May 2, 2026, 9:20 pm
----------- Advertisement -----------
HomeNewsBreaking Newsਸੁਭਾਸ਼ ਸ਼ਰਮਾ ਨੇ ਮੁੱਖ ਮੰਤਰੀ ਮਾਨ ਤੋਂ ਪੰਜਾਬ ਦੇ ਹਿੰਦੂ ਧਾਰਮਿਕ ਸਥਾਨਾਂ...

ਸੁਭਾਸ਼ ਸ਼ਰਮਾ ਨੇ ਮੁੱਖ ਮੰਤਰੀ ਮਾਨ ਤੋਂ ਪੰਜਾਬ ਦੇ ਹਿੰਦੂ ਧਾਰਮਿਕ ਸਥਾਨਾਂ ਨੂੰ ਸਰਕਾਰ ਦੇ ਕੰਟਰੋਲ ਤੋਂ ਮੁਕਤ ਕਰਨ ਦੀ ਕੀਤੀ ਮੰਗ

Published on

----------- Advertisement -----------

ਚੰਡੀਗੜ੍ਹ, 1 ਜਨਵਰੀ: (ਬਲਜੀਤ ਮਰਵਾਹਾ) – ਪੰਜਾਬ ਦੇ ਹਿੰਦੂ ਸਮਾਜ ਦੇ ਇੱਕ ਮੱਹਤਵਪੂਰਨ ਮੁੱਦੇ ਵੱਲ ਮੁੱਖ ਮੰਤਰੀ ਪੰਜਾਬ  ਭਗਵੰਤ ਮਾਨ  ਦਾ ਧਿਆਨ ਦਿਵਾਉਂਦਿਆਂ  ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਮੁੱਖ ਮੰਤਰੀ ਪੰਜਾਬ ਦੇ ਨਾਮ ਇੱਕ ਪੱਤਰ ਲਿਖ ਕੇ ਪੰਜਾਬ ਦੇ ਹਿੰਦੂ ਧਾਰਮਿਕ ਸਥਾਨਾਂ ਨੂੰ ਸਰਕਾਰ ਦੇ ਕੰਟਰੋਲ ਤੋਂ ਮੁਕਤ ਕਰਨ ਦੀ ਮੰਗ ਕੀਤੀ ਹੈ।

       ਸੁਭਾਸ਼ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਇਸ ਸਮੇਂ 200 ਦੇ ਲੱਗਭਗ ਮੰਦਰ ਅਤੇ ਹਜਾਰਾਂ ਦੀ ਗਿਣਤੀ ਵਿੱਚ ਧਾਰਮਿਕ  ਡੇਰੇ ਸਿੱਧੇ ਜਾਂ  ਅਸਿੱਧੇ ਤੌਰ ਤੇ ਪੰਜਾਬ ਸਰਕਾਰ ਦੇ ਕੰਟਰੋਲ ਵਿੱਚ ਹਨ। ਬਹੁਤ ਸਾਰੇ ਇਤਹਾਸਿਕ ਮੰਦਰ ਜਿਨ੍ਹਾਂ ਵਿੱਚ ਸ੍ਰੀ ਕਾਲੀ ਮਾਤਾ ਮੰਦਿਰ, ਪਟਿਆਲਾ ਅਤੇ ਕਾਲੀ ਮਾਤਾ ਮੰਦਿਰ, ਸੰਗਰੂਰ ਆਦਿ ਸ਼ਾਮਿਲ ਹਨ, ਸਿੱਧੇ ਤੋਰ ਤੇ ਸਰਕਾਰ ਦੇ ਕੰਟਰੋਲ ਵਿੱਚ ਹਨ। ਜਦਕਿ ਕਈ ਹੋਰ ਇਤਹਾਸਿਕ ਸਥਾਨ ਜਿਨਾਂ ਵਿੱਚ ਜਲੰਧਰ ਦਾ ਪ੍ਰਸਿੱਧ ਸੋਢਲ ਮੰਦਿਰ ਵੀ ਸ਼ਾਮਿਲ ਹੈ, ਅਸਿੱਧੇ ਰੂਪ ਨਾਲ ਸਰਕਾਰ ਦੇ ਕੰਟਰੋਲ ਵਿੱਚ ਹਨ। ਇਸ ਦੇ ਨਾਲ ਹੀ ਪੰਜਾਬ ਵਿੱਚ ਹਜਾਰਾਂ ਡੇਰੇ ਐਸੇ ਹਨ, ਜਿਨਾਂ ਤੇ ਮਹੰਤ ਦੀ ਨਿਯੁਕਤੀ ਪੰਜਾਬ ਸਰਕਾਰ ਨੇ ਅਪਣੇ ਹੱਥ ਵਿੱਚ ਲਈ ਹੋਈ ਹੈ। ਜਿਸ ਦੇ ਨਤੀਜੇ ਵਜੋਂ ਉਹਨਾਂ ਤੇ ਵੀ ਪੰਜਾਬ ਸਰਕਾਰ ਹੀ ਕੰਟਰੋਲ ਕਰ ਰਹੀ ਹੈ।

ਸੁਭਾਸ਼ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਕੰਟਰੋਲ ਅੰਦਰ ਚੱਲ ਰਹੇ ਇਹਨਾਂ ਮੰਦਰਾਂ  ਵਿੱਚ ਸੰਗਤ ਵਲੋਂ ਚੜਾਏ ਜਾ ਰਹੇ ਚੜਾਵੇ ਦਾ ਉਪਯੋਗ ਮੰਦਿਰ ਦੇ ਰੱਖ-ਰਖਾਵ ਅਤੇ ਧਰਮ ਦੇ ਪ੍ਰਚਾਰ ਤੋਂ ਇਲਾਵਾ ਹੋਰ ਕਈ ਕੰਮਾ ਵਿੱਚ ਕੀਤਾ ਜਾ ਰਿਹਾ ਹੈ। ਇਸੇ ਪ੍ਰਕਾਰ ਮੰਦਰਾਂ ਅਤੇ ਡੇਰਿਆਂ ਦੀ ਜਮੀਨ ਨੂੰ ਵੀ ਕਈ ਤਰੀਕਿਆਂ ਨਾਲ ਹੜਪਨ ਦੀਆਂ ਕੋਸ਼ਿਸ਼ਾ ਬਹੁਤ ਸਾਰੇ ਸਥਾਨਾਂ ਤੇ ਚਲ ਰਹੀਆਂ ਹਨ। ਪਟਿਆਲੇ ਦੇ ਕੇਦਾਰਨਾਥ ਮੰਦਿਰ ਦੀ ਉਦਾਹਰਨ ਸਭ ਦੇ ਸਾਹਮਣੇ ਹੈ। ਮੰਦਿਰ ਦੀ 100 ਏਕੜ ਜਮੀਨ ਪਹਿਲਾਂ ਪੀ.ਆਰ.ਟੀ.ਸੀ ਨੂੰ ਬੱਸ ਸਟੈਂਡ ਬਨਾਉਣ ਲਈ ਟ੍ਰਾਂਸਫਰ ਕਰ ਦਿੱਤੀ ਗਈ। ਹੁਣ ਉਸੀ ਜਮੀਨ ਤੇ ਇੰਪਰੂਵਮੈਂਟ ਟਰੱਸਟ ਕਲੋਨੀ ਕੱਟ ਰਿਹਾ ਹੈ। ਐਸੀਆਂ ਅਨੇਕਾਂ ਘਟਨਾਵਾਂ ਪੰਜਾਬ ਵਿੱਚ ਵਾਪਰ ਰਹੀਆਂ ਹਨ।

ਸੁਭਾਸ਼ ਸ਼ਰਮਾ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਹਿੰਦੂ ਧਰਮ ਨਾਲ ਸੰਬਧਿਤ ਧਾਰਮਿਕ ਸਥਾਨਾਂ ਦੇ ਸਾਧਨਾਂ ਦੀ ਖੁਲੀ ਲੁੱਟ ਸਰਕਾਰ ਵਲੋਂ ਚੱਲ ਰਹੀ ਹੈ। ਹਿੰਦੂ ਸੰਤਾਂ ਅਤੇ ਕਈ ਧਾਰਮਕ ਸੰਗਠਨਾਂ ਵਲੋਂ ਇਸਦੇ ਖਿਲਾਫ ਲਗਾਤਾਰ ਮੁਹਿੰਮ ਚਲਾ ਕੇ ਆਵਾਜ ਚੁੱਕੀ ਜਾ ਰਹੀ ਹੈ। ਆਮ ਆਦਮੀ ਪਾਰਟੀ ਵਲੋਂ ਵਿਧਾਨਸਭਾ ਚੋਣਾਂ ਤੋਂ ਪਹਿਲਾਂ ਇਸ ਸੰਬਧੀ ਕਾਰਵਾਈ ਕਰਨ ਦਾ ਵਾਅਦਾ ਵੀ ਕੀਤਾ ਗਿਆ ਸੀ, ਪਰ ਅਫਸੋਸ ਬਾਕੀ ਗਰੰਟੀਆਂ ਵਾਂਗ ਇਹ ਵੀ ਭੁਲਾ ਦਿੱਤਾ ਗਿਆ।

ਸੁਭਾਸ਼ ਸ਼ਰਮਾ ਨੇ ਮੁਖਮੰਤਰੀ ਭਗਵੰਤ ਮਾਨ ਤੋਂ ਮੰਗ ਕਰਦਿਆਂ ਕਿਹਾ ਕਿ ਹਿੰਦੂ ਸਮਾਜ ਦੀਆਂ ਭਾਵਨਾਵਾਂ ਨੂੰ ਮੁੱਖ ਰਖਦੇ ਹੋਏ ਹਿੰਦੂ ਮੰਦਿਰਾਂ ਅਤੇ ਡੇਰਿਆਂ ਨੂੰ ਤੁਰੰਤ ਪ੍ਰਭਾਵ ਨਾਲ ਪੰਜਾਬ ਸਰਕਾਰ ਦੇ ਕੰਟਰੋਲ ਤੋਂ ਮੁੱਕਤ ਕਰਕੇ ਹਿੰਦੂ ਸਮਾਜ ਨੂੰ ਸੌਂਪਿਆਂ ਜਾਵੇ, ਤਾਂ ਜੋ ਇਹਨਾਂ ਧਾਰਮਕ ਸਥਾਨਾਂ ਦਾ ਪੂਰੀ ਮਾਣ-ਮਰਿਆਦਾ ਨਾਲ ਰੱਖ-ਰਖਾਵ ਕੀਤਾ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...