ਵਿਰੁੱਧ ਆਪਣੀ ‘ਜ਼ੀਰੋ ਟੋਲਰੈਂਸ’ ਨੀਤੀ ਦੀ ਪੁਸ਼ਟੀ ਕੀਤੀ
  • ਮੌਕੇ ਤੋਂ ਇੱਕ ਪੋਕਲੇਨ ਮਸ਼ੀਨ ਅਤੇ ਇੱਕ ਟਿੱਪਰ ਵੀ ਬਰਾਮਦ ਕੀਤਾ

ਪਠਾਨਕੋਟ/ਚੰਡੀਗੜ੍ਹ, 30 ਦਸੰਬਰ 2023 – ਗੈਰ-ਕਾਨੂੰਨੀ ਮਾਈਨਿੰਗ ‘ਤੇ ਸਖਤ ਰੁਖ ਅਖਤਿਆਰ ਕਰਦੇ ਹੋਏ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਪਠਾਨਕੋਟ ‘ਚ ਗੈਰ-ਕਾਨੂੰਨੀ ਮਾਈਨਿੰਗ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਪ੍ਰਸ਼ਾਸਨ ਨੇ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਭੋਆ ਨੂੰ ਗ੍ਰਿਫਤਾਰ ਕਰ ਲਿਆ ਹੈ। ਜੋਗਿੰਦਰ ਪਾਲ ‘ਤੇ ਨਾਜਾਇਜ਼ ਮਾਈਨਿੰਗ ਕਰਵਾਉਣ ਦਾ ਦੋਸ਼ ਹੈ।

ਦੱਸ ਦੇਈਏ ਕਿ “ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭੋਆ ਤੋਂ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਨੂੰ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕਰਕੇ ਭ੍ਰਿਸ਼ਟਾਚਾਰ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਆਪਣੀ ‘ਜ਼ੀਰੋ ਟੋਲਰੈਂਸ’ ਨੀਤੀ ਦੀ ਪੁਸ਼ਟੀ ਕੀਤੀ ਹੈ।

ਸ਼ੁੱਕਰਵਾਰ ਨੂੰ ਰਾਵੀ ਨਦੀ ਦੇ ਨੇੜੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਭੋਆ ਦੀ ਪਤਨੀ ਦੀ ਮਲਕੀਅਤ ਵਾਲੀ ਇਕ ਕਰੱਸ਼ਰ ਵਾਲੀ ਜਗ੍ਹਾ ‘ਤੇ ਗੈਰ-ਕਾਨੂੰਨੀ ਮਾਈਨਿੰਗ ਦਾ ਪਤਾ ਲੱਗਾ। ਐਸ.ਡੀ.ਓ ਮਾਈਨਿੰਗ ਮੌਕੇ ‘ਤੇ ਪਹੁੰਚੇ ਸਨ। ਜਿਨ੍ਹਾਂ ਨੇ ਪੋਕਲੇਨ ਮਸ਼ੀਨਾਂ ਅਤੇ ਟਿੱਪਰਾਂ ਰਾਹੀਂ ਵੱਡੀ ਮਾਤਰਾ ਵਿੱਚ ਮਾਈਨਿੰਗ ਹੋਣ ਦੀ ਪੁਸ਼ਟੀ ਕੀਤੀ ਹੈ।

ਜੋਗਿੰਦਰ ਪਾਲ ਭੋਆ ਨੇ ਵੀ ਕਾਨੂੰਨੀ ਪ੍ਰਕਿਰਿਆ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ। ਪਰ ਪ੍ਰਸ਼ਾਸਨ ਨੇ ਉਸ ਨੂੰ ਅਤੇ ਉਸ ਦੇ ਇੱਕ ਸਾਥੀ ਸੁਰਜੀਤ ਸਿੰਘ ਉਰਫ਼ ਲਾਡੀ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ। ਮੌਕੇ ਤੋਂ ਇੱਕ ਪੋਕਲੇਨ ਮਸ਼ੀਨ ਅਤੇ ਇੱਕ ਟਿੱਪਰ ਵੀ ਬਰਾਮਦ ਕੀਤਾ ਗਿਆ ਹੈ।

ਮਾਈਨਿੰਗ ਅਧਿਕਾਰੀ ਦੇ ਬਿਆਨਾਂ ’ਤੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਭੋਆ ਸਮੇਤ ਸਾਰੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...