November 19, 2026, 9:12 am
----------- Advertisement -----------
HomeNewsBreaking Newsਅੰਮ੍ਰਿਤਸਰ ਤੋਂ ਦਿੱਲੀ ਲਈ ਵੰਦੇ ਭਾਰਤ ਰੇਲਗੱਡੀ ਰਵਾਨਾ, ਰਾਜਪਾਲ ਬਨਵਾਰੀ ਲਾਲ ਤੇ...

ਅੰਮ੍ਰਿਤਸਰ ਤੋਂ ਦਿੱਲੀ ਲਈ ਵੰਦੇ ਭਾਰਤ ਰੇਲਗੱਡੀ ਰਵਾਨਾ, ਰਾਜਪਾਲ ਬਨਵਾਰੀ ਲਾਲ ਤੇ ਸੰਸਦ ਮੈਂਬਰ ਗੁਰਜੀਤ ਔਜਲਾ ਨੇ ਦਿੱਤੀ ਹਰੀ ਝੰਡੀ

Published on

----------- Advertisement -----------
  • 5 ਘੰਟੇ ‘ਚ ਤੈਅ ਹੋਵੇਗਾ ਸਫਰ

ਅੰਮ੍ਰਿਤਸਰ, 30 ਦਸੰਬਰ 2023 – ਅੰਮ੍ਰਿਤਸਰ ਤੋਂ ਵੰਦੇ ਭਾਰਤ ਰੇਲ ਗੱਡੀ ਅੰਮ੍ਰਿਤਸਰ ਅਤੇ ਪੁਰਾਣੀ ਦਿੱਲੀ ਰੇਲਵੇ ਸਟੇਸ਼ਨ ਦੇ ਵਿਚਕਾਰ ਰਵਾਨਾ ਹੋਈ ਹੈ। ਇਸ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤਾ ਹੈ। ਟ੍ਰੇਨ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।

ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਹਰ ਪਾਸੇ ਵਿਕਾਸ ਦੀ ਰਫ਼ਤਾਰ ਬਹੁਤ ਤੇਜ਼ੀ ਨਾਲ ਵੱਧ ਰਹੀ ਹੈ। ਅੱਜ ਦੇਸ਼ ਭਰ ਵਿੱਚ ਅੱਠ ਟਰੇਨਾਂ ਚੱਲੀਆਂ ਹਨ। ਪੰਜਾਬ ਦੇ ਲੋਕਾਂ ਨੂੰ ਤੇਜ ਪ੍ਰਧਾਨ ਮੰਤਰੀ ਵੱਲੋਂ ਬਹੁਤ ਵੱਡਾ ਤੋਹਫਾ ਮਿਲਿਆ ਹੈ ਜਿਸ ਦਾ ਸਮਾਜ ਦੇ ਹਰ ਵਰਗ ਨੂੰ ਫਾਇਦਾ ਹੋਵੇਗਾ।

ਹਰਿਆਣਾ-ਪੰਜਾਬ ਨੂੰ 2 ਵੰਦੇ ਭਾਰਤ ਟਰੇਨਾਂ ਮਿਲੀਆਂ ਹਨ। ਇਨ੍ਹਾਂ ਵਿੱਚੋਂ ਇੱਕ ਰੇਲ ਗੱਡੀ ਨਵੀਂ ਦਿੱਲੀ ਰੇਲਵੇ ਸਟੇਸ਼ਨ ਤੋਂ ਜੰਮੂ-ਕਸ਼ਮੀਰ ਦੇ ਮਾਤਾ ਵੈਸ਼ਨੋ ਦੇਵੀ ਕਟੜਾ ਸਟੇਸ਼ਨ ਤੋਂ ਹਰਿਆਣਾ-ਪੰਜਾਬ ਦੇ ਰਸਤੇ ਚੱਲੇਗੀ। ਦੂਜੀ ਵੰਦੇ ਭਾਰਤ ਟਰੇਨ ਅੰਮ੍ਰਿਤਸਰ ਅਤੇ ਪੁਰਾਣੀ ਦਿੱਲੀ ਰੇਲਵੇ ਸਟੇਸ਼ਨ ਦੇ ਵਿਚਕਾਰ ਚੱਲੇਗੀ।

ਵੰਦੇ ਭਾਰਤ ਰੇਲ ਗੱਡੀ ਅੰਮ੍ਰਿਤਸਰ ਤੋਂ ਦਿੱਲੀ ਪਹੁੰਚਣ ਲਈ 5.45 ਘੰਟੇ ਦਾ ਸਫ਼ਰ ਤੈਅ ਕਰੇਗੀ। ਵੰਦੇ ਭਾਰਤ ਪਹਿਲੇ ਦਿਨ ਸਵੇਰੇ 11.45 ਵਜੇ ਰਵਾਨਾ ਹੋਵੇਗੀ ਅਤੇ ਸ਼ਾਮ 5 ਵਜੇ ਦਿੱਲੀ ਪਹੁੰਚੇਗੀ। ਰੁਟੀਨ ਅਨੁਸਾਰ ਇਹ ਟਰੇਨ ਅੰਮ੍ਰਿਤਸਰ ਤੋਂ 8.05 ਵਜੇ ਚੱਲੇਗੀ ਅਤੇ 1.30 ਵਜੇ ਦਿੱਲੀ ਪਹੁੰਚੇਗੀ।

ਇਸ ਦੇ ਰੁਕਣ ਵਾਲੇ ਸਥਾਨ ਬਿਆਸ, ਜਲੰਧਰ ਕੈਂਟ, ਫਗਵਾੜਾ, ਲੁਧਿਆਣਾ ਅਤੇ ਅੰਬਾਲਾ ਕੈਂਟ ਹੋਣਗੇ। ਵੰਦੇ ਭਾਰਤ ਟਰੇਨ ਦਾ ਕਿਰਾਇਆ ਸਵਰਨ ਸ਼ਤਾਬਦੀ ਨਾਲੋਂ ਵੱਧ ਹੈ ਜਦਕਿ ਸਮੇਂ ਦਾ ਅੰਤਰ ਸਿਰਫ਼ 25 ਮਿੰਟ ਹੈ। ਸਵਰਨ ਸ਼ਤਾਬਦੀ ਵੀ ਅੰਮ੍ਰਿਤਸਰ ਤੋਂ ਦਿੱਲੀ ਦੀ ਪਸੰਦੀਦਾ ਟਰੇਨ ਹੈ। ਜਿਸ ਵਿੱਚ ਆਮ ਲੋਕਾਂ ਦੇ ਨਾਲ ਵਪਾਰੀ ਵਰਗ ਵੀ ਸਫਰ ਕਰਦਾ ਹੈ।

ਇਹ ਟਰੇਨ ਅੰਮ੍ਰਿਤਸਰ ਤੋਂ ਹਫ਼ਤੇ ਦੇ ਸਾਰੇ ਦਿਨ ਸ਼ਾਮ 4.50 ਵਜੇ ਰਵਾਨਾ ਹੁੰਦੀ ਹੈ ਅਤੇ ਰਾਤ 11.50 ਵਜੇ ਦਿੱਲੀ ਪਹੁੰਚਦੀ ਹੈ। ਜਦਕਿ ਵੰਦੇ ਭਾਰਤ ਟ੍ਰੇਨ ਸਵੇਰੇ 8.05 ਵਜੇ ਰਵਾਨਾ ਹੋਵੇਗੀ ਅਤੇ 1.30 ਵਜੇ ਦਿੱਲੀ ਪਹੁੰਚੇਗੀ। ਸ਼ਾਮ ਨੂੰ ਦਿੱਲੀ ਪਹੁੰਚਣ ਲਈ ਰੇਲਗੱਡੀ ਦੀ ਉਡੀਕ ਕਰ ਰਹੇ ਲੋਕਾਂ ਨੂੰ ਮਦਦ ਮਿਲੇਗੀ ਪਰ ਚੇਅਰ ਕਾਰ ਲਈ 1.4 ਗੁਣਾ ਵੱਧ ਕਿਰਾਇਆ ਅਤੇ ਐਗਜ਼ੀਕਿਊਟਿਵ ਕਲਾਸ ਲਈ 1.3 ਗੁਣਾ ਵੱਧ ਕਿਰਾਇਆ ਲੋਕਾਂ ਨੂੰ ਨਿਰਾਸ਼ ਕਰ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...