November 19, 2026, 8:54 am
----------- Advertisement -----------
HomeNewsLatest Newsਨਵੇਂ ਸਾਲ ਦੀ ਆਮਦ ’ਤੇ ਵੱਡੀ ਗਿਣਤੀ ’ਚ ਸੰਗਤ ਸ੍ਰੀ ਦਰਬਾਰ ਸਾਹਿਬ...

ਨਵੇਂ ਸਾਲ ਦੀ ਆਮਦ ’ਤੇ ਵੱਡੀ ਗਿਣਤੀ ’ਚ ਸੰਗਤ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਨਤਮਸਤਕ

Published on

----------- Advertisement -----------

ਸਾਲ 2024 ਦਾ ਅੰਮ੍ਰਿਤਸਰ ਵਿੱਚ ਸ਼ਾਨਦਾਰ ਸਵਾਗਤ ਕੀਤਾ ਗਿਆ। ਰਾਤ ਦੇ 12 ਵੱਜਦੇ ਹੀ ਆਤਿਸ਼ਬਾਜ਼ੀ ਦੀ ਰੋਸ਼ਨੀ ਨਾਲ ਅਸਮਾਨ ਰੰਗੀਨ ਹੋ ਗਿਆ। ਇਸ ਦੇ ਨਾਲ ਹੀ ਨਵਾਂ ਸਾਲ ਮਨਾਉਣ ਲਈ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀਆਂ।
ਸੰਗਤਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ ਗਈ। ਦੇਰ ਰਾਤ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕਣ ਲਈ ਸ੍ਰੀ ਦਰਬਾਰ ਸਾਹਿਬ ਪਹੁੰਚੀਆਂ।ਸੰਗਤਾਂ ਨੇ ਰਾਤ 12 ਵਜੇ ਤੋਂ ਪਰਿਕਰਮਾ ਵਿੱਚ ਬੈਠ ਜੈਕਾਰਿਆਂ ਦੀ ਗੂੰਜ ਨਾਲ ਨਵੇਂ ਸਾਲ ਦਾ ਸੁਆਗਤ ਕੀਤਾ।
ਇਸ ਦੇ ਨਾਲ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਉਨ੍ਹਾਂ ਦੀ ਪਤਨੀ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਜੀ ਮਜੀਠੀਆ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ। ਉਨ੍ਹਾਂ ਸੰਗਤਾਂ ਸਮੇਤ ਮੱਥਾ ਟੇਕਿਆ ਅਤੇ ਨਵੇਂ ਸਾਲ ਦੀਆਂ ਸ਼ੁੱਭ ਕਾਮਨਾਵਾਂ ਵੀ ਲਈਆਂ।
ਦੱਸ ਦਈਏ ਕਿ ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਖ਼ੁਦ ਅੱਧੀ ਰਾਤ ਨੂੰ ਟੀਮ ਨਾਲ ਸੜਕਾਂ ’ਤੇ ਡਟੇ ਰਹੇ। ਅੰਮ੍ਰਿਤਸਰ ਦੇ ਲਾਰੈਂਸ ਰੋਡ ਜਿੱਥੇ ਲੋਕ ਘੁੰਮਦੇ ਹਨ ਅਤੇ ਰਣਜੀਤ ਐਵੀਨਿਊ ਵਿੱਚ ਵੀ ਲਗਾਤਾਰ ਚੈਕਿੰਗ ਜਾਰੀ ਰਹੀ ਜਿਸ ਕਾਰਨ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰਹੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...