ਪੰਜਾਬ ਦੇ ਲੋਕਾਂ ਲਈ ਨਵੇਂ ਸਾਲ ਦੀ ਸ਼ੁਰੂਆਤ ਬਹੁਤ ਵਧੀਆ ਹੋਈ ਹੈ। ਸੂਬੇ ‘ਚ ਬਿਜਲੀ ਸੰਕਟ ਨਾਲ ਨਿਜਿੱਠਣ ਅਤੇ ਲੋਕਾਂ ਨੂੰ ਸਸਤੇ ਭਾਅ ‘ਤੇ ਬਿਜਲੀ ਮੁਹੱਈਆ ਕਰਵਾਉਣ ਲਈ ਸਰਕਾਰ ਦੀਆਂ ਕੋਸ਼ਿਸ਼ਾਂ ਸਫਲ ਰਹੀਆਂ ਹਨ। ਸਰਕਾਰ ਨੇ ਗੋਇੰਦਵਾਲ ਸਾਹਿਬ ਦੇ ਪ੍ਰਾਈਵੇਟ ਥਰਮਲ ਪਲਾਂਟ ਨੂੰ ਖਰੀਦ ਕੇ ਸੂਬੇ ਦੇ ਲੋਕਾਂ ਨੂੰ ਨਵੇਂ ਸਾਲ ਦਾ ਤੋਹਫਾ ਦਿੱਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ 540 ਮੈਗਾਵਾਟ ਦਾ ਗੋਇੰਦਵਾਲ ਥਰਮਲ ਪਲਾਂਟ 1080 ਕਰੋੜ ਰੁਪਏ ਵਿੱਚ ਖਰੀਦਿਆ ਹੈ। ਇਸ ਨੂੰ ਹੈਦਰਾਬਾਦ ਦੇ ਨੈਸ਼ਨਲ ਕੰਪਨੀ ਲਾਅ ਟ੍ਰਿਬਿਊਨਲ ਨੇ 22 ਦਸੰਬਰ ਨੂੰ ਮਨਜ਼ੂਰੀ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਪਾਵਰਕੌਮ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝੀ ਕੀਤੀ ਹੈ।
ਪ੍ਰਾਈਵੇਟ ਥਰਮਲ ਪਲਾਂਟ ਨੂੰ ਖਰੀਦਣ ਤੋਂ ਬਾਅਦ ਸਰਕਾਰ ਨੇ ਇਸ ਨੂੰ ‘ਗੁਰੂ ਅਮਰਦਾਸ ਥਰਮਲ ਪਾਵਰ ਲਿਮਟਿਡ’ ਦਾ ਨਾਮ ਦਿੱਤਾ ਹੈ ਪੰਜਾਬ ‘ਚ ਇਸ ਤੋਂ ਪਹਿਲਾਂ ਬਠਿੰਡਾ ‘ਚ ਗੁਰੂ ਨਾਨਕ ਦੇਵ ਜੀ ਦੇ ਨਾਂ ‘ਤੇ, ਲਹਿਰਾ ਮੁਹੱਬਤ ‘ਚ ਗੁਰੂ ਗੋਬਿੰਦ ਸਾਹਿਬ ਦੇ ਨਾਂ ‘ਤੇ ਅਤੇ ਰੋਪੜ ‘ਚ ਗੁਰੂ ਗੋਬਿੰਦ ਸਿੰਘ ਦੇ ਨਾਂ ‘ਤੇ ਥਰਮਲ ਬਣ ਚੁੱਕਾ ਹੈ। 1 ਜਨਵਰੀ 2018 ਨੂੰ ਕਾਂਗਰਸ ਸਰਕਾਰ ਨੇ ਬਠਿੰਡਾ ਥਰਮਲ ਅਤੇ ਰੋਪੜ ਦੇ ਦੋ ਯੂਨਿਟ ਬੰਦ ਕਰ ਦਿੱਤੇ ਸਨ। ਗੋਇੰਦਵਾਲ ਥਰਮਲ ਪਲਾਟ ਦੀ ਖਰੀਦ ਜਨਤਕ ਖੇਤਰ ਨੂੰ ਮਜ਼ਬੂਤ ਕਰੇਗੀ।
ਪੰਜਾਬ ਮੰਤਰੀ ਮੰਡਲ ਨੇ 10 ਜੂਨ, 2023 ਨੂੰ ਗੋਇੰਦਵਾਲ ਥਰਮਲ ਪਲਾਂਟ ਦੀ ਖਰੀਦ ਲਈ ਹਰੀ ਝੰਡੀ ਦਿੱਤੀ ਸੀ।
ਬਿਜਲੀ ਵਿਭਾਗ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਅਤੇ ਪਾਵਰਕੌਮ ਦੇ ਸੀਐਮਡੀ ਬਲਦੇਵ ਸਿੰਘ ਸਰਾ ਨੇ ਖਰੀਦ ਪ੍ਰਕਿਰਿਆ ਵਿੱਚ ਅਹਿਮ ਭੂਮਿਕਾ ਨਿਭਾਈ।
----------- Advertisement -----------
ਨਵੇਂ ਸਾਲ ਦਾ ਤੋਹਫ਼ਾ: ਪੰਜਾਬ ਸਰਕਾਰ ਨੇ ਖਰੀਦਿਆ ਗੋਇੰਦਵਾਲ ਥਰਮਲ ਪਲਾਂਟ
Published on
----------- Advertisement -----------
----------- Advertisement -----------












