ਫਿਰੋਜ਼ਪੁਰ ਕੇਂਦਰੀ ਜੇਲ੍ਹ ‘ਚੋ ਮੋਬਾਈਲ ਫੋਨਾਂ ਦੇ ਮਿਲਣ ਦਾ ਸਿਲਸਿਲਾ ਪਹਿਲਾਂ ਵਾਂਗ ਹੀ ਜਾਰੀ ਹੈ। ਜੇਲ੍ਹ ਦੇ ਅੰਦਰ ਚਲਾਏ ਗਏ ਸਰਚ ਆਪਰੇਸ਼ਨ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ ਆਈਫੋਨ ਸਮੇਤ 12 ਮੋਬਾਈਲ, 326 ਨਸ਼ੀਲੇ ਕੈਪਸੂਲ, 4 ਮੋਬਾਈਲ ਚਾਰਜਰ ਅਤੇ 4 ਡਾਟਾ ਕੇਬਲ ਬਰਾਮਦ ਕੀਤੇ ਹਨ।
ਪਹਿਲੇ ਮਾਮਲੇ ਵਿੱਚ ਸਹਾਇਕ ਜੇਲ੍ਹ ਸੁਪਰਡੈਂਟ ਸੁਖਜਿੰਦਰ ਸਿੰਘ ਨੇ ਦੱਸਿਆ ਹੈ ਕਿ ਜਦੋਂ ਉਨ੍ਹਾਂ ਨੇ ਆਪਣੇ ਸਾਥੀ ਮੁਲਾਜ਼ਮਾਂ ਨਾਲ ਬਲਾਕ ਨੰਬਰ 1 ਦੀ ਬੈਰਕ ਨੰਬਰ 4 ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ ਕੀਪੈਡ ਵਾਲੇ 3 ਮੋਬਾਈਲ ਫੋਨਅਤੇ 346 ਨਸ਼ੀਲੇ ਕੈਪਸੂਲ ਲਾਵਾਰਿਸ ਹਾਲਤ ਵਿੱਚ ਬਰਾਮਦ ਹੋਏ।
ਦੂਜੇ ਮਾਮਲੇ ਵਿੱਚ ਸਹਾਇਕ ਜੇਲ੍ਹ ਸੁਪਰਡੈਂਟ ਸਰਵਜੀਤ ਸਿੰਘ ਨੇ ਦੱਸਿਆ ਹੈ ਕਿ ਸਾਥੀ ਮੁਲਾਜ਼ਮਾਂ ਸਮੇਤ ਬਲਾਕ ਨੰਬਰ 1 ਦੀ ਬੈਰਕ ਨੰਬਰ 4 ਦੀ ਤਲਾਸ਼ੀ ਦੌਰਾਨ ਕੈਦੀ ਗੁਰਵਿੰਦਰ ਸਿੰਘ ਕੋਲੋਂ ਦੋ ਮੋਬਾਈਲ ਫ਼ੋਨ ਬਰਾਮਦ ਹੋਏ। ਇਸ ਤੋਂ ਇਲਾਵਾ ਬੈਰਕ ਦੇ ਬਾਹਰ ਟੋਏ ਵਿੱਚੋਂ ਇੱਕ ਆਈਫੋਨ, 4 ਟੱਚ ਸਕਰੀਨ ਮੋਬਾਈਲ ਫੋਨ, 4 ਚਾਰਜਰ ਵੀਵੋ, 4 ਡਾਟਾ ਕੇਬਲ, 1 ਮੋਬਾਈਲ ਕੀਪੈਡ ਅਤੇ 8 ਜ਼ਰਦੇ ਦੀਆਂ ਪੁੜੀਆਂ ਬਰਾਮਦ ਹੋਈਆਂ।
ਫ਼ਿਰੋਜ਼ਪੁਰ ਸਿਟੀ ਪੁਲਿਸ ਸਟੇਸ਼ਨ ਦੇ ਸਹਾਇਕ ਐਸ.ਐਚ.ਓ ਅਨੁਸਾਰ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
----------- Advertisement -----------
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ‘ਚ ਛਾਪੇਮਾਰੀ; ਆਈਫੋਨ ਸਮੇਤ 12 ਮੋਬਾਇਲ ਫੋਨ ਹੋਏ ਬਰਾਮਦ
Published on
----------- Advertisement -----------
----------- Advertisement -----------












