ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਬੁੱਧਵਾਰ ਨੂੰ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਅਰਦਾਸ ਕੀਤੀ ਕਿ ਜਿਨ੍ਹਾਂ ਨੇ ਬੇਅਦਬੀ ਕੀਤੀ , ਕਾਰਵਾਈ ਅਤੇ ਇਸ ‘ਤੇ ਰਾਜਨੀਤੀ ਕਰਨ ਵਾਲਿਆਂ ਦਾ ਕੱਖ ਨਾ ਰਹੇ ।
ਸੁਖਬੀਰ ਬਾਦਲ ਨੇ ਦੱਸਿਆ ਕਿ ਅੱਜ ਉਨ੍ਹਾਂ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ ਹੈ। ਉਨ੍ਹਾਂ ਨੇ ਅਰਦਾਸ ਕੀਤੀ, ਜਿਸ ਵਿੱਚ ਉਨ੍ਹਾਂ ਨੇ ਬੇਅਦਬੀ ਦੇ ਦੋਸ਼ੀਆਂ, ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਅਤੇ ਇਸ ‘ਤੇ ਰਾਜਨੀਤੀ ਕਰਨ ਵਾਲਿਆਂ ਤੋਂ ਕੁਝ ਨਾ ਬਚਣ ਦੀ ਅਰਦਾਸ ਕੀਤੀ। ਇਸ ਦੌਰਾਨ ਸੁਖਬੀਰ ਨੇ ਕਾਂਗਰਸ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਕਾਂਗਰਸ ਨੇ ਪੰਜ ਸਾਲ ਸਿਰਫ ਰਾਜਨੀਤੀ ਕੀਤੀ ਹੈ।
ਇਸ ਦੇ ਨਾਲ ਹੀ ਇਸ ਦੀ ਜਾਂਚ ਆਈਜੀ ਕੁੰਵਰ ਵਿਜੇ ਪ੍ਰਤਾਪ ਨੂੰ ਦਿੱਤੀ ਗਈ ਸੀ। ਉਨ੍ਹਾਂ ਦਾ ਇੱਕ ਹੀ ਮਕਸਦ ਸੀ, ਬਾਦਲ ਪਰਿਵਾਰ ਨੂੰ ਨਿਸ਼ਾਨਾ ਬਣਾਉਣਾ। ਪਰ ਰੱਬ ਨੇ ਮਿਹਰ ਕੀਤੀ ਅਤੇ ਅਦਾਲਤ ਨੇ ਹੀ ਆਪਣੀ ਫਾਈਲ ਨੂੰ ਪਾਸੇ ਰੱਖਦਿਆਂ ਕਿਹਾ ਕਿ ਇਸ ਵਿੱਚ ਰਾਜਨੀਤੀ ਕੀਤੀ ਗਈ ਹੈ। ਅੱਜ ਕੁੰਵਰ ਵਿਜੇ ਪ੍ਰਤਾਪ ਦੀ ਨੌਕਰੀ ਵੀ ਖੁੱਸ ਗਈ ਹੈ।
----------- Advertisement -----------
ਬੇਅਦਬੀ ਤੇ ਰਾਜਨੀਤੀ ਕਰਨ ਵਾਲਿਆਂ ਦਾ ਕੱਖ ਨਾ ਰਹੇ – ਸੁਖਬੀਰ ਬਾਦਲ
Published on
----------- Advertisement -----------
----------- Advertisement -----------












