October 4, 2026, 9:43 pm
----------- Advertisement -----------
HomeNewsBreaking Newsਯੂਨੀਵਰਸਿਟੀ ਦੇ ਮੁੱਖ ਗੇਟ 'ਤੇ ਲੱਗੇ ਧਰਨੇ 'ਚ ਵਾਇਸ ਚਾਂਸਲਰ ਨੇ ਧਰਨਾਕਾਰੀਆਂ...

ਯੂਨੀਵਰਸਿਟੀ ਦੇ ਮੁੱਖ ਗੇਟ ‘ਤੇ ਲੱਗੇ ਧਰਨੇ ‘ਚ ਵਾਇਸ ਚਾਂਸਲਰ ਨੇ ਧਰਨਾਕਾਰੀਆਂ ਨਾਲ ਕੀਤੀ ਗੱਲਬਾਤ

Published on

----------- Advertisement -----------

ਪਟਿਆਲਾ 1 ਜਨਵਰੀ (ਬਸਜੀਤ ਮਰਵਾਹਾ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ   ਵਿਦਿਆਰਥਣ ਜਸ਼ਨਦੀਪ ਕੌਰ ਦੀ ਮੌਤ ਅਤੇ ਪ੍ਰੋਫ਼ੈਸਰ ਵੱਲੋਂ ਵਿਦਿਆਰਥਣਾਂ ਅਤੇ ਵਿਦਿਆਰਥੀਆਂ ਨਾਲ ਅਸ਼ਲੀਲ ਵਿਵਹਾਰ ਦੇ ਮਾਮਲੇ ਸਬੰਧੀ ਯੂਨੀਵਰਸਿਟੀ ਦੇ ਮੁੱਖ ਗੇਟ ਉੱਤੇ ਪਿਛਲੇ ਸਾਲ 18 ਦਸੰਬਰ ਤੋਂ ਦਿਨ ਰਾਤ ਦਾ ਧਰਨਾ ਚੱਲ ਰਿਹਾ। ਪੋਹ ਦੀਆਂ ਠੰਡੀਆਂ ਰਾਤਾਂ ਵਿੱਚ ਵੀ ਵਿਦਿਆਰਥੀ ਰਾਤਾਂ ਯੂਨੀਵਰਸਿਟੀ ਦੀ ਸੜਕ ਉੱਤੇ ਸੌ ਕੇ ਸੰਘਰਸ਼ ਕਰ ਰਹੇ ਹਨ। ਸੰਘਰਸ਼ ਕਰ ਰਹੇ ਧਰਨਾਕਾਰੀਆਂ ਦੀ ਮੰਗ ਹੈ ਕਿ ਜਦੋਂ ਤੱਕ ਦੋਸ਼ੀ ਪ੍ਰੋਫ਼ੈਸਰ ਉਤੇ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਂਦੀ ਉਹਨਾਂ ਸਮਾਂ ਸੰਘਰਸ਼ ਚਲਦਾ ਰਹੇਗਾ। ਅੱਜ ਸਵੇਰੇ ਮੋਰਚੇ ਵਿਚ ਵਾਇਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਧਰਨੇ ਉੱਤੇ ਬੈਠੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਗਈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੋਰਚੇ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਵਾਇਸ ਚਾਂਸਲਰ ਕੋਲੋਂ ਮੰਗ ਕੀਤੀ ਕਿ ਜਸ਼ਨਦੀਪ ਕੌਰ ਦੀ ਮੌਤ ਲਈ ਦੋਸ਼ੀਆਂ  ਸਮੇਤ ਵਿਦਿਆਰਥਣਾਂ ਅਤੇ ਵਿਦਿਆਰਥੀਆਂ ਨਾਲ ਅਸ਼ਲੀਲ ਵਿਵਹਾਰ ਕਰਨ ਵਾਲੇ ਪ੍ਰੋਫ਼ੈਸਰ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਹਨਾਂ ਕਿਹਾ ਕਿ ਵਾਇਸ ਚਾਂਸਲਰ ਵੱਲੋਂ ਵਿਭਾਗੀ ਕਾਰਵਾਈ ਕਰਨ ਦਾ ਹਵਾਲਾ ਦਿੰਦੇ ਹੋਏ ਕਾਨੂੰਨੀ ਕਾਰਵਾਈ ਕਰਨ ਤੋਂ ਪਾਸਾ ਵੱਟਿਆ ਜਾ ਰਿਹਾ ਹੈ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਮਾਣਯੋਗ ਰਿਟਾਇਰ ਜੱਜ ਜਸਵਿੰਦਰ ਸਿੰਘ ਦੀ ਰਿਪੋਰਟ ਅਨੁਸਾਰ ਪ੍ਰੋਫ਼ੈਸਰ ਦਾ ਵਿਵਹਾਰ ਅਸ਼ਲੀਲ ਅਤੇ ਅਧਿਆਪਕ ਦੇ ਪੱਧਰ ਤੋਂ ਨੀਵਾਂ ਸਿੱਧ ਹੋ ਚੁੱਕਾ ਹੈ ਇਸ ਅਧਾਰ ਉੱਤੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਕਾਨੂੰਨੀ ਕਾਰਵਾਈ ਕਰਵਾਉਣੀ ਚਾਹੀਦੀ ਹੈ ਤਾਂ ਜ਼ੋ ਵਿਦਿਆਰਥਣਾਂ ਅਤੇ ਵਿਦਿਆਰਥੀਆਂ ਨੂੰ ਇਨਸਾਫ਼ ਮਿਲ ਸਕੇ। ਆਗੂਆਂ ਨੇ ਕਿਹਾ ਕਿ ਉਹ ਇਨਸਾਫ਼ ਮਿਲਣ ਤਕ ਧਰਨੇ ਉੱਤੇ ਡਟੇ ਰਹਿਣਗੇ ਅਤੇ ਆਉਂਦੇ ਦਿਨੀਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।

ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦੇ ਵਾਅਦੇ ਕਰ ਰਹੀ ਹੈ ਪਰ ਪੰਜਾਬ ਦੇ ਵਿਦਿਆਰਥੀ ਅਤੇ ਵਿਦਿਆਰਥਣਾਂ ਇਨਸਾਫ਼ ਦੀ ਗੁਹਾਰ ਲਈ ਪੋਹ ਦੀਆਂ ਠੰਡੀਆਂ ਰਾਤਾਂ ਵਿੱਚ ਸੜਕਾਂ ਉੱਤੇ ਰੁਲ ਰਹੇ ਹਨ। ਉਹਨਾਂ ਕਿਹਾ ਕਿ ਉਚੇਰੀ ਸਿੱਖਿਆ ਮੰਤਰੀ ਪੰਜਾਬ ਨੂੰ ਇਸ ਮਾਮਲੇ ਵੱਲ ਧਿਆਨ ਦੇਣਾ ਚਾਹੀਦਾ ਹੈ ।

ਵੱਖ ਵੱਖ ਰਾਜਨੀਤਿਕ ਪਾਰਟੀਆਂ ਅਤੇ ਧਾਰਮਿਕ ਸਖਸ਼ੀਅਤਾਂ ਵੱਲੋਂ  ਵੀ ਇਨਸਾਫ਼ ਦੀ ਲੜਾਈ ਲੜ ਰਹੇ ਵਿਦਿਆਰਥੀਆਂ ਦੇ ਇਸ ਮੋਰਚੇ ਨੂੰ ਹਮਾਇਤ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੀਆਂ ਮੰਡੀਆਂ ‘ਚ ਸਟੋਰੇਜ ਸੰਕਟ, CM ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

*ਚੰਡੀਗੜ੍ਹ; 2 ਅਕਤੂਬਰ: *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ...

ਜਦੋਂ ਸਾਰੇ ਸਬੰਧਤ ਰਿਕਾਰਡ ਐਸਜੀਪੀਸੀ ਕੋਲ ਹੀ ਹਨ ਤਾਂ ਸੀਬੀਆਈ ਜਾਂਚ ਦੀ ਮੰਗ ਕਿਉਂ? – ਬਲਤੇਜ ਪੰਨੂ

ਚੰਡੀਗੜ੍ਹ 1 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵੀਰਵਾਰ ਨੂੰ ਐਸਜੀਪੀਸੀ ਦੇ ਪ੍ਰਧਾਨ ਹਰਜਿੰਦਰ...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

ਕਾਂਗਰਸ ਦੀ ਸਾਬਕਾ ਮਹਿਲਾ ਜ਼ਿਲ੍ਹਾ ਪ੍ਰਧਾਨ ਨੇ ਜ਼ਿਲ੍ਹਾ ਪ੍ਰਧਾਨ ਮਿੱਠੂ ਮਦਾਨ ‘ਤੇ ਲਾਏ ਖਿੱਚ-ਧੂਹ ਅਤੇ ਧੱਕੇਸ਼ਾਹੀ ਦੇ ਦੋਸ਼

ਨਿਊ ਅੰਮ੍ਰਿਤਸਰ ਦੇ ਭਾਈ ਗੁਰਦਾਸ ਜੀ ਨਗਰ ਵਿਖੇ ਕਾਂਗਰਸ ਪਾਰਟੀ ਦੀ ਸਾਬਕਾ ਮਹਿਲਾ ਜ਼ਿਲ੍ਹਾ...

ਲਾਢੋਵਾਲ ’ਚ ਮਾਨੇਵਾਲ ਦੇ ਸਾਬਕਾ ਸਰਪੰਚ ਨਵਜੀਤ ਨੀਟੂ ਦੀ ਗੋਲੀਆਂ ਮਾਰ ਕੇ ਹੱਤਿਆ

ਲਾਢੋਵਾਲ ਇਲਾਕੇ ਦੇ ਸਾਊਥ ਸਿਟੀ ਰੋਡ ’ਤੇ ਸ਼ਨੀਵਾਰ ਸ਼ਾਮ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਹਮਲਾਵਰਾਂ...

ਮੈਡ ਸੰਧੂ ਕਤਲਕਾਂਡ ‘ਚ ਪੁਲਿਸ ਦਾ ਵੱਡਾ ਦਾਅਵਾ, ਸਾਜ਼ਿਸ਼ਕਰਤਾਵਾਂ ਦੀ ਹੋਈ ਪਛਾਣ

ਅੰਮ੍ਰਿਤਸਰ ‘ਚ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਕਤਲ ਮਾਮਲੇ ‘ਚ ਪੁਲਿਸ ਕਮਿਸ਼ਨਰ (ਸੀਪੀ) ਹਰਮਨਵੀਰ...

ਮੋਬਾਈਲਾਂ ’ਤੇ ‘ਟੂੰ-ਟੂੰ’ ਦੇ ਸੁਨੇਹੇ ਆਉਂਦਿਆਂ ਹੀ ਔਰਤਾਂ ਦੇ ਚਿਹਰਿਆਂ ‘ਤੇ ਛਾਈ ਖੁਸ਼ੀ

ਖਡੂਰ ਸਾਹਿਬ, 1 ਅਕਤੂਬਰ:‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 3,000 ਤੋਂ 4,500 ਰੁਪਏ ਸਿੱਧੇ ਖਾਤਿਆਂ ਵਿੱਚ...

ਇੰਫਲੂਐਂਸਰ ​​​​​​​ਮੈਡ ਸੰਧੂ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰ ਫਰਾਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਮੈਡ ਸੰਧੂ ਦਾ ਸ਼ਨੀਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ...