ਅੰਮ੍ਰਿਤਸਰ: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਅੰਮ੍ਰਿਤਸਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਅੰਮ੍ਰਿਤਸਰ ਦੇ ਕੁਲਵੰਤ ਕੁਲਚਿਆਂ ਵਾਲਿਆਂ ਤੋਂ ਕੁਲਚਾ ਖਾਧਾ। ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਪਿਆਰ ਇਹ ਦੱਸ ਰਿਹਾ ਹੈ ਕਿ ਪੰਜਾਬ ਵਿੱਚ ਮੁੜ ਅਕਾਲੀ -ਬਸਪਾ ਦੀ ਸਰਕਾਰ ਬਣੇਗੀ।
ਉਨ੍ਹਾਂ ਕਿਹਾ ਕਿ ਕਾਂਗਰਸ ਦੀ ਸਰਕਾਰ ਨੇ ਜਿੱਥੇ ਲੋੜਵੰਦਾਂ ਨੂੰ ਦਿੱਤੀਆਂ ਜਾਂਦੀਆਂ ਸਾਰੀਆਂ ਸਹੂਲਤਾਂ ਬੰਦ ਕਰ ਦਿੱਤੀਆਂ ਸਨ, ਉਥੇ ਬੱਚੀਆਂ ਨੂੰ ਵਿਆਹ ਮੌਕੇ ਦਿੱਤੇ ਜਾਂਦੇ ਸ਼ਗਨ ਵੀ ਬੰਦ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਜੋ ਵਾਅਦਾ ਪੰਜਾਬ ਦੇ ਲੋਕਾਂ ਨਾਲ ਕੀਤਾ ਹੈ ਉਸ ਨੂੰ ਹਮੇਸ਼ਾਂ ਪੂਰਾ ਕੀਤਾ ਹੈ।












