ਪੰਜਾਬ ਦੇ ਮਾਡਲ ਟਾਊਨ ਜਲੰਧਰ ‘ਚ ਹਾਰਟ ਅਟੈਕ ਵਾਲੇ ਪਰੌਂਠੇ ਬਣਾਉਣ ਵਾਲੇ ਵੀਰ ਦਵਿੰਦਰ ਸਿੰਘ ਨੂੰ ਕਾਮੇਡੀਅਨ ਕਪਿਲ ਸ਼ਰਮਾ ਨੂੰ ਪਰੌਂਠੇ ਖੁਆਉਣੇ ਮਹਿੰਗੇ ਪੈ ਗਏ। ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਨ ‘ਤੇ ਜਲੰਧਰ ਪੁਲਿਸ ਨੇ ਵੀਰ ਦਵਿੰਦਰ ਸਿੰਘ ਖਿਲਾਫ ਮਾਮਲਾ ਦਰਜ ਕੀਤਾ।
ਹਾਲਾਂਕਿ, ਉਸ ਨੂੰ ਗ੍ਰਿਫਤਾਰ ਕਰ ਤੋਂ ਬਾਅਦ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ। ਇਸ ਦੌਰਾਨ ਵੀਰ ਦਵਿੰਦਰ ਸਿੰਘ ਨੇ ਦੋਸ਼ ਲਾਇਆ ਕਿ ਥਾਣਾ 6 ਦੀ ਪੁਲਸ ਨੇ ਉਸ ਦੀ ਕੁੱਟਮਾਰ ਕੀਤੀ ਹੈ। ਜਾਣਕਾਰੀ ਅਨੁਸਾਰ ਥਾਣਾ ਸਦਰ-6 ਦੀ ਪੁਲਸ ਨੇ ਵੀਰ ਦਵਿੰਦਰ ਸਿੰਘ ਖਿਲਾਫ ਮਾਮਲਾ ਦਰਜ ਕੀਤਾ। ਮਾਮਲੇ ਵਿੱਚ ਆਈਪੀਸੀ ਦੀ ਧਾਰਾ 188 ਲਗਾਈ ਗਈ। ਕੇਸ ਵਿੱਚ ਕਿਹਾ ਗਿਆ ਹੈ ਕਿ ਵੀਰ ਦਵਿੰਦਰ ਨੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਦੀ ਉਲੰਘਣਾ ਕਰਕੇ ਰਾਤ ਨੂੰ ਆਪਣਾ ਸਟਾਲ ਲਗਾ ਕੇ ਪਰੌਂਠੇ ਵੇਚੇ।
ਵੀਰ ਦਵਿੰਦਰ ਨੇ ਦੋਸ਼ ਲਾਇਆ ਕਿ ਐੱਸਐੱਚਓ ਨੇ ਆਪਣੀ ਟੀਮ ਨਾਲ ਮਿਲ ਕੇ ਉਸ ਦੀ ਕੁੱਟਮਾਰ ਕੀਤੀ। ਇਸ ਸਬੰਧੀ ਥਾਣਾ ਸਦਰ-6 ਦੇ ਐਸਐਚਓ ਨੇ ਦੱਸਿਆ ਕਿ ਇਲਾਕੇ ਦੇ ਲੋਕਾਂ ਵੱਲੋਂ ਸ਼ਿਕਾਇਤ ਦਿੱਤੀ ਗਈ ਸੀ ਕਿ ਉਕਤ ਥਾਂ ’ਤੇ ਰਾਤ ਦੇ 2 ਵਜੇ ਤੱਕ ਪਰੌਂਠੇ ਵੇਚੇ ਜਾਂਦੇ ਹਨ। ਜਿਸ ਕਾਰਨ ਉਨ੍ਹਾਂ ਦਾ ਇਲਾਕਾ ਕਾਫੀ ਗੰਦਾ ਰਹਿੰਦਾ ਹੈ। ਇਸ ਬਾਰੇ ਵੀਰ ਦਵਿੰਦਰ ਨੂੰ ਪਹਿਲਾਂ ਵੀ ਉੱਚ ਅਧਿਕਾਰੀਆਂ ਨੇ ਸਮਝਾਇਆ ਸੀ ਪਰ ਉਹ ਨਹੀਂ ਸਮਝਿਆ। ਜਿਸ ਕਾਰਨ ਮਾਮਲਾ ਦਰਜ ਕੀਤਾ ਗਿਆ। ਜਿੱਥੋਂ ਤੱਕ ਕੁੱਟਮਾਰ ਦਾ ਸਵਾਲ ਹੈ, ਉਸ ‘ਤੇ ਥਾਣੇ ‘ਚ ਕੋਈ ਹਮਲਾ ਜਾਂ ਕੁੱਟਮਾਰ ਨਹੀਂ ਕੀਤੀ ਗਈ। ਸਾਰੇ ਦੋਸ਼ ਝੂਠੇ ਹਨ।
----------- Advertisement -----------
ਕਾਮੇਡੀਅਨ ਕਪਿਲ ਸ਼ਰਮਾ ਨੂੰ ਪਰੌਂਠੇ ਖਵਾਉਣ ਵਾਲੇ ਵਿਅਕਤੀ ਖਿਲਾਫ FIR
Published on
----------- Advertisement -----------
----------- Advertisement -----------












