ਪੰਜਾਬ ਵਿੱਚ ਲੋਕਾਂ ਨੇ ਨਵੇਂ ਸਾਲ ਦੀ ਸ਼ੁਰੂਆਤ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਨਾਲ ਕੀਤੀ ਹੈ। ਸੂਬੇ ‘ਚ 80 ਥਾਵਾਂ ‘ਤੇ ਲੋਕਾਂ ਨੂੰ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਨ੍ਹਾਂ ਖੇਤਰਾਂ ਵਿੱਚ ਡੇਰਾ ਬਾਬਾ ਨਾਨਕ ਤੋਂ ਪੰਜਾਬ ਦਾ ਪ੍ਰਵੇਸ਼ ਦੁਆਰ ਡੇਰਾਬੱਸੀ ਤੱਕ ਸ਼ਾਮਲ ਹੈ। ਹਰ ਪਾਸੇ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ।
ਚੰਡੀਗੜ੍ਹ ਅਤੇ ਪੰਜਾਬ ਵਿੱਚ ਅੱਜ ਅਤੇ ਅਗਲੇ ਪੰਜ ਦਿਨਾਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਠੰਡ ਵੀ ਵਧੇਗੀ। ਅਜਿਹੇ ‘ਚ ਲੋਕਾਂ ਨੂੰ ਆਪਣਾ ਧਿਆਨ ਵੀ ਰੱਖਣਾ ਹੋਵੇਗਾ। ਆਪਣੀ ਚਮੜੀ ਚ ਨਮੀ ਬਣਾਈ ਰੱਖਣ ਲਈ ਕਰੀਮ ਅਤੇ ਤੇਲ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ ਨਾਲ ਹੀ, ਬਿਨਾਂ ਕਿਸੇ ਜਰੂਰੀ ਕੰਮ ਦੇ ਘਰੋਂ ਬਾਹਰ ਨਿਕਲਣ ਤੋਂ ਬਚਣਾ ਚਾਹੀਦਾ ਹੈ।
ਇਸ ਦੇ ਨਾਲ ਹੀ ਸਰਕਾਰ ਨੇ ਸੂਬੇ ਵਿੱਚ ਆਂਗਣਵਾੜੀ ਕੇਂਦਰਾਂ ਦਾ ਸਮਾਂ ਵੀ ਬਦਲ ਦਿੱਤਾ ਹੈ। ਹੁਣ ਕੇਂਦਰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਖੁੱਲ੍ਹਣਗੇ। ਇਹ ਹੁਕਮ 14 ਜਨਵਰੀ ਤੱਕ ਲਾਗੂ ਰਹੇਗਾ। ਪੰਜਾਬ ਸਰਕਾਰ ਵਲੋਂ ਸੂਬੇ ਵਿਚ ਵਧਦੀ ਠੰਢ ਤੇ ਧੁੰਦ ਦੇ ਮੱਦੇਨਜ਼ਰ ਸਮੂਹ ਸਰਕਾਰੀ, ਪ੍ਰਾਈਵੇਟ ਅਤੇ ਏਡਿਡ ਸਕੂਲਾਂ ਦਾ ਸਮਾਂ ਵੀ ਬਦਲ ਦਿੱਤਾ ਗਿਆ ਹੈ। ਜਾਣਕਾਰੀ ਲਈ ਦੱਸ ਦਈਏ ਕਿ, 1 ਜਨਵਰੀ 2024 ਤੋਂ ਸਾਰੇ ਸਕੂਲ 10 ਵਜੇ ਲੱਗਿਆ ਕਰਨਗੇ, ਜਦੋਂਕਿ 3 ਵਜੇ ਛੁੱਟੀ ਹੋਇਆ ਕਰੇਗੀ।
----------- Advertisement -----------
ਪੰਜਾਬ ‘ਚ ਸੰਘਣੀ ਧੁੰਦ ਤੇ ਠੰਡ ਨਾਲ ਨਵੇਂ ਸਾਲ ਦੀ ਸ਼ੁਰੂਆਤ, ਮੌਸਮ ਵਿਭਾਗ ਵੱਲੋ ਅਲਰਟ ਜਾਰੀ
Published on
----------- Advertisement -----------
----------- Advertisement -----------












