ਮੋਹਾਲੀ ‘ਚ 11 ਜਨਵਰੀ ਨੂੰ ਭਾਰਤ ਅਤੇ ਅਫਗਾਨਿਸਤਾਨ ਵਿਚਾਲੇ ਟੀ-20 ਮੈਚ ਹੋਵੇਗਾ। ਇਹ ਮੈਚ ਮੁਹਾਲੀ ਦੇ ਆਈਐਸ ਬਿੰਦਰਾ ਕ੍ਰਿਕਟ ਸਟੇਡੀਅਮ ਦਾ ਆਖਰੀ ਅੰਤਰਰਾਸ਼ਟਰੀ ਮੈਚ ਹੋ ਸਕਦਾ ਹੈ ਕਿਉਂਕਿ ਪੰਜਾਬ ਕ੍ਰਿਕਟ ਐਸੋਸੀਏਸ਼ਨ ਦਾ ਨਵਾਂ ਸਟੇਡੀਅਮ ਨਿਊ ਚੰਡੀਗੜ੍ਹ ਵਿੱਚ ਬਣ ਕੇ ਤਿਆਰ ਹੋ ਚੁੱਕਾ ਹੈ।
ਦੱਸ ਦਈਏ ਕਿ ਨਿਊ ਚੰਡੀਗੜ੍ਹ ਵਿੱਚ ਪੰਜਾਬ ਕ੍ਰਿਕਟ ਸਟੇਡੀਅਮ ਦੀ ਉਸਾਰੀ ਦਾ ਕੰਮ ਮੁਕੰਮਲ ਹੋ ਗਿਆ ਹੈ। ਹੁਣ ਇਹ ਸਟੇਡੀਅਮ ਅੰਤਰਰਾਸ਼ਟਰੀ ਮੈਚਾਂ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਮਾਮਲੇ ਵਿੱਚ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਦਿਲਸ਼ੇਰ ਖੰਨਾ ਨੇ ਕਿਹਾ ਕਿ ਜਲਦੀ ਹੀ ਬੀਸੀਸੀਆਈ ਅਧਿਕਾਰੀ ਸਟੇਡੀਅਮ ਦਾ ਅੰਤਿਮ ਸਰਵੇਖਣ ਕਰਨਗੇ। ਬੀਸੀਸੀਆਈ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਅਗਲੇ ਸਾਰੇ ਮੈਚ ਨਵੇਂ ਸਟੇਡੀਅਮ ਵਿੱਚ ਖੇਡੇ ਜਾਣਗੇ। ਇਹ ਸਟੇਡੀਅਮ ਆਧੁਨਿਕ ਸਹੂਲਤਾਂ ਨਾਲ ਲੈਸ ਹੈ।
ਇਸ ਸਟੇਡੀਅਮ ਦੇ ਗੇਟ ਨੇੜੇ ਅਭਿਆਸ ਪਿੱਚ ਬਣਾਈ ਗਈ ਹੈ। ਖਿਡਾਰੀਆਂ ਲਈ ਵੱਖਰਾ ਪੈਵੇਲੀਅਨ ਬਣਾਇਆ ਗਿਆ ਹੈ। ਦਰਸ਼ਕਾਂ ਦੇ ਬਾਹਰ ਜਾਣ ਲਈ 12 ਲਿਫਟਾਂ ਅਤੇ 16 ਗੇਟ ਬਣਾਏ ਗਏ ਹਨ। ਸਟੇਡੀਅਮ ਦੇ ਅੰਦਰ ਕਰੀਬ 1600 ਵਾਹਨਾਂ ਦੀ ਪਾਰਕਿੰਗ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਟੇਡੀਅਮ ਦੇ ਆਲੇ-ਦੁਆਲੇ ਕਾਫੀ ਜਗ੍ਹਾ ਖਾਲੀ ਪਈ ਹੈ। ਜਿੱਥੇ ਮੈਚ ਦੌਰਾਨ ਖਾਣ-ਪੀਣ ਦੇ ਸਟਾਲ ਲਗਾਏ ਜਾਣ ਤਾਂ ਜੋ ਦਰਸ਼ਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
----------- Advertisement -----------
11 ਜਨਵਰੀ ਨੂੰ ਮੋਹਾਲੀ ‘ਚ ਭਾਰਤ- ਅਫਗਾਨਿਸਤਾਨ ਵਿਚਾਲੇ ਟੀ-20 ਮੈਚ; ਇਸ ਤੋਂ ਬਾਅਦ ਨਿਊ ਚੰਡੀਗੜ੍ਹ ‘ਚ ਹੋਣਗੇ ਅੰਤਰਰਾਸ਼ਟਰੀ ਮੁਕਾਬਲੇ
Published on
----------- Advertisement -----------
----------- Advertisement -----------












