June 8, 2026, 9:32 am
----------- Advertisement -----------
HomeNewsLatest Newsਵਿਅਕਤੀ ਨੂੰ ਲੱਗੀ ਬੰਪਰ ਲਾਟਰੀ, ਇੱਕ ਝਟਕੇ ਵਿੱਚ ਬਣਿਆ 7 ​​ਹਜ਼ਾਰ ਕਰੋੜ...

ਵਿਅਕਤੀ ਨੂੰ ਲੱਗੀ ਬੰਪਰ ਲਾਟਰੀ, ਇੱਕ ਝਟਕੇ ਵਿੱਚ ਬਣਿਆ 7 ​​ਹਜ਼ਾਰ ਕਰੋੜ ਰੁਪਏ ਦਾ ਮਾਲਕ

Published on

----------- Advertisement -----------

ਦੁਨੀਆ ਵਿੱਚ ਬਹੁਤ ਸਾਰੇ ਕਾਰੋਬਾਰੀ ਅਜਿਹੇ ਹਨ ਜਿਨ੍ਹਾਂ ਕੋਲ ਕਰੋੜਾਂ ਅਤੇ ਅਰਬਾਂ ਦੀ ਜਾਇਦਾਦ ਹੈ ਕਿਉਂਕਿ ਉਹ ਆਪਣੇ ਕਾਰੋਬਾਰ ਤੋਂ ਬੇਸ਼ੁਮਾਰ ਪੈਸਾ ਕਮਾ ਰਹੇ ਹਨ। ਉਨ੍ਹਾਂ ਨੂੰ ਦਿਨ-ਰਾਤ ਮਿਹਨਤ ਕਰਨੀ ਪੈਂਦੀ ਹੈ, ਤਾਂ ਜੋ ਉਹ ਆਪਣੇ ਕਾਰੋਬਾਰ ਨੂੰ ਅੱਗੇ ਲੈ ਜਾ ਸਕਣ, ਪਰ ਜ਼ਰਾ ਸੋਚੋ ਜੇਕਰ ਘਰ ਬੈਠੇ ਹੀ ਅਰਬਾਂ ਰੁਪਏ ਦੀ ਦੌਲਤ ਮਿਲ ਜਾਵੇ ਤਾਂ ਕੀ ਹੋਵੇਗਾ? ਅਸੀਂ ਵਪਾਰੀ ਦੇ ਵਾਰਸਾਂ ਦੀ ਗੱਲ ਨਹੀਂ ਕਰ ਰਹੇ, ਅਸੀਂ ਲਾਟਰੀ ਦੀ ਗੱਲ ਕਰ ਰਹੇ ਹਾਂ। ਜੀ ਹਾਂ, ਦੁਨੀਆ ਵਿਚ ਅਜਿਹੇ ਲੋਕ ਵੀ ਹਨ ਜੋ ਲਾਟਰੀ ਰਾਹੀਂ ਕਰੋੜਪਤੀ ਅਤੇ ਅਰਬਪਤੀ ਬਣ ਗਏ ਹਨ। ਅਜਿਹਾ ਹੀ ਇਕ ਵਿਅਕਤੀ ਇਨ੍ਹੀਂ ਦਿਨੀਂ ਸੁਰਖੀਆਂ ‘ਚ ਹੈ, ਜਿਸ ਨੇ ਲਾਟਰੀ ‘ਚ 7 ​​ਹਜ਼ਾਰ ਕਰੋੜ ਰੁਪਏ ਜਿੱਤੇ ਹਨ।

ਅਸਲ ਵਿੱਚ ਵਿਅਕਤੀ ਨੇ ਲਾਟਰੀ ਵਿਚ 842 ਮਿਲੀਅਨ ਡਾਲਰ ਯਾਨੀ 7 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦੀ ਰਕਮ ਜਿੱਤੀ ਹੈ ਅਤੇ ਉਹ ਵੀ ਨਵੇਂ ਸਾਲ ਦੇ ਮੌਕੇ ‘ਤੇ। ਮਾਮਲਾ ਅਮਰੀਕਾ ਦੇ ਮਿਸ਼ੀਗਨ ਦਾ ਹੈ। ਨਿਊਯਾਰਕ ਪੋਸਟ ਦੀ ਰਿਪੋਰਟ ਦੇ ਅਨੁਸਾਰ ਵਿਅਕਤੀ ਨੇ ਮਿਸ਼ੀਗਨ ਵਿੱਚ ਇੱਕ ਫੂਡ ਕੈਸਲ ਕਰਿਆਨੇ ਦੀ ਦੁਕਾਨ ਤੋਂ ਪਾਵਰਬਾਲ ਲਾਟਰੀ ਦੀ ਟਿਕਟ ਖਰੀਦੀ ਸੀ। ਇਸ ਦਾ ਲਾਟਰੀ ਡਰਾਅ ਪਿਛਲੇ ਸੋਮਵਾਰ ਯਾਨੀ 1 ਜਨਵਰੀ 2024 ਨੂੰ ਕੱਢਿਆ ਗਿਆ ਸੀ। ਇਸ ਵਿੱਚ ਵਿਅਕਤੀ ਨੇ $842.4 ਮਿਲੀਅਨ ਦਾ ਜੈਕਪਾਟ ਜਿੱਤਿਆ, ਜੋ ਕਿ ਲਾਟਰੀ ਇਤਿਹਾਸ ਵਿੱਚ 10ਵਾਂ ਸਭ ਤੋਂ ਵੱਡਾ ਇਨਾਮ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...