September 22, 2026, 4:58 pm
----------- Advertisement -----------
HomeNewsLatest Newsਗਣਤੰਤਰ ਦਿਵਸ 2022: ਅਟਾਰੀ-ਵਾਹਗਾ ਸਰਹੱਦ 'ਤੇ ਭਾਰਤੀ ਅਤੇ ਪਾਕਿਸਤਾਨੀ ਸੈਨਿਕਾਂ ਨੇ ਮਿਠਾਈਆਂ...

ਗਣਤੰਤਰ ਦਿਵਸ 2022: ਅਟਾਰੀ-ਵਾਹਗਾ ਸਰਹੱਦ ‘ਤੇ ਭਾਰਤੀ ਅਤੇ ਪਾਕਿਸਤਾਨੀ ਸੈਨਿਕਾਂ ਨੇ ਮਿਠਾਈਆਂ ਦਾ ਆਦਾਨ-ਪ੍ਰਦਾਨ ਕੀਤਾ

Published on

----------- Advertisement -----------

ਅਟਾਰੀ (ਅੰਮ੍ਰਿਤਸਰ) : – ਗਣਤੰਤਰ ਦਿਵਸ 2022: ਭਾਰਤ ਦੇ 73ਵੇਂ ਗਣਤੰਤਰ ਦਿਵਸ ਦੇ ਮੌਕੇ ‘ਤੇ, ਅਟਾਰੀ ਸਰਹੱਦ ‘ਤੇ ਸੀਮਾ ਸੁਰੱਖਿਆ ਬਲ (BSF) ਅਤੇ ਪਾਕਿਸਤਾਨ ਰੇਂਜਰਾਂ ਵਿਚਕਾਰ ਮਿਠਾਈਆਂ ਅਤੇ ਵਧਾਈਆਂ ਦਾ ਅਦਾਨ-ਪ੍ਰਦਾਨ ਕੀਤਾ ਗਿਆ। ਪਾਕਿਸਤਾਨ ਰੇਂਜਰਾਂ ਦੀ ਤਰਫੋਂ ਬੀ.ਐਸ.ਐਫ ਅਧਿਕਾਰੀਆਂ ਵੱਲੋਂ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਗਈ ਅਤੇ ਮਠਿਆਈਆਂ ਵੰਡੀਆਂ ਗਈਆਂ। ਇਸ ਮੌਕੇ ਬੀਐਸਐਫ ਵੱਲੋਂ ਪਾਕਿਸਤਾਨ ਰੇਂਜਰਾਂ ਦੇ ਅਧਿਕਾਰੀਆਂ ਅਤੇ ਜਵਾਨਾਂ ਨੂੰ ਮਠਿਆਈਆਂ ਦੇ ਪੈਕੇਟ ਦਿੱਤੇ ਗਏ।
ਤੁਹਾਨੂੰ ਦੱਸ ਦੇਈਏ ਕਿ ਮਹੱਤਵਪੂਰਨ ਮੌਕਿਆਂ ‘ਤੇ ਭਾਰਤ ਅਤੇ ਪਾਕਿਸਤਾਨ ਦੇ ਸੈਨਿਕ ਮਠਿਆਈਆਂ ਦਾ ਆਦਾਨ-ਪ੍ਰਦਾਨ ਕਰਦੇ ਹਨ ਅਤੇ ਸ਼ੁਭਕਾਮਨਾਵਾਂ ਦਿੰਦੇ ਹਨ। ਕੁਝ ਮੌਕਿਆਂ ਨੂੰ ਛੱਡ ਕੇ, ਅਟਾਰੀ-ਵਾਹਗਾ ਸਰਹੱਦ ਸਮੇਤ ਹੋਰ ਚੌਕੀਆਂ ‘ਤੇ ਸਾਲਾਂ ਤੋਂ ਇਸ ਪਰੰਪਰਾ ਦਾ ਪਾਲਣ ਕੀਤਾ ਜਾ ਰਿਹਾ ਹੈ। ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ ਤਣਾਅ ਅਤੇ ਪਾਕਿਸਤਾਨ ਵਾਲੇ ਪਾਸੇ ਤੋਂ ਅੱਤਵਾਦੀ ਘਟਨਾਵਾਂ ਅਤੇ ਭੜਕਾਊ ਕਾਰਵਾਈਆਂ ਕਾਰਨ ਇਹ ਪਰੰਪਰਾ ਕਈ ਵਾਰ ਠੱਪ ਹੋ ਚੁੱਕੀ ਹੈ।
ਇਸ ਦੇ ਨਾਲ ਹੀ ਅਟਾਰੀ ਵਾਹਗਾ ਬਾਰਡਰ ‘ਤੇ ਵੀ ਗਣਤੰਤਰ ਦਿਵਸ ਦਾ ਜਸ਼ਨ ਮਨਾਇਆ ਗਿਆ। ਇਸ ਮੌਕੇ ਸੀਮਾ ਸੁਰੱਖਿਆ ਬਲ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਦੇ ਨਾਲ ਹੀ ਸ਼ਾਮ ਨੂੰ ਸਪੈਸ਼ਲ ਬਿਟਿੰਗ ਰੀਟਰੀਟ ਸੈਰੇਮਨੀ ਹੋਵੇਗੀ। ਦੱਸ ਦੇਈਏ ਕਿ ਅਟਾਰੀ-ਵਾਹਗਾ ਸਰਹੱਦ ‘ਤੇ ਸੀਮਾ ਸੁਰੱਖਿਆ ਬਲ ਦੀ ਤਰਫੋਂ ਹਰ ਸ਼ਾਮ ਰਿਟਰੀਟ ਸੈਰੇਮਨੀ ਕੀਤੀ ਜਾਂਦੀ ਹੈ। ਇਸ ਦੌਰਾਨ ਪਾਕਿਸਤਾਨ ਰੇਂਜਰਸ ਵੀ ਆਪਣੀ ਸਰਹੱਦ ‘ਤੇ ਇਸ ਵਿਚ ਹਿੱਸਾ ਲੈਂਦੇ ਹਨ। ਇਸ ਵਿੱਚ ਜਵਾਨਾਂ ਨੇ ਸ਼ਾਨਦਾਰ ਪਰੇਡ ਦਾ ਪ੍ਰਦਰਸ਼ਨ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...