July 25, 2026, 12:46 am
----------- Advertisement -----------
HomeNewsBreaking Newsਜਿੰਪਾ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ...

ਜਿੰਪਾ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

Published on

----------- Advertisement -----------

ਚੰਡੀਗੜ੍ਹ, 2 ਜਨਵਰੀ: (ਬਲਜੀਤ ਮਰਵਾਹਾ) – ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਆਪਣੇ ਦਫਤਰ ਵਿਚ ਇਕ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿਚ ਸਾਫ ਤੇ ਸ਼ੁੱਧ ਪਾਣੀ ਦੀ ਸਪਲਾਈ ਲਈ ਜਿੰਨੇ ਵੀ ਪ੍ਰੋਜੈਕਟ ਚੱਲ ਰਹੇ ਹਨ ਉਨ੍ਹਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ। ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਯਤਨਸ਼ੀਲ ਹੈ ਅਤੇ ਇਸ ਮਕਸਦ ਲਈ ਪਿੰਡਾਂ ਨੂੰ ਸਾਰੀਆਂ ਸਹੂਲਤਾਂ ਪਹਿਲ ਦੇ ਆਧਾਰ ‘ਤੇ ਦਿੱਤੀਆਂ ਜਾਣ।

          ਉਨ੍ਹਾਂ ਪੰਜਾਬ ਦੇ ਵੱਖ-ਵੱਖ ਇਲਾਕਿਆਂ ਵਿਚ ਚੱਲ ਰਹੇ ਨਹਿਰੀ ਪਾਣੀ ਪ੍ਰੋਜੈਕਟਾਂ ਵਿਚ ਤੇਜ਼ੀ ਲਿਆਉਣ ਲਈ ਕਿਹਾ। ਜਿੰਪਾ ਨੇ ਕਿਹਾ ਕਿ ਸੂਬੇ ਦੇ ਕਈ ਪਿੰਡਾਂ ਦਾ ਧਰਤੀ ਹੇਠਲਾ ਪਾਣੀ ਪੀਣਯੋਗ ਨਹੀਂ ਹੈ ਅਤੇ ਕੁਝ ਪਿੰਡ ਕੰਢੀ ਖੇਤਰ ਵਿੱਚ ਵੀ ਪੈਂਦੇ ਹਨ। ਇਸ ਲਈ ਇਨ੍ਹਾਂ ਪਿੰਡਾਂ ਵਿੱਚ ਨਹਿਰੀ ਪਾਣੀ ਦਾ ਸ਼ੁੱਧੀਕਰਨ ਕਰਕੇ ਟ੍ਰੀਟਮੈਂਟ ਪਲਾਂਟ ਤੋਂ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ। ਜਿੰਪਾ ਨੇ ਕਿਹਾ ਕਿ ਉਹ ਖੁਦ ਉਸਾਰੀ ਅਧੀਨ ਪ੍ਰੋਜੈਕਟਾਂ ਦਾ ਦੌਰਾ ਕਰਕੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣਗੇ। ਜਿਹੜੇ ਪ੍ਰੋਜੈਕਟ ਮੁਕੰਮਲ ਹੋਣ ਦੇ ਨੇੜੇ ਹਨ, ਉਨ੍ਹਾਂ ਪ੍ਰੋਜੈਕਟਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲਦ ਹੀ ਪੰਜਾਬ ਵਾਸੀਆਂ ਨੂੰ ਸਮਰਪਿਤ ਕਰਨਗੇ।

          ਇਸ ਤੋਂ ਇਲਾਵਾ ਜਿੰਪਾ ਨੇ ਪਾਣੀ ਦੀ ਸੈਂਪਲਿੰਗ, ਸੂਬੇ ਵਿਚ ਪਾਣੀ ਪਰਖਣ ਵਾਲੀਆਂ ਲੈਬਾਂ ਦੀ ਸਥਿਤੀ ਅਤੇ ਹੋਰ ਲੋਕ ਪੱਖੀ ਮੁੱਦਿਆਂ ਬਾਬਤ ਜਾਣਕਾਰੀ ਲਈ। ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਉਸਾਰੀ ਅਧੀਨ ਪ੍ਰੋਜੈਕਟਾਂ ਲਈ ਵੱਖ-ਵੱਖ ਵਿਭਾਗਾਂ ਪਾਸੋਂ ਐਨ.ਓ.ਸੀ. ਨਾਲ ਸਬੰਧਤ ਕੇਸਾਂ ਦੀ ਵੀ ਸਮੀਖਿਆ ਕੀਤੀ।

          ਮੀਟਿੰਗ ਵਿੱਚ ਵਿਭਾਗ ਮੁਖੀ ਹਰਪ੍ਰੀਤ ਸੂਦਨ, ਜੇ.ਜੇ. ਗੋਇਲ, ਮੁੱਖ ਇੰਜੀਨੀਅਰ (ਪੀ.ਡੀ.ਕਿਊ.ਏ), ਆਰ. ਕੇ. ਖੋਸਲਾ, ਮੁੱਖ ਇੰਜੀਨੀਅਰ (ਸੈਂਟਰਲ), ਜੇ.ਐਸ. ਚਹਿਲ, ਮੁੱਖ ਇੰਜੀਨੀਅਰ (ਦੱਖਣ) ਅਤੇ ਜਸਬੀਰ ਸਿੰਘ ਮੁੱਖ ਇੰਜੀਨੀਅਰ (ਉੱਤਰ) ਤੇ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...