ਕੁਝ ਸ਼ਰਾਰਤੀ ਅਨਸਰਾਂ ਵੱਲੋਂ ਪੰਜਾਬ ਦੇ ਅਬੋਹਰ ‘ਚ ਸ਼ਹੀਦ ਊਧਮ ਸਿੰਘ ਚੌਂਕ ਵਿੱਚ ਸਥਾਪਿਤ ਸ਼ਹੀਦ ਊਧਮ ਸਿੰਘ ਦੇ ਬੁੱਤ ਨਾਲ ਛੇੜਛਾੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਾਣਕਾਰੀ ਅਨੁਸਾਰ ਸ਼ਹੀਦ ਊਧਮ ਸਿੰਘ ਦੇ ਬੁੱਤ ਹੱਥ ਵਿੱਚ ਫੜੀ ਪਿਸਤੌਲ ਚੋਰੀ ਕਰ ਲਈ ਗਈ।
ਇਸ ਘਟਨਾ ‘ਤੇ ਸ਼ਹਿਰ ਦੀਆਂ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਡੂੰਘੇ ਰੋਸ ਦਾ ਪ੍ਰਗਟਾਵਾ ਕਰਦਿਆਂ ਇਸ ਘਟਨਾ ਦੀ ਸਖ਼ਤ ਨਿਖੇਧੀ ਕੀਤੀ | ਸੂਚਨਾ ਮਿਲਦੇ ਹੀ ਥਾਣਾ ਸਿਟੀ 1 ਦੇ ਇੰਚਾਰਜ ਸੁਨੀਲ ਕੁਮਾਰ ਆਪਣੀ ਟੀਮ ਨਾਲ ਮੌਕੇ ‘ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ। ਇਸ ਘਟਨਾ ਦਾ ਪਤਾ ਸ਼ਹਿਰ ਵਾਸੀਆਂ ਨੂੰ ਉਦੋਂ ਲੱਗਾ ਜਦੋਂ ਉਹ ਸਵੇਰ ਦੀ ਸੈਰ ਲਈ ਨਿਕਲੇ ਸਨ ਤਾਂ ਊਧਮ ਸਿੰਘ ਦੇ ਬੁੱਤ ਦਾ ਹੱਥ ਟੁੱਟਿਆ ਹੋਇਆ ਸੀ ਅਤੇ ਪਿਸਤੌਲ ਵੀ ਨਹੀਂ ਸੀ।
ਥਾਣਾ ਇੰਚਾਰਜ ਨੇ ਕਿਹਾ ਕਿ ਸ਼ਹੀਦਾਂ ਦਾ ਅਪਮਾਨ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਸਮਾਜ ਵਿਰੋਧੀ ਅਨਸਰਾਂ ਦਾ ਜਲਦੀ ਹੀ ਪਤਾ ਲਗਾ ਲਿਆ ਜਾਵੇਗਾ ਅਤੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਭੇਜਿਆ ਜਾਵੇਗਾ। ਦੱਸ ਦਈਏ ਕਿ ਹਾਲ ਹੀ ਵਿੱਚ ਇਸ ਬੁੱਤ ਦਾ ਉਦਘਾਟਨ ਸੂਬੇ ਦੇ ਕੈਬਨਿਟ ਮੰਤਰੀ ਅਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਕੀਤਾ ਗਿਆ ਸੀ।
ਘਟਨਾ ਦੀ ਸੂਚਨਾ ਮਿਲਦੇ ਹੀ ‘ਆਪ’ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲੈਣ ਉਪਰੰਤ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਸ਼ਹੀਦ ਸਾਡੇ ਸਮਾਜ ਦੇ ਨਾਇਕ ਹਨ ਅਤੇ ਉਹਨਾਂ ਦੀ ਕੁਰਬਾਨੀ ਕਾਰਨ ਹੀ ਅਸੀਂ ਅੱਜ ਜਿਉਂਦੇ ਹਾਂ। ਸ਼ਹੀਦਾਂ ਦਾ ਇਸ ਤਰ੍ਹਾਂ ਦਾ ਅਪਮਾਨ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ।
----------- Advertisement -----------
ਅਬੋਹਰ ‘ਚ ਸ਼ਹੀਦ ਊਧਮ ਸਿੰਘ ਦੇ ਬੁੱਤ ਨੂੰ ਸ਼ਰਾਰਤੀ ਅਨਸਰਾਂ ਨੇ ਪਹੁੰਚਾਇਆ ਨੁਕਸਾਨ
Published on
----------- Advertisement -----------
----------- Advertisement -----------












